ਪਾਣੀ ਨੂੰ ਲੈ ਕੇ ਆਤਿਸ਼ੀ ਦੀ ਅਣਮਿੱਥੇ ਸਮੇਂ ਭੁੱਖ ਹੜਤਾਲ ਖਤਮ, ‘ਆਪ’ ਸੰਸਦ ਮੈਂਬਰ ਪੀਐੱਮ ਮੋਦੀ ਨੂੰ ਲਿਖਣਗੇ ਪੱਤਰ

ਨਵੀਂ ਦਿੱਲੀ, 25 ਜੂਨ : ਦਿੱਲੀ ਦੇ ਜਲ ਮੰਤਰੀ ਆਤਿਸ਼ੀ ਪਿਛਲੇ ਪੰਜ ਦਿਨਾਂ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਸਨ। ਉਨ੍ਹਾਂ ਦੀ ਮੰਗ ਸੀ ਕਿ ਦਿੱਲੀ ਦੇ 28 ਲੱਖ ਲੋਕਾਂ ਨੂੰ 623 ਐਮਜੀਡੀ ਪਾਣੀ ਦਿੱਤਾ ਜਾਵੇ। ਆਤਿਸ਼ੀ ਦਾ ਕਹਿਣਾ ਸੀ ਕਿ 100 MGD ਪਾਣੀ ਲਗਾਤਾਰ ਘੱਟ ਆ ਰਿਹਾ ਸੀ ਇਸ ਲਈ ਉਨ੍ਹਾਂ ਵਲੋਂ ਭੁੱਖ ਹੜਤਾਲ ਕੀਤੀ ਗਏ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸਾਂਸਦ ਸੰਜੇ ਸਿੰਘ ਨੇ ਦੱਸਿਆ ਹੈ ਕਿ ਪਾਰਟੀ ਵੱਲੋ ਅਣਮਿੱਥੇ ਸਮੇ ਦੀ ਇਹ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਰਸਾਤ ਹੋਈ ਹੈ ਜਿਸ ਕਾਰਨ ਪਾਣੀ ਦੀ ਸਮੱਸਿਆ ਘਟੀ ਹੈ। ਸੰਜੇ ਸਿੰਘ ਨੇ ਕਿਹਾ ਕਿ, ਇਸ ਮਾਮਲੇ ‘ਚ ਪਾਰਟੀ ਦੇ ਸਾਂਸਦ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖਣਗੇ। ਤਾਜ਼ਾ ਜਾਣਕਾਰੀ ਮੁਤਾਬਕ ਆਤਿਸ਼ੀ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਹਸਪਤਾਲ 'ਚ ਭਰਤੀ ਹੋਣ ਤੋਂ ਬਾਅਦ ਖਤਮ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਪ੍ਰੈੱਸ ਕਾਨਫਰੰਸ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਦਿੱਲੀ ਦੇ ਲੋਕਾਂ ਨੂੰ ਉਨ੍ਹਾਂ ਦਾ ਸਹੀ ਪਾਣੀ ਮੁਹੱਈਆ ਕਰਵਾਉਣ ਲਈ ਜਲ ਮੰਤਰੀ ਆਤਿਸ਼ੀ ਪਿਛਲੇ 5 ਦਿਨਾਂ ਤੋਂ ਭੁੱਖ ਹੜਤਾਲ 'ਤੇ ਸਨ। ਦਿੱਲੀ ਨੂੰ ਹਰਿਆਣਾ ਸਰਕਾਰ ਤੋਂ 613 ਐਮਜੀਡੀ ਪਾਣੀ ਮਿਲਣਾ ਚਾਹੀਦਾ ਸੀ ਪਰ ਪਿਛਲੇ ਤਿੰਨ ਹਫ਼ਤਿਆਂ ਤੋਂ ਦਿੱਲੀ ਨੂੰ ਲਗਾਤਾਰ 100 ਐਮਜੀਡੀ ਤੋਂ ਵੀ ਘੱਟ ਪਾਣੀ ਮਿਲ ਰਿਹਾ ਹੈ। ਇਸ ਕਾਰਨ 28 ਲੱਖ ਤੋਂ ਵੱਧ ਲੋਕਾਂ ਨੂੰ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਆਤਿਸ਼ੀ ਨੇ ਦਿੱਲੀ ਦੇ ਲੋਕਾਂ ਨੂੰ ਉਨ੍ਹਾਂ ਦਾ ਸਹੀ ਪਾਣੀ ਦਿਵਾਉਣ ਲਈ ਕਈ ਯਤਨ ਕੀਤੇ ਪਰ ਜਦੋਂ ਕੋਈ ਹੱਲ ਨਾ ਨਿਕਲਿਆ ਤਾਂ ਉਸ ਨੇ ਭੁੁੁੱਖ ਹੜਤਾਲ ਸ਼ੁਰੂ ਕਰ ਦਿੱਤੀ। 'ਆਪ' ਨੇਤਾ ਨੇ ਕਿਹਾ, ''ਅੱਜ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਲੀ ਲਈ ਸਹੀ ਪਾਣੀ ਮੁਹੱਈਆ ਕਰਵਾਉਣ ਲਈ ਪੱਤਰ ਲਿਖ ਰਹੇ ਹਾਂ। LG ਸਾਹਿਬ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਵੀ ਗੱਲ ਕੀਤੀ ਹੈ। ਜਿਸ ਤੋਂ ਬਾਅਦ ਹੁਣ ਇਸ ਭੁੱਖ ਹੜਤਾਲ ਨੂੰ ਰੋਕਿਆ ਜਾ ਰਿਹਾ ਹੈ। ਹੁਣ ਅਸੀਂ ਦਿੱਲੀ ਦੇ ਹੱਕਾਂ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਵਿਰੋਧੀ ਪਾਰਟੀਆਂ ਨਾਲ ਮਿਲ ਕੇ ਪਾਰਲੀਮੈਂਟ ਵਿੱਚ ਆਵਾਜ਼ ਉਠਾਵਾਂਗੇ। ਆਮ ਆਦਮੀ ਪਾਰਟੀ ਦੇ ਨੇਤਾਵਾਂ ਮੁਤਾਬਕ ਆਤਿਸ਼ੀ ਦਾ ਬਲੱਡ ਸ਼ੂਗਰ ਲੈਵਲ ਸਵੇਰੇ 3 ਵਜੇ 36 ਤੱਕ ਘੱਟ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਉਹ ਪਿਛਲੇ ਪੰਜ ਦਿਨਾਂ ਤੋਂ ਕੁਝ ਨਹੀਂ ਖਾ ਰਹੀ ਹੈ।