ਫ਼ਰੀਦਕੋਟ 05 ਜਨਵਰੀ : ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਸਰਦੀ ਦੇ ਮੌਸਮ ਅਤੇ ਧੁੰਦ ਦੇ ਮੱਦੇਨਜ਼ਰ ਰੱਖਦਿਆ ਜਿਲਾ ਫ਼ਰੀਦਕੋਟ ਦੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ 06 ਜਨਵਰੀ 2024 ਤੋਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸ਼ਾਮ 4:30 ਵਜੇ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਉਕਤ ਸਮੇਂ ਦੌਰਾਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ 31 ਜਨਵਰੀ 2024 ਤੱਕ ਲਾਗੂ ਰਹਿਣਗੇ।