ਸੰਗਰੂਰ, 22 ਦਸੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋ਼ਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਹਫ਼ਤਾਵਾਰੀ ਪਲੇਸਮੈਂਟ ਕੈਂਪ ਆਯੋਜਿਤ ਕੀਤੇ ਜਾਂਦੇ ਹਨ। ਸ੍ਰੀਮਤੀ ਸਿੰਪੀ ਸਿੰਗਲਾ, ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਿਊਰੋ ਵੱਲੋਂ ਐਕਸਿਸ ਬੈਂਕ ਨਾਲ ਤਾਲਮੇਲ ਕਰਕੇ ਬਿਜਨੈੱਸ ਡਿਵੈਲਪਮੈਂਟ ਐਗਜ਼ੇਕਿਟਿਵ ਦੀ ਆਸਾਮੀ ਲਈ ਮਿਤੀ 27.12.2023 ਨੂੰ ਸਵੇਰੇ 10:00 ਵਜੇ ਰੋਜ਼ਗਾਰ ਕੈਂਪ ਆਯੋਜਿਤ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਅਸਾਮੀ ਦੌਰਾਨ ਲੜਕੇ ਅਤੇ ਲੜਕੀਆਂ ਦੋਵੇਂ ਹੀ ਭਾਗ ਲੈ ਸਕਦੇ ਹਨ। ਇਸ ਦੇ ਲਈ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ (ਘੱਟੋ ਘੱਟ 45% ਨਾਲ) ਪਾਸ ਹੋਣੀ ਲਾਜ਼ਮੀ ਹੈ ਅਤੇ ਉਮਰ ਹੱਦ 18 ਤੋਂ 26 ਸਾਲ ਹੋਣੀ ਚਾਹੀਦੀ ਹੈ। ਪ੍ਰਾਰਥੀ ਕੋਲ ਡਰਾਇਵਿੰਗ ਲਾਇਸੰਸ (ਦੋ ਪਹੀਆ ਸਾਧਨ) ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਸ ਰੋਜ਼ਗਾਰ ਕੈਂਪ ਵਿੱਚ ਭਾਗ ਲੈਣ ਦੇ ਚਾਹਵਾਨ ਯੋਗ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਅਸਲ ਦਸਤਾਵੇਜ਼ ਸਮੇਤ ਫੋਟੋਕਾਪੀਆਂ ਅਤੇ ਰਜ਼ਿਊਮ (ਸੰਖੇਪ ਯੋਗਤਾ ਵਿਵਰਣ ਪੱਤਰ) ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਕੰਪਲੈਕਸ, ਨੇੜੇ ਸੁਵਿਧਾ ਕੇਂਦਰ, ਸੰਗਰੂਰ ਵਿਖੇ ਸਵੇਰੇ 10:00 ਵਜੇ ਪਹੁੰਚਣ।