- ਹਲਕਾ ਬਸੀ ਪਠਾਣਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਜੀ ਦੀ ਯਾਤਰਾ ਕਰਨਗੇ ਸ਼ਰਧਾਲੂ
- ਤੀਰਥ ਯਾਤਰਾ 'ਤੇ ਜਾਣ ਵਾਲੇ ਯਾਤਰੀਆਂ ਦਾ ਕਰਵਾਇਆ ਮੈਡੀਕਲ ਚੈੱਕਅਪ ਅਤੇ ਦਿੱਤੇ ਗਏ ਤੀਰਥ ਯਾਤਰਾ ਦੇ ਬੈਗ
ਬਸੀ ਪਠਾਣਾਂ, 25 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਬਸੀ ਪਠਾਣਾ ਦੇ ਪਿੰਡ ਸੈਂਪਲੀ ਤੋਂ ਵਿਧਾਇਕ ਸ਼੍ਰੀ ਰੁਪਿੰਦਰ ਸਿੰਘ ਹੈਪੀ ਨੇ ਹਲਕੇ ਦੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਿਧਾਇਕ ਸ਼੍ਰੀ ਹੈਪੀ ਨੇ ਇਸ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੁਫ਼ਤ ਸਫ਼ਰ ਦੀ ਸਹੂਲਤ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ 'ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਹਲਕੇ ਤੋਂ ਸੰਗਤ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਦੀ ਯਾਤਰਾ ਕਰਵਾਈ ਜਾਵੇਗੀ। ਇਸ ਮੌਕੇ ਬੱਸ 'ਤੇ ਜਾਣ ਵਾਲੇ ਯਾਤਰੀਆਂ ਦਾ ਮੈਡੀਕਲ ਚੈਕਅੱਪ ਵੀ ਕੀਤਾ ਗਿਆ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਵਾਲੇ ਬੈਗ ਜਿਸ ਵਿੱਚ ਲੋੜੀਂਦੀਆਂ ਵਸਤੂਆਂ ਹਨ ਉਹ ਯਾਤਰੀਆਂ ਨੂੰ ਮੁਹੱਈਆ ਕੀਤੀਆਂ ਗਈਆਂ। ਇਸ ਮੌਕੇ ਸ੍ਰੀ ਦੀਪਕ ਭਾਰਦਵਾਜ ਨਾਇਬ ਤਹਿਸੀਲਦਾਰ ਬੱਸੀ ਪਠਾਣਾ, ਬਲਵਿੰਦਰ ਸਿੰਘ ਸੋਨੀ ਬਲਾਕ ਪ੍ਰਧਾਨ ਚੁੰਨੀ ਆਮ ਆਦਮੀ ਪਾਰਟੀ, ਬਲਜਿੰਦਰ ਸਿੰਘ, ਸਿਮਰਨ ਸਿੰਘ ਪਮੌਰ, ਬਲਕਾਰ ਸਿੰਘ, ਅੰਗਰੇਜ ਸਿੰਘ ਪਰਮਜੀਤ ਸਿੰਘ ਪਮੌਰ ਸਮੇਤ ਹੋਰ ਆਮ ਆਦਮੀ ਪਾਰਟੀ ਦੇ ਆਗੂ ਮੌਜੂਦ ਸਨ।