ਜੈਪੁਰ 'ਚ ਘਰ ਵਿਚ ਅੱਗ ਲੱਗਣ ਕਾਰਨ 3 ਬੱਚਿਆਂ ਸਮੇਤ 5 ਜ਼ਿੰਦਾ ਸੜੇ, ਮੌਤ  

ਜੈਪੁਰ, 21 ਮਾਰਚ : ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਇੱਕ ਘਰ ਵਿਚ ਅੱਗ ਲੱਗਣ ਕਾਰਨ 3 ਬੱਚਿਆਂ ਸਮੇਤ 5 ਜਿਉਂਦੇ ਸੜ ਗਏ। ਅੱਗ ਇੰਨੀ ਭਿਆਨਕ ਸੀ ਕਿ ਹਾਦਸੇ ‘ਚ ਪੂਰਾ ਪਰਿਵਾਰ ਜ਼ਿੰਦਾ ਸੜ ਗਿਆ। ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ’ਤੇ ਕਾਬੂ ਪਾ ਕੇ ਸੜੀਆਂ ਲਾਸ਼ਾਂ ਨੂੰ ਵਿਸ਼ਵਕਰਮਾ ਥਾਣਾ ਪੁਲਿਸ ਨੇ ਬਾਹਰ ਕੱਢਿਆ। ਪੁਲਿਸ ਨੇ ਪੋਸਟਮਾਰਟਮ ਦੇ ਲਈ ਸਾਰੀ ਲਾਸ਼ਾਂ ਨੂੰ ਹਸਪਤਾਲ ਵਿਚ ਰਖਵਾਇਆ। ਪੁਲਿਸ ਨੇ ਦੱਸਿਆ ਕਿ ਹਾਦਸਾ ਵਿਸ਼ਵਕਰਮਾ ਦੇ ਜੈਸਲਿਆ ਪਿੰਡ ਦਾ ਹੈ। ਮਧੂਬਨੀ ਬਿਹਾਰ ਨਿਵਾਸੀ ਇੱਕ ਪਰਿਵਾਰ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ। ਪਰਵਾਰ ਵਿਚ 3 ਬੱਚਿਆਂ ਸਮੇਤ ਮਾਤਾ ਪਿਤਾ ਸਨ। ਦੇਰ ਰਾਤ ਪਰਵਾਰ ਦੇ ਪੰਜ ਮੈਂਬਰ ਘਰ ਵਿਚ ਸੁੱਤੇ ਪਏ ਸੀ। ਅਚਾਨਕ ਲੱਗੀ ਅੱਗ ਨੇ ਪੰਜ ਜਣਿਆਂ ਨੂੰ ਅਪਣੀ ਲਪੇਟ ਵਿਚ ਲੈ ਲਿਆ। ਅੱਗ ਨਾਲ ਜ਼ਿੰਦਾ ਸੜਨ ਕਾਰਨ ਪੰਜ ਜਣਿਆਂ ਦੀ ਮੌਤ ਹੋ ਗਈ। ਗੁਆਂਢੀਆਂ ਦੀ ਸੂਚਨਾ ’ਤੇ ਵਿਸ਼ਵਕਰਮਾ ਥਾਣੇ ਦੀ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਨੇ ਫਾਇਰ ਬ੍ਰਿਗੇਡ ਦੀ 2 ਗੱਡੀਆਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ। ਪੁਲਿਸ ਨੇ ਸੜੀ ਹੋਈ ਪੰਜ ਲਾਸ਼ਾਂ ਨੂੰ ਬਾਹਰ ਕੱਢ ਕੇ ਐਂਬੂਲੈਂਸ ਦੀ ਮਦਦ ਨਾਲ ਐਸਐਮਐਸ ਹੌਸਪੀਟਲ ਦੀ ਮੌਰਚਰੀ ਭੇਜਿਆ। ਪੁਲਿਸ ਨੇ ਐਫਐਸਐਲ ਦੀ ਮਦਦ ਨਾਲ ਸਬੂਤ ਇਕੱਠੇ ਕੀਤੇ। ਪੁਲਿਸ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। 

ਹਾਦਸੇ ’ਤੇ ਮੁੱਖ ਮੰਤਰੀ ਨੇ ਜਤਾਇਆ ਦੁੱਖ 
ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਵੀ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਦੁੱਖ ਦਾ ਇਜ਼ਹਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ਣ ਅਤੇ ਜ਼ਖਮੀਆਂ ਦੇ ਛੇਤੀ ਠੀਕ ਹੋਣ ਲਈ ਪ੍ਰਮਾਤਮਾ ਅੱਗੇ ਰਦਾਸ ਕਰਦੇ ਹਨ। ਸੀਐਮ ਨੇ ਕਿਹਾ ਕਿ ਅਸੀਂ ਜ਼ਖਮੀਆਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ