ਬਾੜਮੇਰ ‘ਚ ਟਰਾਲੇ ਅਤੇ ਕਾਰ ਦੀ ਟੱਕਰ ‘ਚ ਇੱਕੋ ਪਰਿਵਾਰ ਦੇ 5 ਲੋਕਾਂ ਸਮੇਤ 6 ਦੀ ਮੌਤ

ਬਾੜਮੇਰ, 13 ਨਵੰਬਰ : ਰਾਜਸਥਾਨ ਦੇ ਬਾੜਮੇਰ ‘ਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਲੋਕਾਂ ਸਮੇਤ 6 ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ ਪਰਿਵਾਰ ਜੈਸਲਮੇਰ ਘੁੰਮਣ ਜਾ ਰਿਹਾ ਸੀ, ਜਦੋਂ ਉਹ ਬਾੜਮੇਰ ਦੇ ਧੂਰੀਮਾਣਾ ਪੁਲਿਸ ਸਟੇਸ਼ਨ ਦੇ ਕੋਲ ਪੁੱਜੇ ਤਾਂ ਉਨ੍ਹਾਂ ਦੀ ਕਾਰ ਦੀ ਇੱਕ ਟਰਾਲੇ ਜਬਰਦਸਤ ਟੱਕਰ ਹੋ ਗਈ, ਜਿਸ ਕਾਰਨ ਕਾਰ ‘ਚ ਸਵਾਰ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ। ਘਟਨਾਂ ਦੀ ਸੂਚਨਾਂ ਮਿਲਦਿਆਂ ਹੀ ਪੁਲਿਸ ਪਾਰਟੀ ਮੌਕੇ ਤੇ ਪੁੱਜੀ। ਪੁਲਿਸ ਅਨੁਸਾਰ ਕਾਰ ਸਵਾਰ ਮ੍ਰਿਤਕ ਮਹਾਰਾਸ਼ਟਰ ਦੇ ਰਹਿਣ ਵਾਲੇ ਸਨ। ਮ੍ਰਿਤਕਾਂ ਦੀ ਪਛਾਣ ਸਿਨਾਖ਼ਤ ਧਨਰਾਜ (45), ਗਾਇਤਰੀ (26), ਸਵਰਾਂਜਲੀ (5), ਪ੍ਰਸ਼ਾਂਤ (5), ਭਾਗਿਆ ਲਕਸ਼ਮੀ (1) ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੁਲਿਸ ਵੱਲੋਂ ਕਬਜੇ ‘ਚ ਲੈ ਕੇ ਧੂਰੀਮਾਣਾ ਦੇ ਸੀਐਚਸੀ ਵਿੱਚ ਰਖਾ ਦਿੱਤਾ ਗਿਆ ਹੈ ਅਤੇ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।