- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਕਰ ਰਹੀਆਂ ਹਨ ਦਰਸ਼ਨ -ਵਿਧਾਇਕ
ਫਾਜ਼ਿਲਕਾ, 16 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਵੱਖ-ਵੱਖ ਧਾਰਮਿਕ ਸਥਾਨਾਂ ਲਈ ਫਾਜ਼ਿਲਕਾ ਤੋਂ ਬਸਾ ਰਵਾਨਾਂ ਕੀਤੀਆਂ ਗਈਆਂ ਹਨ ਜਿਸ ਵਿਚ 471 ਤੋਂ ਵਧੇਰੇ ਸ਼ਰਧਾਲੂਆਂ ਨੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਹਨ। ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਇਕ ਬੱਸ 43 ਸ਼ਰਧਾਲੂਆਂ ਦਾ ਜੱਥਾ ਲੈ ਕੇ ਧਾਰਮਿਕ ਸਥਾਨ ਵੱਲ ਜਾਂਦੀ ਹੈ ਤੇ ਧਾਰਮਿਕ ਸਥਾਨਾਂ *ਤੇ ਦਰਸ਼ਨ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਮਾਤਾ ਨੈਣਾ ਦੇਵੀ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਚਿੰਤਪੂਰਨੀ, ਮਾਤਾ ਜਵਾਲਾ ਜੀ, ਸਾਲਾਸਰ ਧਾਮ, ਖਾਟੂ ਸ਼ਿਆਮ ਧਾਮ, ਤਲਵੰਡੀ ਸਾਬੋ, ਸ੍ਰੀ ਅਮ੍ਰਿੰਤਸਰ ਸਾਹਿਬ ਆਦਿ ਧਾਰਮਿਕ ਸਥਾਨਾਂ ਦਾ ਸੰਗਤਾਂ ਦਰਸ਼ਨ ਕਰ ਚੁੱਕੀਆਂ ਹਨ। ਵਿਧਾਇਕ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। ਵਿਧਾਇਕ ਨੇ ਅੱਗੇ ਦੱਸਿਆ ਕਿ ਸੰਗਤਾਂ ਨੂੰ ਇੱਕ-ਇੱਕ ਕਿੱਟ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ ਹੈ, ਜਿਸ ਵਿੱਚ ਲੋੜੀਦਾ ਸਮਾਨ ਹੈ। ਉਨਾਂ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ। ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ। ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ।