
ਨਵੀਂ ਦਿੱਲੀ, 3 ਅਪ੍ਰੈਲ 2025 : ਵਕਫ਼ ਸੋਧ ਬਿੱਲ ਲੋਕ ਸਭਾ ਵਿਚ ਪਾਸ ਹੋ ਗਿਆ ਹੈ। ਅੱਜ ਵੀਰਵਾਰ (3 ਅਪ੍ਰੈਲ) ਨੂੰ ਰਾਜ ਸਭਾ ਵਿਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਸੋਨੀਆ ਗਾਂਧੀ ਨੇ ਇਸ 'ਤੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਕਾਂਗਰਸ ਸੰਸਦੀ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਵਕਫ਼ ਸੋਧ ਬਿੱਲ ਸਿਰਫ਼ ਫਿਰਕੂ ਧਰੁਵੀਕਰਨ ਲਈ ਹੈ ਤੇ ਬਿੱਲ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜ਼ਬਰਦਸਤੀ ਪਾਸ ਕੀਤਾ ਗਿਆ ਸੀ। ਵਿਰੋਧੀ ਪਾਰਟੀਆਂ ਦੇ ਵਿਰੋਧ ਦੇ ਵਿਚਕਾਰ ਵਕਫ਼ ਸੋਧ ਬਿੱਲ ਲੋਕ ਸਭਾ ਵਿਚ ਪਾਸ ਹੋ ਗਿਆ। ਅੱਜ ਇਹ ਬਿੱਲ ਰਾਜ ਸਭਾ ਵਿਚ ਵੀ ਪਾਸ ਹੋ ਜਾਵੇਗਾ। ਬਿੱਲ ਦੇ ਹੱਕ ਵਿਚ 288 ਵੋਟਾਂ ਪਈਆਂ, ਜਦੋਂ ਕਿ 232 ਸੰਸਦ ਮੈਂਬਰਾਂ ਨੇ ਇਸ ਦੇ ਵਿਰੁੱਧ ਵੋਟ ਪਾਈ। ਇਸ ਦੌਰਾਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਸੀਪੀਪੀ ਦੀ ਜਨਰਲ ਬਾਡੀ ਮੀਟਿੰਗ ਵਿਚ, ਕਾਂਗਰਸ ਪ੍ਰਧਾਨ ਅਤੇ ਕਾਂਗਰਸ ਸੰਸਦ ਮੈਂਬਰ ਸੋਨੀਆ ਗਾਂਧੀ ਨੇ ਕਿਹਾ, ਕੱਲ੍ਹ, ਵਕਫ਼ ਸੋਧ ਬਿੱਲ, 2024 ਲੋਕ ਸਭਾ ਵਿਚ ਪਾਸ ਹੋ ਗਿਆ ਸੀ, ਅਤੇ ਅੱਜ ਇਸਨੂੰ ਰਾਜ ਸਭਾ ਵਿਚ ਪੇਸ਼ ਕੀਤਾ ਜਾਣਾ ਹੈ। ਬਿੱਲ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਤਾਕਤ ਨਾਲ ਪਾਸ ਕੀਤਾ ਗਿਆ। ਸਾਡੀ ਪਾਰਟੀ ਦੀ ਸਥਿਤੀ ਸਪੱਸ਼ਟ ਹੈ। ਇਹ ਬਿੱਲ ਸੰਵਿਧਾਨ 'ਤੇ ਸਿੱਧਾ ਹਮਲਾ ਹੈ। ਵਕਫ਼ ਸੋਧ ਬਿੱਲ ਸਿਰਫ਼ ਫਿਰਕੂ ਧਰੁਵੀਕਰਨ ਲਈ ਹੈ। ਇਹ ਭਾਜਪਾ ਦੀ ਸੋਚੀ ਸਮਝੀ ਰਣਨੀਤੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸਰਕਾਰ ਵਲੋਂ ਵਿਰੋਧੀ ਧਿਰ ਨੂੰ ਭਰੋਸੇ ਵਿਚ ਨਹੀਂ ਲਿਆ ਗਿਆ। ਕੱਲ੍ਹ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਲੋਕ ਸਭਾ ਵਿੱਚ ਵਕਫ਼ ਸੋਧ ਬਿੱਲ ਪੇਸ਼ ਕੀਤਾ ਸੀ। ਲਗਪਗ 12 ਘੰਟੇ ਦੀ ਚਰਚਾ ਤੋਂ ਬਾਅਦ, ਇਸ ਨੂੰ ਲੋਕ ਸਭਾ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਕ ਕਾਨੂੰਨ ਦੂਜੇ ਕਾਨੂੰਨ ਤੋਂ ਉੱਪਰ ਨਹੀਂ ਹੋ ਸਕਦਾ।