ਸੰਗਰੂਰ, 23 ਫ਼ਰਵਰੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਅਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਦੀ ਅਗਵਾਈ ਵਿੱਚ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਐਨ .ਐਸ. ਐਸ ਵਿਭਾਗ ਦੁਆਰਾ ਕਾਲਜ ਵਿਦਿਆਰਥੀਆਂ ਮੌਕ ਪੋਲ ਗਤੀਵਿਧੀ ਤਹਿਤ ਇੱਕ ਆਰਜੀ ਚੋਣ ਬੂਥ ਕੇਂਦਰ ਦਾ ਨਿਰਮਾਣ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਚੋਣ ਬੂਥ ਕੇਂਦਰ ਮੌਕ ਅਧਿਕਾਰੀ ਬਣਾਉਣ ਉਪਰੰਤ ਮੌਕ ਪੋਲ ਵਿਧੀ ਰਾਹੀਂ ਵਿਦਿਆਰਥੀਆਂ ਨੂੰ ਵੋਟ ਪਾਉਣ ਦੀ ਸਿਖਲਾਈ ਦਿੱਤੀ ਗਈ। ਕਾਲਜ ਸਵੀਪ ਗਤੀਵਿਧੀਆਂ ਦੇ ਇੰਚਾਰਜ ਪ੍ਰੋਫੈਸਰ ਦਰਸ਼ਨ ਕੁਮਾਰ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੇ ਵੋਟ ਅਧਿਕਾਰ ਦਾ ਪ੍ਰਯੋਗ ਇੱਕ ਜਰੂਰੀ ਕਰਤੱਵ ਸਮਝਦੇ ਹੋਏ ਜਰੂਰ ਕਰਨਾ ਚਾਹੀਦਾ ਹੈ। ਇਸ ਮੌਕੇ ਵਾਈਸ ਪ੍ਰਿੰਸੀਪਲ ਮੈਡਮ ਅਚਲਾ, ਐਨ .ਐਸ .ਐਸ ਪ੍ਰੋਗਰਾਮ ਅਫਸਰ ਪ੍ਰੋਫੈਸਰ ਚਮਕੌਰ ਸਿੰਘ, ਡਾ.ਮਨੀਤਾ ਜੋਸ਼ੀ ,ਪ੍ਰੋ. ਦਲਜੀਤ ਸਿੰਘ, ਪ੍ਰੋ. ਪਰਮਿੰਦਰ ਕੌਰ, ਪ੍ਰੋ. ਪ੍ਰਭਜੀਤ ਕੌਰ ਹਾਜ਼ਰ ਸਨ।