ਭੂੰਦੜੀ 28 ਦਸੰਬਰ ( ਸਤਵਿੰਦਰ ਸਿੰਘ ਗਿੱਲ) : ਭੂੰਦੜੀ ਵਿਖੇ ਸ਼ਹੀਦੀ ਜੋੜ ਮੇਲੇ ਮੌਕੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਭਾਈ ਅਮਰਜੀਤ ਸਿੰਘ ਗਾਲਿਬ ਅਤੇ ਸੁੱਖ ਫਿਲਮਜ ਵੱਲੋਂ ਲੰਗਰ ਲਗਾਇਆ ਗਿਆ ।ਅਮਰਜੀਤ ਸਿੰਘ ਨੇ ਗੁਰੂ ਜੀ ਦੀ ਸਹੀਦੀ ਵਾਰੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।ਗੁਰੂ ਸਾਹਿਬ ਨੇ ਅਨੰਦਪੁਰ ਛੱਡਣ ਦਾ ਫੈਸਲਾ ਕੀਤਾ।ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਸਾਕਾ ਚਮਕੌਰ ਸਾਹਿਬ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ।ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ।ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਜੀ ਵਹੀਰ ਤੋਂ ਵੱਖ ਹੋ ਗਏ ਸਨ। ਇਸ ਮੋਕੇ ਨੰਬਰਦਾਰ ਬਹਾਦਰ ਸਿੰਘ, ਬਲਜੀਤ ਸਿੰਘ, ਸੁਖਪ੍ਰੀਤ ਸਿੰਘ ਭੂੰਦੜੀ , ਹਰਜੀਤ ਸਿੰਘ,ਗੁਰਪ੍ਰੀਤ ਸਿੰਘ ਭਰੋਵਾਲ,ਜਸਨਦੀਪ ਸਿੰਘ ਭੂੰਦੜੀ, ਹਮੀਰ ਆਲੀਵਾਲ, ਵਿਜੇ ਆਲੀਵਾਲ, ਰਾਜਿੰਦਰ ਸਿੰਘ, ਜਤਿੰਦਰ ਸਿੰਘ, ਪ੍ਰਵਾਨ ਸਿੰਘ, ਸੁਖਪ੍ਰੀਤ ਸਿੰਘ, ਜਤਿੰਦਰ ਸਿੰਘ , ਪ੍ਰਵਾਨ ਸਿੰਘ,ਸੁਖਪ੍ਰੀਤ ਸਿੰਘ, ਜਸ਼ਨਦੀਪ ਸਿੰਘ, ਅਤੇ ਹੋਰ ਸੇਵਾਦਾਰ ਮੋਜੂਦ ਸਨ।