- ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਲੋਕਾਂ ਨੂੰ ਮਿਲ ਰਿਹਾ ਭਰਪੂਰ ਲਾਭ: ਐਸਐਮਓ ਡਾ. ਗਾਂਧੀ
- ਮੁਹਿੰਮ ਬਲਾਕ ਖੂਈ ਖੇੜਾ ਦੇ ਵੱਖ-ਵੱਖ ਪਿੰਡਾਂ’ਚ 15 ਜਨਵਰੀ ਤੱਕ ਚੱਲੇਗੀ: ਬੀਈਈ ਸੁਸ਼ੀਲ ਕੁਮਾਰ
ਫਾਜ਼ਿਲਕਾ 3 ਜਨਵਰੀ: ਡਿਪਟੀ ਕਮਿਸ਼ਨਰ ਡਾ. ਸੈਨੁ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜ਼ਿਲਕਾ ਦੀ ਅਗਵਾਈ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹੈ। ਇਸ ਦੇ ਤਹਿਤ ਬਲਾਕ ਖੂਈ ਖੇੜਾ ਦੇ ਵੱਖ-ਵੱਖ ਪਿੰਡਾਂ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਦੀ ਦੇਖਰੇਖ ਹੇਠ ਜਾਗਰੂਕਤਾ ਵੈਨ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਜਾਗਰੂਕਤਾ ਵੈਨ ਰਾਹੀਂ ਸਰਕਾਰ ਦੀਆਂ 17 ਮਹੱਤਵਪੂਰਨ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਤੋਂ ਇਲਾਵਾ ਯਾਤਰਾ ਦੌਰਾਨ ਸੰਭਾਵੀ ਲਾਭਪਾਤਰੀਆਂ ਨੂੰ ਸ਼ਾਮਲ ਕਰਨ ਦੀ ਯੋਜਨਾ ਹੈ। ਵੈਨਾਂ ਵਿਚ ਉਪਲਬਧ ਸਕਰੀਨ, ਪ੍ਰਚਾਰ ਸਮੱਗਰੀ ਅਤੇ ਵੀਡੀਓ ਰਾਹੀਂ ਬਲਾਕ ਵਿੱਚ 15 ਜਨਵਰੀ 2024 ਤੱਕ ਪਿੰਡਾਂ ਵਿਚ ਜ਼ਮੀਨੀ ਪੱਧਰ 'ਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਫਾਜ਼ਿਲਕਾ ਵਲੋਂ ਲਗਾਏ ਮੈਡੀਕਲ ਚੈੱਕਅਪ ਕੈਂਪ ਵਿਚ ਬੀ.ਪੀ., ਸ਼ੂਗਰ ਅਤੇ ਖੂਨ ਦੀ ਜਾਂਚ ਕੀਤੀ ਜਾ ਰਹੀ ਹੈ। ਮੈਡੀਕਲ ਟੀਮ ਵੱਲੋਂ ਗੈਰ ਸੰਚਾਰੀ ਬਿਮਾਰੀਆਂ ਦਾ ਚੈੱਕਅਪ ਅਤੇ ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਜਿਸ ਵਿਚ ਹੁਣ ਤੱਕ 42 ਪਿੰਡਾਂ ਵਿੱਚ ਕੈਂਪ ਲਗਾ ਕੇ ਇਲਾਕੇ ਦੇ ਲੋਕਾਂ ਦੀ ਸਿਹਤ ਜਾਂਚ ਕੀਤੀ ਗਈ ਹੈ । ਇਸ ਦੇ ਨਾਲ ਨਾਲ ਆਯੂਸ਼ਮਾਨ ਭਾਰਤ- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਲਾਭਪਾਤਰ ਦੇ ਸਿਹਤ ਬੀਮਾ ਕਾਰਡ ਬਣਾਏ ਜਾ ਰਹੇ ਹਨ। ਉਹਨਾ ਦੱਸਿਆ ਕਿ ਨੈਸ਼ਨਲ ਟੀ.ਬੀ. ਖਾਤਮਾ ਪ੍ਰੋਗਰਾਮ ਤਹਿਤ ਲੋਕਾਂ ਦੇ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦੀ ਜਾਂਚ ਕੀਤੀ ਕੀਤੀ ਜਾ ਰਹੀ ਹੈ ਅਤੇ ਗਈ ਟੀਬੀ ਦੇ ਲੱਛਣਾਂ ਪਾਏ ਜਾਣ ਵਾਲੇ ਮਰੀਜਾਂ ਦੀ ਨਾਲ ਹੀ ਦਵਾਈ ਸ਼ੁਰੂ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਸਰਕਾਰ ਵਲੋ ਚਲ ਰਹੀ ਸਿਹਤ ਕੈਂਪ ਵਿੱਚ ਜਿਆਦਾ ਤੋਂ ਜਿਆਦਾ ਲਾਭ ਲੈਣ ਦੀ ਅਪੀਲ ਕੀਤੀ।