- ਵਸਨੀਕਾਂ ਨੂੰ ਨਵੇਂ ਸਾਲ ਦੇ ਤੋਹਫ਼ੇ ਵਜੋਂ ਵੱਖ-ਵੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
- ਚੋਣਾਂ ਦੌਰਾਨ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕਰਨਾ ਮੁੱਖ ਟੀਚਾ - ਵਿਧਾਇਕ ਬੱਗਾ
ਲੁਧਿਆਣਾ, 01 ਜਨਵਰੀ : ਵਿਧਾਇਕ ਮਦਨ ਲਾਲ ਬੱਗਾ ਵਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਸਨੀਕਾਂ ਨੂੰ ਨਵੇਂ ਸਾਲ ਦੇ ਤੋਹਫੇ ਵਜੋਂ ਵਿਕਾਸ ਪ੍ਰੋਜੈਕਟਾਂ ਦੀ ਝੜੀ ਲਗਾਈ ਗਈ ਹੈ। ਉਨ੍ਹਾਂ ਅੱਜ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਵਾਰਡ ਨੰਬਰ 94 (ਪੁਰਾਣਾ 89) ਅਧੀਨ ਭੋਰਾ ਕਲੋਨੀ, ਬੈਕ ਸਾਈਡ ਜੈਕਸਨ ਪੈਟਰੋਲ ਪੰਪ ਦੀਆ ਗਲੀਆ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਆਰ ਐਮ ਸੀ ਤਕਨੀਕ ਨਾਲ ਬਣਨ ਵਾਲੀਆਂ ਗਲੀਆਂ ਦਾ ਉਦਘਾਟਨ ਕਰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਕਰੀਬ 32 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਨੂੰ ਤੈਆ ਸਮਾਂ ਸੀਮਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਵਿਧਾਇਕ ਬੱਗਾ ਨੇ ਦੱਸਿਆ ਕਿ ਹਲਕਾ ਉੱਤਰੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ, ਹਲਕੇ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਜਾ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕਰੋੜਾਂ ਰੁਪਏ ਦੇ ਹੋਰ ਨਵੇਂ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇੱਕੋ ਇੱਕ ਮਿਸ਼ਨ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਦੇ ਨਾਲ ਨਾਲ ਸੂਬੇ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਕਰਵਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ।