ਜੰਮੂ-ਕਸ਼ਮੀਰ ਦੇ ਰਾਮਬਨ ’ਚ ਡੂੰਘੀ ਖੱਡ ਵਿਚ ਡਿੱਗੀ ਕੈਬ, 10 ਲੋਕਾਂ ਦੀ ਮੌਤ

ਰਾਮਬਨ, 29 ਮਾਰਚ : ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਇਕ ਟੈਵੇਰਾ ਕੈਬ ਡੂੰਘੀ ਖੱਡ ਵਿਚ ਜਾ ਡਿੱਗੀ ਜਿਸ ਨਾਲ ਉਸ ਵਿਚ ਸਵਾਰ 10 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੱਡੀ 300 ਮੀਟਰ ਡੂੰਘੀ ਖੱਡ ਵਿਚ ਜਾ ਡਿੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਟੈਵੇਰਾ ਓਵਰਲੋਡਡ ਵੀ ਸੀ ਤੇ ਤੇਜ਼ ਰਫਤਾਰ ਵੀ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ SDRF ਦੀ ਟੀਮ ਮੌਕੇ ‘ਤੇ ਪਹੁੰਚ ਗਈ। ਰਾਮਬਨ ਜ਼ਿਲ੍ਹੇ ਵਿਚ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸ਼ੁੱਕਰਵਾਰ ਨੂੰ ਇਕ SUV ਕਾਰ ਤਿਲਕ ਕੇ ਡੂੰਘੀ ਖੱਡ ‘ਚ ਡਿੱਗ ਗਈ, ਜਿਸ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕਾਰ ਸ਼੍ਰੀਨਗਰ ਤੋਂ ਜੰਮੂ ਵੱਲ ਜਾ ਰਹੀ ਸੀ ਅਤੇ ਰਾਮਬਨ ਦੇ ਬੈਟਰੀ ਚਸ਼ਮਾ ਇਲਾਕੇ ‘ਚ ਕਰੀਬ 1:15 ਵਜੇ 300 ਫੁੱਟ ਡੂੰਘੀ ਖੱਡ ‘ਚ ਜਾ ਡਿੱਗੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF) ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੀਂਹ ਦੌਰਾਨ 10 ਯਾਤਰੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਵਿੱਚ ਜੰਮੂ ਦੇ ਅੰਬ ਗਰੋਟਾ ਪਿੰਡ ਦਾ 47 ਸਾਲਾ ਕਾਰ ਚਾਲਕ ਬਲਵਾਨ ਸਿੰਘ ਅਤੇ ਬਿਹਾਰ ਦੇ ਪੱਛਮੀ ਚੰਪਾਰਨ ਦਾ ਵਿਪਿਨ ਮੁਖੀਆ ਭੀਰਗਾਂਗ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮੌਕੇ ‘ਤੇ ਬਚਾਅ ਕਾਰਜ ਜਾਰੀ ਹੈ।