ਫ਼ਰੀਦਕੋਟ, 22 ਮਈ : ਸਮਾਜ ਸੇਵਾ ਖੇਤਰ ’ਚ ਹਮੇਸ਼ਾ ਮੂਹਰੇ ਰਹਿ ਕੇ ਕਾਰਜ ਕਰਨ ਵਾਲੇ ਲਾਇਨਜ਼ ਕਲੱਬ ਫ਼ਰੀਦਕੋਟ ਵੱਲੋਂ ਤਿਆਰ ਕੀਤੀ ਟੈਲੀਫ਼ੋਨ ਡਾਇਰੈਕਟਰ ਨੂੰ ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਰਿਲੀਜ਼ ਕੀਤਾ। ਇਸ ਮੌਕੇ ਲਾਇਨਜ਼ ਕਲੱਬ ਫ਼ਰੀਦਕੋਟ ਨੂੰ ਟੈਲੀਫ਼ੋਨ ਡਾਇਰੈਕਟਰੀ ਤਿਆਰ ਕਰਨ ਤੇ ਵਧਾਈ ਦਿੱਤੀ। ਇਸ ਮੌਕੇ ਲਾਇਨਜ਼ ਕਲੱਬਾਂ ਪੰਜਾਬ ਦੇ ਚੀਫ਼ ਕੋਆਰਡੀਨੇਟਰ ਰਜਨੀਸ਼ ਗਰੋਵਰ ਨੇ ਦੱਸਿਆ ਕਿ ਲਾਇਨਜ਼ ਕਲੱਬ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਜਾਣਕਾਰੀ ਦੇਣ ਤੇ ਸਮਾਜ ਦੇ ਹਰ ਵਰਗ ਦੇ ਲੋਕ ਸੌਖੇ ਤਰੀਕੇ ਨਾਲ ਮੈਂਬਰਾਂ ਨਾਲ ਸੰਪਰਕ ਕਰਨ ਸਕਣ ਦੇ ਉਦੇਸ਼ ਨਾਲ ਇਹ ਟੈਲੀਫ਼ੋਨ ਡਾਇਰੈਕਟਰੀ ਤਿਆਰ ਕੀਤੀ ਗਈ ਹੈ। ਇਸ ਮੌਕੇ ਕਲੱਬ ਦੇ ਪ੍ਰਧਾਨ ਗੁਰਚਰਨ ਸਿੰਘ ਗਿੱਲ ਨੇ ਦੱਸਿਆ ਕਿ ਮੈਂਬਰਾਂ ਦੇ ਸਹਿਯੋਗ ਨਾਲ ਇਹ ਟੈਲੀਫ਼ੋਨ ਡਾਇਰੈਕਟਰੀ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਲੱਬ ਵੱਲੋਂ ਹਰ ਸਾਲ ਮੁਫ਼ਤ ਅੱਖਾਂ ਦੇ ਆਪ੍ਰੇਸ਼ਨਾਂ ਦੇ ਕੈਂਪ ਲਗਾਏ ਜਾਂਦੇ ਹਨ। ਅਧਿਆਪਕ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਅ ਜਾਂਦਾ ਹੈ। ਪੂਰਾ ਸਾਲਾ ਵਾਤਵਰਨ ਦੀ ਸ਼ੁੱਧਤਾ ਵਾਸਤੇ ਉਪਰਾਲੇ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਪਾਲੀਥੀਨ ਦੀ ਵਰਤੋਂ ਰੋਕਣ ਵਾਸਤੇ ਕਲੰਬ ਵੱਲੋਂ 2500 ਕੱਪੜੇ ਦੇ ਥੈਲੇ ਵੰਡੇ ਗਏ ਹਨ। ਇਸ ਦੇ ਨਾਲ ਹੀ ਸੜਕੀ ਹਦਾਸੇ ਰੋਕਣ ਵਾਸਤੇ ਕਲੱਬ ਵੱਲੋਂ ਧੁੰਦ ਦੇ ਦਿਨਾਂ ’ਚ ਪੰਜ ਹਜ਼ਾਰ ਦੇ ਕਰੀਬ ਰਿਫ਼ਲੈਕਟਰ ਲਗਾਏ ਗਏ ਹਨ। ਉਨ੍ਹਾਂ ਡਾਇਰੈਕਟਰੀ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਕਲੱਬ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਜੱਸਲ, ਬਿਕਰਮਜੀਤ ਸਿੰਘ ਢਿੱਲੋਂ, ਗਰੀਸ਼ ਸੁਖੀਜਾ, ਰਣਜੀਤ ਸਿੰਘ ਘੁਮਾਣ ਰਿਟਾਇਡ ਸੁਪਰਡੈਂਟ ਸਿੱਖਿਆ ਵਿਭਾਗ ਹਾਜ਼ਰ ਸਨ।