ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਪੁਲਿਸ ਵਿਭਾਗ  ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ

ਫਾਜ਼ਿਲਕਾ 3 ਫਰਵਰੀ : ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਟਰੈਫਿਕ ਇੰਚਾਰਜ ਫਾਜ਼ਿਲਕਾ ਸ੍ਰੀ ਪਵਨ ਕੁਮਾਰ ਨੇ ਲੋਕਾਂ ਨੂੰ ਜਾਣਕਾਰੀ ਦਿੰਦਿੰਆਂ ਦੱਸਿਆ ਕਿ  ਸਰਕਾਰ ਵੱਲੋ ਸੜਕ ਸੁਰੱਖਿਆ ਮਹੀਨਾ ਮੁਹਿੰਮ ਨੂੰ ਚਲਾੳਦਾ ਦਾ ਮੁੱਖ ਮਕਸਦ ਸੜਕੀ ਹਾਦਸਿਆ ਨੂੰ ਘਟਾਉਣਾ ਹੈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸੜਕੀ ਨਿਯਮਾਂ ਬਾਰੇ ਜਾਣੂ ਕਰਵਾਉਣਾ, ਤਾ ਜੋ ਕੀਮਤੀ ਜਾਨ ਨੂੰ ਬਚਾਇਆ ਜਾ ਸਕੇ। ਇਸੇ ਲੜੀ ਤਹਿਤ ਟੈਕਸੀ ਸਟੈਂਡ ਫਾਜ਼ਿਲਕਾ ਅਤੇ ਪਿਕਅੱਪ ਯੂਨੀਅਨ ਫਾਜਿਲਕਾ ਵਿਖੇ ਨੈਸ਼ਨਲ ਸੜਕ ਸੁਰੱਖਿਆ ਮਹੀਨਾ ਸੈਮੀਨਾਰ ਲਗਾ ਕੇ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ।  ਇਸ ਮੌਕੇ ਪੁਲਿਸ ਵਿਭਾਗ ਤੋਂ  ਮਲਕੀਤ ਸਿੰਘ, ਬਲਜੀਤ ਸਿੰਘ  ਸੰਜੇ ਸਰਮਾ ਆਰਟੀਓ ਦਫਤਰ  ਵੱਲੋਂ ਜਾਗਰੂਕਤਾ ਸੈਮੀਨਾਂਰਾਂ ਦਾ ਆਯੋਜਨ ਕਰਕੇ ਲੋਕਾਂ ਨੂੰ ਇਸ ਮੁਹਿੰਮ ਸਬੰਧੀ ਪ੍ਰੇਰਿਤ ਕੀਤਾ ਗਿਆ।