ਹਰਜੋਤ ਸਿੰਘ ਬੈਂਸ ਨਾਲ ਦਿੱਲੀ ਪੁਲਿਸ ਵੱਲੋਂ ਖਿੱਚ ਧੂਹ, ਹਿਰਾਸਤ ’ਚ ਲਿਆ 

ਦਿੱਲੀ, 26 ਮਾਰਚ : ਆਮ ਆਦਮੀ ਪਾਰਟੀ ਨੇ ਸੀਐਮ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਸੀ। ਇਸ ਵਿਰੋਧ ਪ੍ਰਦਰਸ਼ਨ ਕਰਨ ਵਿੱਚ ਪਹੁੰਚੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਦਿੱਲੀ ਪੁਲਿਸ ਵੱਲੋਂ ਖਿੱਚ ਧੂਹ ਕੀਤੀ ਗਈ। ਦਿੱਲੀ ਪੁਲਿਸ ਨੇ ਹਰਜੋਤ ਸਿੰਘ ਬੈਂਸ ਨੂੰ ਹਿਰਾਸਤ ਵਿੱਚ ਲੈ ਲਿਆ। ਆਮ ਆਦਮੀ ਪਾਰਟੀ ਵੱਲੋਂ ਦਿੱਲੀ ਪੁਲਿਸ ਉਤੇ ਇਹ ਵੀ ਦੋਸ਼ ਲਗਾਇਆ ਗਿਆ ਕਿ ਦਿੱਲੀ ਪੁਲਿਸ ਨੇ ਦਸਤਾਰ ਦਾ ਅਪਮਾਨ ਕੀਤਾ ਹੈ। ਦਿੱਲੀ ਪੁਲਿਸ ਨੇ ਹਰਜੋਤ ਸਿੰਘ ਬੈਂਸ ਦੀ ਪੱਗ ਉਤਾਰ ਦਿੱਤੀ।ਜ਼ਿਕਰਯੋਗ ਹੈ ਕਿ ਈਡੀ ਨੇ ਸ਼ਰਾਬ ਘੁਟਾਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੀਤੇ ਦਿਨੀਂ ਗ੍ਰਿਫਤਾਰ ਕਰ ਲਿਆ ਸੀ। ਦਿੱਲੀ ਦੇ ਮੌਜੂਦਾ ਮੁੱਖ ਮੰਤਰੀ ਅਤੇ ਇੱਕ ਰਾਸ਼ਟਰੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਨੂੰ ਆਦਰਸ਼ ਚੋਣ ਜ਼ਾਬਤੇ ਦੌਰਾਨ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਦੀ ਕੇਂਦਰ ਸਰਕਾਰ ਵਿਰੁੱਧ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਆਮ ਆਦਮੀ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਸੀ।