ਕਿਸ਼ਤਵਾੜ 'ਚ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਮੁੱਠਭੇੜ, ਦੋ ਜਵਾਨ ਸ਼ਹੀਦ, 6 ਜ਼ਖ਼ਮੀ

ਜੰਮੂ, 11 ਅਗਸਤ 2024 : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਇਕ ਦੂਰ-ਦੁਰਾਡੇ ਜੰਗਲ 'ਚ ਐਤਵਾਰ ਤੜਕੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਗਤੀਵਿਧੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਸੈਨਾ ਤੇ ਅਰਧ ਸੈਨਿਕ ਬਲਾਂ ਦੀ ਮਦਦ ਨਾਲ ਨੌਨੱਤਾ, ਨਾਗੇਨੀ ਪੇਅਸ ਤੇ ਆਸਪਾਸ ਦੇ ਇਲਾਕਿਆਂ 'ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਿਸ ਤੋਂ ਬਾਅਦ ਕੁਝ ਦੇਰ ਤੱਕ ਗੋਲੀਬਾਰੀ ਹੋਈ। ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਅੱਤਵਾਦੀਆਂ ਨਾਲ ਮੁੱਠਭੇੜ ਤੋਂ ਬਾਅਦ ਉਸ ਇਲਾਕੇ 'ਚ ਵਾਧੂ ਬਲ ਭੇਜੇ ਗਏ ਹਨ ਅਤੇ ਅੱਤਵਾਦੀਆਂ ਦੀ ਭਾਲ ਲਈ ਮੁਹਿੰਮ ਜਾਰੀ ਹੈ। ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਜੰਗਲ 'ਚ ਹੋਈ ਭਿਆਨਕ ਗੋਲੀਬਾਰੀ 'ਚ ਫੌਜ ਦੇ ਦੋ ਜਵਾਨ ਹੌਲਦਾਰ ਦੀਪਕ ਕੁਮਾਰ ਯਾਦਵ ਤੇ ਲਾਂਸ ਨਾਇਕ ਪ੍ਰਵੀਨ ਸ਼ਰਮਾ ਸ਼ਹੀਦ ਹੋ ਗਏ। ਇਸ ਗੋਲੀਬਾਰੀ ਵਿੱਚ ਦੋ ਨਾਗਰਿਕਾਂ ਸਮੇਤ ਛੇ ਹੋਰ ਜ਼ਖ਼ਮੀ ਹੋ ਗਏ ਸਨ।