ਵੱਖ ਵੱਖ ਪਿੰਡਾਂ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਮਨਾਇਆ ਵਾਤਾਵਰਣ ਦਿਵਸ

  • ਵਾਤਾਵਰਨ ਦੀ ਸ਼ੁੱਧਤਾ ਨੂੰ ਕਾਇਮ ਰੱਖਣ ਲਈ ਲਗਾਏ ਵੱਖ ਵੱਖ ਪੌਦੇ 

ਫਾਜ਼ਿਲਕਾ 5 ਜੂਨ : ਵਿਸ਼ਵ ਵਾਤਾਵਰਨ ਦਿਵਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਵੱਖ ਵੱਖ ਪਿੰਡਾਂ ਵਿਚ ਪ੍ਰੋਗਰਾਮ ਕਰਵਾਏ ਗਏ।ਜਿਸ ਵਿਚ ਲੋਕਾਂ ਨੂੰ ਅਪਣਾ ਆਲਾ ਦੁਆਲਾ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਯਤਨਸ਼ੀਲ ਰਹਿਣ ਦਾ ਸੰਕਲਪ ਦਵਾਇਆ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਪੌਦਿਆਂ ਦੀ ਬਹੁਤ ਮਹੱਤਤਾ ਹੈ, ਇਸ ਕਰਕੇ ਹਰ ਵਿਅਕਤੀ ਨੂੰ ਪੌਦੇ ਲਗਾਣੇ ਚਾਹੀਦੇ ਹਨ, ਪਿੰਡ ਢਾਣੀ ਠਾਕਰ ਸਿੰਘ, ਭੰਗਾਲਾ, ਰਾਜਪੁਰਾ,ਆਲਮਗੜ,ਬੁਰਜ ਮੁਹਾਰ,ਧਰਮਪੁਰਾ ਵਿਚ ਪ੍ਰੋਗਰਾਮ ਕੀਤੇ ਗਏ ਤੇ ਇਸ ਦੌਰਾਨ ਪੌਦੇ ਲਗਾਏ ਗਏ। ਪੌਦਿਆਂ ਦੀ ਸਾਂਭ ਸੰਭਾਲ ਕਰਨ ਲਈ ਵੀ ਲੋਕਾਂ ਨੂੰ ਪ੍ਰੇਰਿਤ ਕੀਤਾ। ਵਿਭਾਗ ਵਲੋਂ ਆਈ ਈ ਸੀ ਸੁਖਜਿੰਦਰ ਸਿੰਘ ਢਿੱਲੋਂ, ਬੀਆਰਸੀ ਸੁਸ਼ੀਲ ਕੁਮਾਰ,ਸੁਖਪਾਲ ਸਿੰਘ,ਵਰਿੰਦਰ ਸਿੰਘ ਤੇ ਹੋਰ ਸਟਾਫ਼ ਮੈਂਬਰਾਂ ਵੱਲੋਂ ਪਿੰਡਾਂ ਵਿਚ ਕੀਤੇ ਗਏ ਪ੍ਰੋਗਰਾਮਾਂ ਦੌਰਾਨ ਜਾਗਰੂਕ ਕੀਤਾ ਤੇ ਲੋਕਾਂ ਨੂੰ ਵਿਭਾਗ ਦੀਆਂ ਯੋਜਨਾਵਾਂ ਬਾਰੇ ਜਾਣੂੰ ਕਰਵਾਇਆ।