- ਪਰਾਲੀ ਦੀ ਸੁਚੱਜੀ ਸੰਭਾਲ ਲਈ ਪਿਛਲੇ ਸਾਲ 4 ਕਰੋੜ 54 ਲੱਖ 95 ਹਜ਼ਾਰ ਰੁਪਏ ਦੀ ਸਬਸਿਡੀ ਤੇ ਦਿੱਤੀਆਂ ਕਿਸਾਨਾਂ ਨੂੰ ਆਧੁਨਿਕ ਮਸ਼ੀਨਾਂ
- ਚਾਲੂ ਸਾਲ ਦੌਰਾਨ ਨਿੱਜੀ ਕਿਸਾਨਾਂ , ਕਿਸਾਨ ਗਰੁੱਪਾਂ ਤੇ ਸਹਿਕਾਰੀ ਸਭਾਵਾਂ ਨੂੰ ਸਬਸਿਡੀ ਤੇ ਦਿੱਤੀਆਂ ਜਾਣਗੀਆਂ 443 ਖੇਤੀ ਮਸ਼ੀਨਾਂ
- ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ ਤੇ ਦਿੱਤਾ ਗਿਆ 2167 ਕੁਇੰਟਲ ਕਣਕ ਦਾ ਬੀਜ
ਫ਼ਤਹਿਗੜ੍ਹ ਸਾਹਿਬ, 01 ਦਸੰਬਰ : ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਲਈ ਨਿੱਜੀ ਕਿਸਾਨਾਂ, ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਤੱਕ ਦੀ ਸਬਸਿਡੀ ਤੇ ਦਿੱਤੀ ਗਈ ਖੇਤੀ ਮਸ਼ੀਨਰੀ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਇਸ ਸਾਲ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲਗਾਉਣ ਦੀ ਮਾਮਲਿਆਂ ਵਿੱਚ ਤਕਰੀਬਨ 25 ਤੋਂ 30 ਫੀਸਦੀ ਤੱਕ ਦੀ ਕਮੀ ਆਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਕੀਤੇ ਗਏ ਉਪਰਾਲਿਆਂ ਬਾਰੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਸਾਲ 2022-23 ਦੌਰਾਨ ਸੀ.ਆਰ.ਐਮ. ਸਕੀਮ ਅਧੀਨ ਪਰਾਲੀ ਦੀ ਸੁਚੱਜੀ ਸੰਭਾਲ ਲਈ ਕਿਸਾਨਾਂ ਨੂੰ 04 ਕਰੋੜ 54 ਲੱਖ 95 ਹਜ਼ਾਰ 740 ਰੁਪਏ ਦੀ ਸਬਸਿਡੀ ਤੇ 376 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਸਨ ਅਤੇ ਸਾਲ 2023-24 ਦੌਰਾਨ ਕਿਸਾਨਾਂ ਨੂੰ ਸਬਸਿਡੀ ਤੇ 443 ਖੇਤੀ ਮਸ਼ੀਨਾ ਦਿੱਤੀਆਂ ਜਾਣਗੀਆਂ। ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਪਰਾਲੀ ਦੀ ਸੁਚੱਜੀ ਸੰਭਾਲ ਲਈ ਪਿਛਲੇ ਵਿੱਤੀ ਸਾਲ ਦੌਰਾਨ ਕਿਸਾਨਾਂ ਨੂੰ 23 ਜੀਰੋ ਟਿੱਲ ਡਰਿੱਲ, 305 ਸੁਪਰ ਸੀਡਰ, 15 ਐਮ.ਬੀ. ਪਲਾਓ, 15 ਬੇਲਰ, 11 ਰੈਕ, 02 ਸ਼ਰੱਬ ਮਾਸਟਰ ਅਤੇ 1-1 ਪੈਡੀ ਚੋਪਰ, ਐਸ.ਐਮ.ਐਸ., ਮਲਚਰ ਮੁਹੱਈਆ ਕਰਵਾਏ ਗਏ ਸਨ ਅਤੇ ਚਾਲੂ ਸਾਲ ਦੌਰਾਨ ਕਿਸਾਨਾਂ ਨੂੰ 22 ਬੇਲਰ,19 ਰੈਕ, 08 ਮਲਚਰ, 03 ਪੈਡੀ ਚੌਪਰ, 06 ਸ਼ਰੱਬ ਮਾਸਟਰ, 332 ਸੁਪਰ ਸੀਡਰ, 09 ਐਸ.ਐਮ.ਐਸ., 11 ਸਰਫੇਸ ਸੀਡਰ, 23 ਜੀਰੋ ਟਿੱਲ ਡਰਿੱਲ ਅਤੇ 10 ਐਮ.ਬੀ. ਪਲਾਓ ਸਬਸਿਡੀ ਤੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਜਰੂਰਤ ਨਹੀਂ ਪੈਂਦੀ ਸਗੋਂ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਉਨ੍ਹਾਂ ਹੋਰ ਦੱਸਿਆ ਕਿ ਨੇ ਹੋਰ ਦੱਸਿਆ ਕਿ ਵਿਭਾਗ ਵੱਲੋਂ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 2167 ਕੁਇੰਟਲ ਕਣਕ ਦਾ ਬੀਜ 1000/-ਰੁਪਏ ਪ੍ਰਤੀ ਕੁਇੰਟਲ ਦੀ ਸਬਸਿਡੀ ਤੇ ਮੁਹੱਈਆ ਕਰਵਾਇਆ ਗਿਆ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਗਾਤਾਰ ਵੱਧ ਰਿਹਾ ਵਾਤਾਵਰਣ ਪ੍ਰਦੂਸ਼ਣ ਸਾਡੇ ਸਾਰਿਆਂ ਲਈ