- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪੀ ਐਮ ਸਕੀਮ ਕਿਸਾਨ ਤਹਿਤ ਵਿਸ਼ੇਸ਼ ਮੁਹਿੰਮ ਚਲਾਈ ਗਈ
ਫਰੀਦਕੋਟ, 04 ਮਾਰਚ : ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ ਤਹਿਤ ਦੋ ਹਜਾਰ ਰੁਪਏ ਦੀ 16ਵੀਂ ਕਿਸ਼ਤ ਦਾ ਲਾਭ 43712 ਲਾਭਪਾਤਰੀਆਂ ਨੂੰ ਮਿਲ ਰਿਹਾ ਹੈl ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ 28 ਫਰਵਰੀ 2024 ਨੂੰ ਪ੍ਰਧਾਨ ਮੰਤਰੀ ਵਲੋਂ ਪੀ ਐਮ ਕਿਸਾਨ ਸਕੀਮ ਤਹਿਤ 16ਵੀਂ ਕਿਸ਼ਤ ਕਿਸਾਨ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਦੋ ਹਜਾਰ ਦੀ ਕਿਸ਼ਤ ਦਾ ਫਾਇਦਾ ਲੈਣ ਲਈ ਲਾਭਪਾਤਰੀ ਦੀ ਈ ਕੇ ਵਾਈ ਸੀ, ਲੈਂਡ ਸੀਡਿੰਗ, ਅਧਾਰ ਸੀਡਿੰਗ ਹੋਣੀ ਬਹੁਤ ਜ਼ਰੂਰੀ ਹੈl ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਈ ਕੇ ਵਾਈ ਸੀ ਨੂੰ ਮੁਕੰਮਲ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ, ਜਿਸ ਕਾਰਨ ਜ਼ਿਲ੍ਹਾ ਫਰੀਦਕੋਟ ਵਿੱਚ ਕਿਸਾਨਾਂ ਦੀ 70 ਫੀਸਦੀ ਈ ਕੇ ਵਾਈ ਸੀ ਮੁਕੰਮਲ ਕਰਕੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ, ਜਿਸ ਦਾ ਸਿਹਰਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਮੂਹ ਸਟਾਫ਼ ਨੂੰ ਜਾਂਦਾ ਹੈ, ਉਨ੍ਹਾਂ ਦੱਸਿਆ ਕਿ ਅਜੇ ਵੀ 13237 ਕਿਸਾਨਾਂ ਦੀ ਈ ਕੇ ਵਾਈ ਸੀ ਬਕਾਇਆ ਹੈ, ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਈ ਕੇ ਵਾਈ ਸੀ ਨਾਂ ਹੋਣ ਕਾਰਨ ਦੋ ਹਜਾਰ ਰੁਪਏ ਖਾਤਿਆਂ ਵਿੱਚ ਨਹੀਂ ਆਏ , ਉਹ ਜਲਦ ਤੋੰ ਜਲਦ ਕਾਮਨ ਸਰਵਿਸ ਸੈਟਰ ਜਾਂ ਖੇਤੀਬਾੜੀ ਦਫਤਰਾਂ ਵਿੱਚ ਜਾ ਕੇ ਈ ਕੇ ਵਾਈ ਸੀ ਮੁਕੰਮਲ ਕਰਵਾਉਣ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਬਾਕੀ ਰਹਿੰਦੇ ਕਿਸਾਨ ਪਿੰਡ ਵਿੱਚ ਮੌਜੂਦ ਸੀਐਚਸੀ (ਸਾਂਝਾ ਸੇਵਾ ਕੇਂਦਰ )ਕੇਂਦਰ ਜਾਂ ਮੋਬਾਈਲ ਰਾਹੀਂ ਜਾਂ ਪ੍ਰਧਾਨ ਮੰਤਰੀ ਕਿਸਾਨ ਐਪ ਰਾਹੀਂ ਆਪਣੀ ਈ-ਕੇਵਾਈਸੀ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਖੇਤੀਬਾੜੀ ਅਧਿਕਾਰੀ /ਕਰਮਚਾਰੀਆਂ ਨਾਲ ਸੰਪਰਕ ਕਰਕੇ ਆਪਣੀ ਈ-ਕੇਵਾਈਸੀ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲਾਭਪਾਤਰੀ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਚਾਹੀਦਾ ਹੈ ਕਿ ਮ੍ਰਿਤਕ ਲਾਭਪਾਤਰੀ ਦਾ ਮੌਤ ਸਰਟੀਫਿਕੇਟ ਅਤੇ ਬਿਨੈਪਤਰ ਨਜ਼ਦੀਕੀ ਖੇਤੀਬਾੜੀ ਦਫਤਰ ਵਿੱਚ ਜਮ੍ਹਾਂ ਕਰਵਾਉਣ, ਤਾਂ ਜੋ ਮ੍ਰਿਤਕ ਲਾਭਪਾਤਰੀ ਦੇ ਨਾਮ ਸੂਚੀ ਵਿੱਚੋਂ ਕੱਟੇ ਜਾ ਸਕਣ। ਲਾਭਪਾਤਰੀ ਕਿਸਾਨ ਜਸਵੀਰ ਸਿੰਘ ਪਿੰਡ ਢੀਮਾਂਵਾਲੀ ਦੇ ਕਿਸਾਨ ਵੱਲੋਂ ਦੱਸਿਆ ਗਿਆ, ਕਿ ਖੇਤੀਬਾੜੀ ਵਿਭਾਗ ਦੀ ਸਹਾਇਤਾ ਨਾਲ ਉਸਨੇ ਈ ਕੇ ਵਾਈ ਸੀ ਕਰਵਾਈ, ਜਿਸ ਕਾਰਨ ਉਸਦੀਆ ਰੁਕੀਆਂ ਛੇ ਕਿਸਤਾਂ ਉਸਦੇ ਖਾਤੇ ਵਿੱਚ ਆ ਗਈਆ ਹਨ, ਜਿਸ ਤੇ ਉਸਨੇ ਵਿਭਾਗ ਦਾ ਅਤੇ ਭਾਰਤ ਸਰਕਾਰ ਦਾ ਬਹੁਤ ਬਹੁਤ ਧੰਨਵਾਦ ਕੀਤਾ।