ਭਾਜਪਾ ਦੇਸ਼ ਦੇ ਟੁਕੜੇ ਕਰਨਾ ਚਾਹੁੰਦੀ ਹੈ : ਭਗਵੰਤ ਮਾਨ 

ਨਵੀਂ ਦਿੱਲੀ, 31 ਮਾਰਚ : ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮੈਗਾ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਤੇ ਵੱਡਾ ਹਮਲਾ ਕੀਤਾ ਅਤੇ ਕਿਹਾ ਕਿ, ਭਾਜਪਾ ਦੇਸ਼ ਦੇ ਟੁਕੜੇ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ, ਇਹ ਦੇਸ਼ ਕਿਸੇ ਦੇ ਬਾਪ ਦੀ ਜਾਗੀਰ ਨਹੀਂ ਹੈ, ਇਹ 140 ਕਰੋੜ ਦੇਸ਼ ਵਾਸੀਆਂ ਦਾ ਦੇਸ਼ ਹੈ। ਉਨ੍ਹਾਂ ਇਹ ਵੀ ਕਿਹਾ ਕਿ, BJP ਵਾਲਿਆਂ ਨੂੰ ਲੱਗਦੈ ਕਿ ਐਵੇਂ ਧੱਕੇ ਨਾਲ ਜਿੱਤ ਜਾਣਗੇ, ਕਿਸੇ ਦੇ ਬੈਂਕ ਅਕਾਊਂਟ freeze ਕਰ ਰਹੇ ਨੇ, ਕਿਸੇ ਦੇ ਨੇਤਾ freeze ਕਰ ਰਹੇ ਨੇ। ਮਾਨ ਨੇ ਕਿਹਾ ਕਿ, ਦੇਸ਼ ਦੀ 140 ਕਰੋੜ ਜਨਤਾ ਇਸ ਵਾਰ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਲਈ ਕਾਹਲੀ ਹੈ। ਉਥੇ ਹੀ ਦੂਜੇ ਪਾਸੇ, ਸੁਨੀਤਾ ਨੇ ਮੁੱਖ ਮੰਤਰੀ ਕੇਜਰੀਵਾਲ ਦਾ ਸੰਦੇਸ਼ ਪੜ੍ਹਿਆ। ਸੁਨੀਤਾ ਕੇਜਰੀਵਾਲ ਨੇ ਸੰਦੇਸ਼ ਪੜ੍ਹਦਿਆਂ ਕਿਹਾ ਕਿ ਸੀਐਮ ਅਰਵਿੰਦ ਕੇਜਰੀਵਾਲ ਪੂਰੇ ਦੇਸ਼ ਦੀ ਗੱਲ ਕਰਦੇ ਹਨ। ਉਨ੍ਹਾਂ ਦੇਸ਼ ਨੂੰ 6 ਗਾਰੰਟੀ ਦੇਣ ਦਾ ਵਾਅਦਾ ਕੀਤਾ। ਪੂਰੇ ਦੇਸ਼ ਵਿੱਚ ਪਾਣੀ ਦਾ ਪ੍ਰਬੰਧ ਕੀਤਾ ਜਾਵੇਗਾ। ਪੂਰੇ ਦੇਸ਼ ਵਿੱਚ ਮੁਫਤ ਬਿਜਲੀ ਕੀਤਾ ਜਾਵੇਗਾ। ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਇਆ ਜਾਵੇਗਾ। ਪੂਰੇ ਦੇਸ਼ ਵਿੱਚ ਮੁਹੱਲਾ ਕਲੀਨਿਕ ਅਤੇ ਜ਼ਿਲ੍ਹਾ ਪੱਧਰੀ ਹਸਪਤਾਲ ਦਾ ਨਿਰਮਾਣ ਕੀਤਾ ਜਾਵੇਗਾ। ਘੱਟੋ-ਘੱਟ ਸਮਰਥਨ ਮੁੱਲ 'ਤੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਮਿਲਿਆ ਦਿਵਾਇਆ ਜਾਵੇਗਾ।  ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਇੰਡੀਆ ਅਲਾਇੰਸ ਦੀ ਰੈਲੀ ਵਿੱਚ ਕਿਹਾ ਕਿ ਕੇਜਰੀਵਾਲ ਨੇ ਜੇਲ੍ਹ ਤੋਂ ਤੁਹਾਡੇ ਲਈ ਸੰਦੇਸ਼ ਭੇਜਿਆ ਹੈ। ਇਸ ਸੰਦੇਸ਼ ਨੂੰ ਪੜ੍ਹਨ ਤੋਂ ਪਹਿਲਾਂ, ਮੈਂ ਤੁਹਾਨੂੰ ਕੁਝ ਪੁੱਛਣਾ ਚਾਹੁੰਦੀ ਹਾਂ। ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੇਰੇ ਪਤੀ ਨੂੰ ਜੇਲ੍ਹ ਵਿੱਚ ਡੱਕ ਦਿੱਤਾ। ਕੀ ਪ੍ਰਧਾਨ ਮੰਤਰੀ ਨੇ ਸਹੀ ਕੰਮ ਕੀਤਾ? ਕੀ ਤੁਸੀਂ ਕੇਜਰੀਵਾਲ ਨੂੰ ਸੱਚਾ ਦੇਸ਼ ਭਗਤ ਅਤੇ ਇਮਾਨਦਾਰ ਵਿਅਕਤੀ ਮੰਨਦੇ ਹੋ? ਇਹ ਭਾਜਪਾ ਵਾਲੇ ਕਹਿ ਰਹੇ ਹਨ ਕਿ ਕੇਜਰੀਵਾਲ ਜੇਲ੍ਹ ਵਿੱਚ ਹਨ, ਉਨ੍ਹਾਂ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਕੀ ਉਸਨੂੰ ਅਸਤੀਫਾ ਦੇਣਾ ਚਾਹੀਦਾ ਹੈ? ਤੁਹਾਡਾ ਕੇਜਰੀਵਾਲ ਸ਼ੇਰ ਹੈ, ਉਹ ਉਸਨੂੰ ਜ਼ਿਆਦਾ ਦੇਰ ਜੇਲ੍ਹ ਵਿੱਚ ਨਹੀਂ ਰੱਖ ਸਕਣਗੇ।