ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਗੁਰੂਗ੍ਰਾਮ ਸਥਿਤ ਫਾਰਮ ਹਾਊਸ ਕੀਤਾ ਨੂੰ ਸੀਲ

ਗੁਰੂਗ੍ਰਾਮ : ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ ਹਨ। ਇਸ ਵਾਰ ਸੁਰਖੀਆਂ ਵਿੱਚ ਆਉਣ ਦਾ ਕਾਰਨ ਗਾਇਕ ਦਾ ਗੀਤ ਨਹੀਂ ਸਗੋਂ ਹਰਿਆਣਾ ਦੇ ਗੁਰੂਗ੍ਰਾਮ ਸਥਿਤ ਫਾਰਮ ਹਾਊਸ ਹੈ। ਦਰਅਸਲ, ਗੁਰੂਗ੍ਰਾਮ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਸੋਹਨਾ ਵਿੱਚ ਦਮਦਮਾ ਝੀਲ ਨੇੜੇ ਗਾਇਕ ਦਲੇਰ ਮਹਿੰਦੀ ਸਣੇ ਤਿੰਨ ਲੋਕਾਂ ਦੇ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ । ਨਗਰ ਯੋਜਨਾ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ । ਪ੍ਰਸ਼ਾਸਨ ਵੱਲੋਂ ਦਲੇਰ ਮਹਿੰਦੀ ਸਣੇ ਤਿੰਨ ਲੋਕਾਂ ਦੇ ਫਾਰਮ ਹਾਊਸਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਮੰਗਲਵਾਰ ਸ਼ਾਮ ਜ਼ਿਲ੍ਹਾ ਨਗਰ ਯੋਜਨਾਕਾਰ ਇਨਫੋਰਸਮੈਂਟ ਅਮਿਤ ਮਧੋਲੀਆ ਨੇ ਦਮਦਮਾ ਝੀਲ ਵਿੱਚ ਕਿਸ਼ਤੀ ‘ਤੇ ਸਵਾਰ ਹੋ ਕੇ ਝੀਲ ਦੇ ਦੂਜੇ ਪਾਸੇ ਪਹੁੰਚੇਮ ਜਿੱਥੇ ਇਹ ਤਿੰਨ ਗੈਰ-ਕਾਨੂੰਨੀ ਫਾਰਮ ਹਾਊਸ ਸਨ। DTPE ਨੇ ਨੈਸ਼ਨਲ ਗ੍ਰੀਨ ਟ੍ਰੀਬਊਨਲ ਦੇ ਆਦੇਸ਼ਾਂ ਦੀ ਪਾਲਣਾ ਨੇ ਇਨ੍ਹਾਂ ਫਾਰਮ ਹਾਊਸਾਂ ਨੂੰ ਸੀਲ ਕੀਤਾ ਹੈ। ਲਗਭਗ 7 ਤੋਂ 8 ਏਕੜ ਵਿੱਚ ਤਿੰਨੋਂ ਫਾਰਮ ਹਾਊਸ ਬਣੇ ਹੋਏ ਸਨ। ਇਸ ਕਾਰਵਾਈ ਦੌਰਾਨ ਥਾਣਾ ਸਦਰ ਸੋਹਾਣਾ ਦੇ ਥਾਣੇਦਾਰ ਦੀ ਅਗਵਾਈ ਹੇਠ ਪੁਲੀਸ ਦੀ ਟੀਮ ਉੱਥੇ ਤਾਇਨਾਤ ਸੀ। ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਜਿਨ੍ਹਾਂ ਤਿੰਨ ਫਾਰਮ ਹਾਊਸਾਂ ਨੂੰ ਸੀਲ ਕੀਤਾ ਗਿਆ ਹੈ, ਉਨ੍ਹਾਂ ਵਿੱਚੋਂ ਇੱਕ ਪੰਜਾਬੀ ਗਾਇਕ ਦਲੇਰ ਮਹਿੰਦੀ ਦਾ ਹੈ। ਇਹ ਫਾਰਮ ਹਾਊਸ ਕਰੀਬ ਡੇਢ ਏਕੜ ਰਕਬੇ ਵਿੱਚ ਬਣਿਆ ਹੈ। ਦੱਸ ਦੇਈਏ ਕਿ ਦਲੇਰ ਮਹਿੰਦੀ ਇਸ ਤੋਂ ਪਹਿਲਾਂ ਵੀ ਕਈ ਵਾਰ ਸੁਰਖੀਆਂ ਵਿੱਚ ਆ ਚੁੱਕੇ ਹਨ। ਦਲੇਰ ਮਹਿੰਦੀ ਖਿਲਾਫ਼ ਸਾਲ 2003 ਵਿੱਚ ਕਬੂਤਰਬਾਜ਼ੀ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਸੀ। ਦਲੇਰ ਮਹਿੰਦੀ ‘ਤੇ ਭਰਾ ਸ਼ਮਸ਼ੇਰ ਨਾਲ ਮਿਲ ਕੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਗਰੁੱਪ ਚਲਾਉਣ ਦਾ ਦੋਸ਼ ਸੀ। ਇਸ ਰਾਹੀਂ ਉਹ 1998 ਤੋਂ 1999 ਦਰਮਿਆਨ 10 ਲੋਕਾਂ ਨੂੰ ਵਿਦੇਸ਼ ਲੈ ਗਿਆ ਅਤੇ ਉਨ੍ਹਾਂ ਨੂੰ ਉੱਥੇ ਛੱਡ ਗਿਆ। ਮਨੁੱਖੀ ਤਸਕਰੀ ਦੇ ਇਸ 19 ਸਾਲ ਪੁਰਾਣੇ ਕੇਸ ਵਿੱਚ ਪਟਿਆਲਾ ਦੀ ਹੇਠਲੀ ਅਦਾਲਤ ਨੇ ਵੀ ਦਲੇਰ ਮਹਿੰਦੀ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਸ ਤੋਂ ਬਾਅਦ 16 ਮਾਰਚ 2018 ਨੂੰ ਉਸ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ ।