ਮਥੁਰਾ, 13 ਨਵੰਬਰ, 2024 : ਮਥੁਰਾ ਰਿਫਾਇਨਰੀ 'ਚ ਵੱਡਾ ਹਾਦਸਾ ਵਾਪਰ ਗਿਆ। ਰਿਫਾਇਨਰੀ ਵਿੱਚ ਧਮਾਕਾ ਹੋਇਆ ਅਤੇ ਅੱਗ ਲੱਗ ਗਈ। ਅੱਗ 'ਚ 10 ਮੁਲਾਜ਼ਮ ਝੁਲਸ ਗਏ। ਦੱਸਿਆ ਜਾ ਰਿਹਾ ਹੈ ਕਿ ਰਿਫਾਇਨਰੀ ਦਾ ਏਬੀਯੂ ਪਲਾਂਟ ਚਾਲੀ ਦਿਨਾਂ ਤੋਂ ਬੰਦ ਸੀ। ਇਸ ਨੂੰ ਮੰਗਲਵਾਰ ਨੂੰ ਦੁਬਾਰਾ ਸ਼ੁਰੂ ਕੀਤਾ ਗਿਆ ਸੀ। ਸ਼ੱਕ ਹੈ ਕਿ ਇਸ 'ਚ ਲੀਕੇਜ ਸੀ, ਜਿਸ ਕਾਰਨ ਧਮਾਕਾ ਹੋਇਆ ਅਤੇ ਅੱਗ ਲੱਗ ਗਈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਇਕ ਕਿਲੋਮੀਟਰ ਦੀ ਦੂਰੀ ਤੱਕ ਸੁਣਾਈ ਦਿੱਤੀ। ਇਸ ਦੌਰਾਨ 10 ਮੁਲਾਜ਼ਮਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਜ਼ਖਮੀਆਂ ਵਿਚ ਪ੍ਰੋਡਕਸ਼ਨ ਮੈਨੇਜਰ ਰਾਜੀਵ ਵੀ ਸ਼ਾਮਲ ਹੈ। ਜ਼ਖਮੀਆਂ ਨੂੰ ਰਿਫਾਇਨਰੀ ਹਸਪਤਾਲ ਅਤੇ ਸਿਟੀ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ 'ਚ ਭਰਤੀ ਕਰਵਾਇਆ ਗਿਆ ਹੈ। ਰਿਫਾਇਨਰੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਗਿਆ ਹੈ।