ਕੇਂਦਰ ਨੇ ਹਾੜੀ ਦੀਆਂ 6 ਫ਼ਸਲਾਂ 'ਤੇ MSP ਵਧਾਈ

ਨਵੀਂ ਦਿੱਲੀ (ਏਐਨਆਈ) : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੰਗਲਵਾਰ ਨੂੰ ਘੋਸ਼ਣਾ ਕੀਤੀ ਕਿ ਸਰਕਾਰ ਨੇ ਮਾਰਕੀਟਿੰਗ ਸੀਜ਼ਨ 2023-24 ਲਈ ਸਾਰੀਆਂ ਹਾੜ੍ਹੀ ਦੀਆਂ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਨੇ ਕਿਹਾ ਕਿ ਦਾਲ (ਮਸੂਰ) ਲਈ ਪ੍ਰਵਾਨਿਤ ਘੱਟੋ-ਘੱਟ ਸਮਰਥਨ ਮੁੱਲ ਵਿੱਚ ਸਭ ਤੋਂ ਵੱਧ ਵਾਧਾ 500 ਰੁਪਏ ਪ੍ਰਤੀ ਕੁਇੰਟਲ, ਕਣਕ 110 ਰੁਪਏ ਪ੍ਰਤੀ ਕੁਇੰਟਲ, ਜੌਂ ਦੀ ਕੀਮਤ 100 ਰੁਪਏ ਪ੍ਰਤੀ ਕੁਇੰਟਲ, ਛੋਲੇ 105 ਰੁਪਏ ਪ੍ਰਤੀ ਕੁਇੰਟਲ, ਰੇਪਸੀਡ ਅਤੇ ਸਰ੍ਹੋਂ 400 ਰੁਪਏ ਪ੍ਰਤੀ ਕੁਇੰਟਲ ਅਤੇ ਕੇਸਫਲਾਵਰ 209 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਗਿਆ ਹੈ।