ਜੰਮੂ-ਕਸ਼ਮੀਰ 'ਚ ਖਾਈ 'ਚ ਡਿੱਗੀ ਬੱਸ, 36 ਲੋਕਾਂ ਦੀ ਮੌਤ, 19 ਲੋਕ ਜ਼ਖਮੀ 

ਡੋਡਾ, 15 ਨਵੰਬਰ : ਜੰਮੂ-ਕਸ਼ਮੀਰ ਦੇ ਡੋਡਾ 'ਚ ਅੱਜ ਇਕ ਯਾਤਰੀ ਬੱਸ ਚਿਨਾਬ ਨਦੀ ਦੀ ਖਾਈ 'ਚ ਡਿੱਗਣ ਕਾਰਨ 36 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ 'ਚ 19 ਲੋਕ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ 'ਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਾਦਸੇ 'ਤੇ ਦੁੱਖ ਪ੍ਰਗਟਾਇਆ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਬੱਸ ਨੰਬਰ JK02CN-6555 ਦੇ ਹਾਦਸੇ 'ਚ ਹੁਣ ਤੱਕ 36 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ ਅਤੇ 19 ਹੋਰ ਜ਼ਖਮੀ ਹੋ ਗਏ ਹਨ। ਇਹ ਬਟੋਟੇ-ਕਿਸ਼ਤਵਾੜ ਰਾਸ਼ਟਰੀ ਰਾਜਮਾਰਗ 'ਤੇ ਤ੍ਰਿੰਗਲ-ਅਸਾਰ ਨੇੜੇ ਸੜਕ ਤੋਂ ਫਿਸਲ ਕੇ 300 ਫੁੱਟ ਹੇਠਾਂ ਡਿੱਗ ਗਈ। ਫਿਲਹਾਲ ਬਚਾਅ ਕਾਰਜ ਜਾਰੀ ਹਨ। ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਡੋਡਾ 'ਚ ਸੜਕ ਹਾਦਸੇ ਤੋਂ ਬਾਅਦ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਬੱਸ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਜੰਮੂ ਕਸ਼ਮੀਰ ਦੇ ਡੀਸੀ ਹਰਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਹੈ। ਜ਼ਖਮੀਆਂ ਨੂੰ ਲੋੜ ਅਨੁਸਾਰ ਜ਼ਿਲ੍ਹਾ ਹਸਪਤਾਲ ਕਿਸ਼ਤਵਾੜ ਅਤੇ ਜੀਐੱਮਸੀ ਡੋਡਾ ਵਿਚ ਭੇਜਿਆ ਜਾ ਰਿਹਾ ਹੈ। ਹੈਲੀਕਾਪਟਰ ਸੇਵਾ ਨਾਲ ਹੋਰ ਜ਼ਖਮੀਆਂ ਨੂੰ ਸ਼ਿਫਟ ਕਰਨ ਲਈ ਪ੍ਰਬੰਧ ਕੀਤੇ ਜਾਣਗੇ। ਲੋੜ ਅਨੁਸਾਰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਮੈਂ ਲਗਾਤਾਰ ਸੰਪਰਕ ਵਿੱਚ ਹਾਂ। 

'ਡੋਡਾ ਜੰਮੂ-ਕਸ਼ਮੀਰ 'ਚ ਬੱਸ ਹਾਦਸਾ ਦੁਖਦਾਈ ਹੈ : ਪੀਐੱਮ
ਭਿਆਨਕ ਸੜਕ ਹਾਦਸੇ ਨੂੰ ਲੈ ਕੇ ਪੀਐੱਮਓ ਨੇ ਸੋਸ਼ਲ ਮੀਡੀਆ ਐਕਸ 'ਤੇ ਲਿਖਿਆ, 'ਡੋਡਾ ਜੰਮੂ-ਕਸ਼ਮੀਰ 'ਚ ਬੱਸ 
ਹਾਦਸਾ ਦੁਖਦਾਈ ਹੈ। ਉਨ੍ਹਾਂ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ ਹੈ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਐਕਸ-ਗ੍ਰੇਸ਼ੀਆ ਰਾਸ਼ੀ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ PMNRF ਵੱਲੋਂ 2 ਲੱਖ ਰੁਪਏ ਦਿੱਤੇ ਜਾਣਗੇ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।