ਨਵੀਂ ਦਿੱਲੀ, 05 ਅਪ੍ਰੈਲ : ਦੇਸ਼ ਵਿਚ ਵੱਖ-ਵੱਖ ਇਲਾਕਿਆਂ 'ਚ 6 ਮਹੀਨਿਆਂ ਬਾਅਦ ਕੋਰੋਨਾ ਦੇ 4 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿੱਚ 4435 ਮਾਮਲੇ ਸਾਹਮਣੇ ਆਏ, ਜਦੋਂ ਕਿ 15 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ 28 ਸਤੰਬਰ ਨੂੰ 4271 ਮਾਮਲੇ ਸਾਹਮਣੇ ਆਏ ਸਨ। ਇਸ ਦੌਰਾਨ 2508 ਲੋਕ ਇਸ ਬਿਮਾਰੀ ਤੋਂ ਠੀਕ ਹੋ ਗਏ ਹਨ। ਇਸ ਸਮੇਂ ਦੇਸ਼ ਵਿੱਚ 23,091 ਐਕਟਿਵ ਕੇਸ ਹਨ। ਇਹ 18 ਅਕਤੂਬਰ ਤੋਂ ਬਾਅਦ ਸਭ ਤੋਂ ਵੱਧ ਹਨ। ਉਦੋਂ 23,376 ਲੋਕਾਂ ਦਾ ਇਲਾਜ ਚੱਲ ਰਿਹਾ ਸੀ। ਪਿਛਲੇ 24 ਘੰਟਿਆਂ 'ਚ ਕੋਰੋਨਾ ਕਾਰਨ ਹੋਈਆਂ 15 ਮੌਤਾਂ 'ਚੋਂ 4 ਮਹਾਰਾਸ਼ਟਰ 'ਚ ਹੀ ਹੋਈਆਂ ਹਨ, ਜਦਕਿ ਰਾਜਸਥਾਨ, ਹਰਿਆਣਾ, ਦਿੱਲੀ, ਛੱਤੀਸਗੜ੍ਹ, ਗੁਜਰਾਤ, ਕਰਨਾਟਕ ਅਤੇ ਪੁਡੂਚੇਰੀ 'ਚ ਇਕ-ਇਕ ਵਿਅਕਤੀ ਦੀ ਮੌਤ ਹੋਈ ਹੈ। ਇਨ੍ਹਾਂ ਤੋਂ ਇਲਾਵਾ ਕੇਰਲ ਤੋਂ 4 ਮੌਤਾਂ ਦਰਜ ਕੀਤੀਆਂ ਗਈਆਂ ਹਨ।