ਪੁਣੇ ਵਿੱਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਲੋਕਾਂ ਦੀ ਮੌਤ 

ਪੁਣੇ, 18 ਦਸੰਬਰ : ਮਹਾਰਾਸ਼ਟਰ ਦੇ ਪੁਣੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਪੁਲਿਸ ਨੇ ਦੱਸਿਆ ਕਿ ਪੁਣੇ ਵਿੱਚ ਇੱਕ ਤੇਜ਼ ਰਫਤਾਰ ਪਿੱਕਅਪ ਗੱਡੀ ਤੇ ਆਟੋ-ਰਿਕਸ਼ਾ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਵਿੱਚ 8 ਲੋਕਾਂ ਦੀ ਜਾਨ ਚਲੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੁਰਘਟਨਾ ਪੁਣੇ ਸ਼ਹਿਰ ਤੋਂ ਕਰੀਬ 150 ਕਿਲੋਮੀਟਰ ਦੂਰ ਕਲਿਆਣ-ਅਹਿਮਦਨਗਰ ਰੋਡ ‘ਤੇ ਓਟੂਰ ਪੁਲਿਸ ਥਾਣਾ ਇਲਾਕੇ ਵਿੱਚ ਵਾਪਰੀ ਹੈ। ਇਹ ਸੜਕ ਹਾਦਸਾ ਐਤਵਾਰ ਦੀ ਰਾਤ ਕਰੀਬ 11.30 ਬਜੇ ਵਾਪਰਿਆ ਸੀ। ਇੱਕ ਅਧਿਕਾਰੀ ਨੇ ਦੱਸਿਆ ਕਿ ਪਿੱਕਅਪ ਗੱਡੀ, ਜੋ ਅਹਿਮਦਨਗਰ ਤੋਂ ਕਲਿਆਣ ਵੱਲ ਜਾ ਰਿਹਾ ਸੀ, ਇਸ ਦੌਰਾਨ ਪੈਟਰੋਲ ਪੰਪ ਨੇੜੇ ਉਲਟ ਦਿਸ਼ਾ ਤੋਂ ਆ ਰਹੇ ਆਟੋ-ਰਿਕਸ਼ਾ ਨਾਲ ਟਕਰਾ ਗਿਆ। ਉਨ੍ਹਾਂ ਨੇ ਦੱਸਿਆ ਕਿ ਆਟੋ-ਰਿਕਸ਼ਾ ਤੇ ਪਿੱਕਅਪ ਗੱਡੀ ਦੇ ਚਾਲਕ ਸਣੇ 8 ਲੋਕਾਂ ਦੀ ਇਸ ਹਾ.ਦਸੇ ਵਿੱਚ ਮੌ.ਤ ਹੋ ਗਈ। ਰਿਪੋਰਟਾਂ ਮੁਤਾਬਕ ਜਾਨ ਗਵਾਉਣ ਵਾਲਿਆਂ ਵਿੱਚ ਦੋ ਬੱਚੇ ਵੀ ਸ਼ਾਮਿਲ ਹਨ। ਦੱਸ ਦੇਈਏ ਕਿ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਇੱਕ ਟੀਮ ਮੌਕੇ ‘ਤੇ ਪਹੁੰਚੀ ਤੇ ਜ਼ਖਮੀ ਲੋਕਾਂ ਨੂੰ ਹਸਪਤਾਲ ਪਹੁੰਚਾਇਆ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਾ.ਦਸਾਗ੍ਰਸ.ਤ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ। ਪੁਲਿਸ ਦੇ ਮੁਤਾਬਕ ਮ.ਰਨ ਵਾਲਿਆਂ ਵਿੱਚ ਦੋ ਬੱਚਿਆਂ ਸਣੇ ਪੰਜ ਪੁਰਸ਼ ਤੇ ਇੱਕ ਮਹਿਲਾ ਵੀ ਸ਼ਾਮਿਲ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿ.ਤਕਾਂ ਵਿੱਚ ਇੱਕ ਹੀ ਪਰਿਵਾਰ ਦੇ ਚਾਰ ਲੋਕ ਸ਼ਾਮਿਲ ਹਨ।