- ਸਮੂਹ ਸਰਕਾਰੀ/ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ 'ਚ ਤਨਖਾਹ ਸਮੇਤ ਛੁੱਟੀ ਦਾ ਐਲਾਨ
ਬਰਨਾਲਾ, 19 ਨਵੰਬਰ 2024 : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਮਿਤੀ 18 ਨਵੰਬਰ, 2024 ਨੂੰ ਸ਼ਾਮ 6 ਵਜੇ ਤੋਂ 20 ਨਵੰਬਰ, 2024 ਨੂੰ ਵਿਧਾਨ ਸਭਾ ਹਲਕਾ ਬਰਨਾਲਾ ਦੀਆਂ ਜ਼ਿਮਨੀ ਚੋਣਾਂ ਮੁਕੰਮਲ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 23 ਨਵੰਬਰ, 2024 ਨੂੰ ਵਿਧਾਨ ਸਭਾ ਹਲਕਾ ਬਰਨਾਲਾ ਅਤੇ ਨਾਲ ਲਗਦੇ 3 ਕਿਲੋਮੀਟਰ ਦੇ ਖੇਤਰ ਨੂੰ ਡਰਾਈ ਡੇਅ ਐਲਾਨਦੇ ਹੋਏ ਕਿਸੇ ਵੀ ਪ੍ਰਕਾਰ ਦੇ ਨਸ਼ੀਲੇ ਪਦਾਰਥ ਵੇਚਣ, ਸ਼ਰਾਬ ਸਟੋਰ ਕਰਨ ਤੇ ਵੇਚਣ ’ਤੇ ਪੂਰਨ ਤੌਰ ’ਤੇ ਰੋਕ ਲਗਾਈ ਗਈ ਹੈ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਤੇ ਸ਼ਰਾਬ ਦੇ ਅਹਾਤਿਆਂ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜ਼ਤ ਹੈ ’ਤੇ ਵੀ ਪੂਰਨ ਤੌਰ ’ਤੇ ਲਾਗੂ ਹੋਣਗੇ। ਇਸਦੇ ਨਾਲ ਹੀ ਇੱਕ ਹੋਰ ਹੁਕਮ ਅਨੁਸਾਰ 20 ਨਵੰਬਰ ਨੂੰ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਜ਼ਿਲ੍ਹਾ ਬਰਨਾਲਾ ’ਚ ਸਮੂਹ ਸਰਕਾਰੀ/ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿਖੇ ਤਨਖਾਹ ਸਮੇਤ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਹ ਛੁੱਟੀ ਨੈਗੋਸ਼ਿਏਬਲ ਇਨਸਟਰੂਮੈਂਟਸ ਐਕਟ 1881 ਦੀ ਧਾਰਾ 25, ਰੀਪਰੈਸੈਂਟੇਸ਼ਨ ਆਫ਼ ਪੀਪਲ ਐਕਟ 1951 ਦੀ ਧਾਰਾ 135-ਬੀ, ਦਿ ਪੰਜਾਬ ਸ਼ੌਪਸ਼ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟ ਐਕਟ 1958 (ਪੰਜਾਬ ਐਕਟ ਨੰਬਰ 15 ਆਫ 1958) ਅਤੇ ਦਿ ਫੈਕਟਰੀਜ਼ ਐਕਟ 1948 ਤਹਿਤ ਕੀਤੀ ਗਈ ਹੈ