- 15 ਸਾਲ ਤੋਂ 35 ਸਾਲ ਦਾ ਕੋਈ ਵੀ ਨੌਜਵਾਨ ਓਪਨ ਯੁਵਕ ਮੇਲੇ ਵਿੱਚ ਹਿੱਸਾ ਲੈ ਕੇ ਆਪਣੀ ਕਲਾਂ ਦਾ ਪ੍ਰਦਰਸ਼ਨ ਕਰ ਸਕਦਾ ਹੈ- ਸਹਾਇਕ ਡਾਇਰੈਕਟਰ
- ਜੇਤੂ ਰਹਿਣ ਵਾਲੇ ਪ੍ਰਤੀਯੋਗੀ/ਟੀਮਾਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਕੀਤਾ ਜਾਵੇਗਾ ਸਨਮਾਨਿਤ - ਮਨਤੇਜ ਸਿੰਘ ਚੀਮਾ
ਮਾਲੇਰਕੋਟਲਾ 19 ਜਨਵਰੀ : ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਦੀ ਉਸਾਰੀ ਕਰਨ ਲਈ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਮਲੇਰਕੋਟਲਾ ਕੈਪਟਨ ਮਨਤੇਜ ਸਿੰਘ ਚੀਮਾ ਦੀ ਅਗਵਾਈ ਵਿੱਚ ਪਹਿਲੀ ਵਾਰ ਜ਼ਿਲ੍ਹਾ ਮਲੇਰਕੋਟਲਾ ਵਿਖੇ ਜ਼ਿਲ੍ਹਾ ਪੱਧਰ ਦਾ ਦੋ ਰੋਜ਼ਾ ਓਪਨ ਯੁਵਕ ਮੇਲਾ 23 ਤੇ 24 ਜਨਵਰੀ ਨੂੰ ਸਰਵਹਿੱਤਕਾਰੀ ਵਿੱਦਿਆ ਮੰਦਿਰ, ਸਕੂਲ, ਧੂਰੀ ਰੋਡ, ਮਾਲੇਰਕੋਟਲਾ ਵਿਖੇ ਕਰਵਾਇਆ ਜਾ ਰਿਹਾ ਹੈ। ਮੇਲੇ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੀ ਚੀਮਾ ਨੇ ਦੱਸਿਆ ਕਿ ਇਸ ਮੇਲੇ ਦੌਰਾਨ ਮਿਤੀ 23 ਜਨਵਰੀ ਨੂੰ ਭੰਗੜਾ, ਲੁੱਡੀ/ਸੰਮੀ, ਲੋਕ—ਸਾਜ਼ ਮੁਕਾਬਲਾ, ਭਾਸ਼ਣ ਪ੍ਰਤੀਯੋਗਤਾ/ਡਿਬੇਟ, ਵਾਰ-ਗਾਇਨ, ਕਵੀਸ਼ਰੀ, ਅਤੇ ਫਾਈਨ ਆਰਟਸ ਮੁਕਾਬਲੇ (ਪੋਸਟਰ ਬਣਾਉਣਾ, ਕਾਲਜ ਬਣਾਉਣਾ, ਕਲੇਅ ਮਾਡਲਿੰਗ, ਕਾਰਟੂਨਿੰਗ, ਰੰਗੋਲੀ ਅਤੇ ਮਹਿੰਦੀ) ਆਈਟਮਾਂ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ 24 ਜਨਵਰੀ, 2024 ਨੂੰ ਗਿੱਧਾ, ਰਵਾਇਤੀ ਲੋਕ ਗੀਤ (ਲੰਮੀਆਂ ਹੇਕਾਂ ਵਾਲੇ), ਪੁਰਾਤਨ ਪਹਿਰਾਵਾ, ਭੰਡ, ਮੋਨੋ ਐਕਟਿੰਗ ਅਤੇ ਰਵਾਇਤੀ ਲੋਕ ਕਲਾ ਮੁਕਾਬਲੇ ( ਫੁਲਕਾਰੀ ਕੱਢਣਾ, ਨਾਲੇ ਬੁਨਣਾ, ਪੀੜੀ ਬੁਨਣਾ, ਛਿੱਕੂ ਬਣਾਉਣਾ ਅਤੇ ਪੱਖੀ ਬੁਣਨਾ) ਆਈਟਮਾਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਨੌਜਵਾਨਾਂ ਨੂੰ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ 15 ਸਾਲ ਤੋਂ 35 ਸਾਲ ਦਾ ਕੋਈ ਵੀ ਯੂਥ ਕਲੱਬ,ਸਕੂਲ ਅਤੇ ਕਾਲਜ ਦੇ ਵਿਦਿਆਰਥੀ , ਗੈਰ ਵਿਦਿਆਰਥੀ ਨੌਜਵਾਨ ਇਸ ਓਪਨ ਯੁਵਕ ਮੇਲੇ ਵਿੱਚ ਹਿੱਸਾ ਲੈ ਕੇ ਆਪਣੀ ਅੰਦਰ ਛੁਪੀ ਹੋਈ ਦਾ ਪ੍ਰਦਰਸ਼ਨ ਕਰ ਸਕਦਾ ਹੈ। ਜੇਤੂ ਰਹਿਣ ਵਾਲੇ ਪ੍ਰਤੀਯੋਗੀ/ਟੀਮਾਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਬਾਕੀ ਪ੍ਰਤੀਯੋਗੀਆਂ ਨੂੰ ਵੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ । ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਜੇਤੂ ਟੀਮਾਂ/ਪ੍ਰਤੀਯੋਗੀ ਰਾਜ ਪੱਧਰੀ ਓਪਨ ਯੁਵਕ ਮੇਲੇ ਵਿਚ ਭਾਗ ਲੈਣਗੇ।ਇਸ ਮੇਲੇ ਦੌਰਾਨ ਕਰਵਾਈਆਂ ਜਾਣ ਵਾਲੀਆਂ ਵੰਨਗੀਆਂ ਵਿੱਚ ਭਾਗ ਲੈਣ ਦੇ ਇੱਛੁਕ ਪ੍ਰਤੀਯੋਗੀ,ਕਲੱਬ,ਸੰਸਥਾਵਾਂ ਵਧੇਰੇ ਜਾਣਕਾਰੀ ਲਈ ਸਹਾਇਕ ਡਾਇਰੈਕਟਰ, ਮਾਲੇਰਕੋਟਲਾ ਦੇ ਮੋਬਾਇਲ ਨੰਬਰ 8427777899 ਤੇ ਸੰਪਰਕ ਕਰ ਸਕਦੇ ਹਨ । ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ 9781353125, 7696244605 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।