ਫਰੀਦਕੋਟ 2 ਨਵੰਬਰ : ਮੁੱਖ-ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ, ਸ਼੍ਰੀ ਵਰਿੰਦਰ ਕੁਮਾਰ ਆਈ.ਪੀ.ਐਸ.ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ 05 ਨਵੰਬਰ 2023 ਤੱਕ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਇਸ ਹਫਤੇ ਦੌਰਾਨ ਵਿਜੀਲੈਂਸ ਬਿਊਰੋ, ਯੂਨਿਟ ਫਰੀਦਕੋਟ ਵੱਲੋਂ ਪਬਲਿਕ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ 02.11.2023 ਨੂੰ ਅੰਮ੍ਰਿਤਪਾਲ ਸਿੰਘ ਡੀ.ਐਸ.ਪੀ. ਵਿਜੀਲੈਂਸ ਬਿਊਰੋ, ਫਰੀਦਕੋਟ ਦੀ ਅਗਵਾਈ ਵਿੱਚ ਬਾਬਾ ਫਰੀਦ ਨਰਸਿੰਗ ਕਾਲਜ, ਸੰਧਵਾਂ (ਕੋਟਕਪੂਰਾ) ਵਿਖੇ ਜਿਲ੍ਹਾ ਪੱਧਰੀ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਅੰਮ੍ਰਿਤਪਾਲ ਸਿੰਘ ਪੀ.ਪੀ.ਐਸ, ਡੀ.ਐਸ.ਪੀ ਵਿਜੀਲੈਂਸ ਬਿਊਰੋ ਫਰੀਦਕੋਟ ਤੋਂ ਇਲਾਵਾ ਦੇਸ਼ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਫਰੀਦਕੋਟ ਦੇ ਪ੍ਰੋਫੈਸਰ ਸ਼੍ਰੀ ਬੀਰਇੰਦਰਜੀਤ ਸਿੰਘ, ਸ਼੍ਰੀ ਸ਼ਮਸ਼ੇਰ ਸਿੰਘ ਪੀ.ਪੀ.ਐਸ, ਡੀ.ਐਸ.ਪੀ ਕੋਟਕਪੂਰਾ, ਸਬ-ਇੰਸਪੈਕਟਰ ਸੰਦੀਪ ਸਿੰਘ ਵੱਲੋਂ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਭ੍ਰਿਸ਼ਟਾਚਾਰ ਵਿਰੋਧੀ ਭਾਸ਼ਣ ਦਿੱਤਾ ਗਿਆ ਅਤੇ ਵਿਜੀਲੈਂਸ ਵਿਭਾਗ ਵੱਲੋਂ ਕੀਤੇ ਜਾਂਦੇ ਭ੍ਰਿਸ਼ਟਾਚਾਰ ਵਿਰੋਧੀ ਕੰਮਾਂ ਬਾਰੇ ਵੇਰਵੇ ਸਹਿਤ ਦੱਸਿਆ ਗਿਆ ਅਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਸਿਰਜਣ ਲਈ ਵਿਜੀਲੈਂਸ ਵਿਭਾਗ ਦਾ ਸਹਿਯੋਗ ਕਰਨ ਲਈ ਪ੍ਰੇਰਤ ਕੀਤਾ ਗਿਆ।