ਮਨੀਪੁਰ ਵਿੱਚ ਹੋਈ ਗੋਲੀਬਾਰੀ ‘ਚ ਤਿੰਨ ਲੋਕਾਂ ਦੀ ਮੌਤ ਅਤੇ 5 ਦੇ ਜਖ਼ਮੀ 

ਥੌਬਲ, 01 ਜਨਵਰੀ : ਮਨੀਪੁਰ ਦੇ ਜਿਲ੍ਹਾ ਥੌਬਲ ਵਿੱਚ ਹੋਈ ਗੋਲੀਬਾਰੀ ‘ਚ ਤਿੰਨ ਲੋਕਾਂ ਦੀ ਮੌਤ ਅਤੇ 5 ਦੇ ਜਖ਼ਮੀ ਹੋਣ ਜਾਣ ਦੀ ਖਬਰ ਹੈ। ਇਸ ਸਬੰਧੀ ਅਧਿਆਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਹੋਣ ਤੋਂ ਬਾਅਦ ਸੂਬੇ ਦੇ ਪੰਜ ਜਿਲਿ੍ਹਆਂ ਵਿੱਚ ਫਿਰ ਤੋਂ ਕਰਫਿਊ ਲਗਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਦੀ ਹਾਲੇ ਤੱਕ ਕੋਈ ਪਛਾਣ ਨਹੀਂ ਹੋ ਸਕੀ, ਹਮਲਾਵਰਾਂ ਵੱਲੋਂ ਹਮਲਾਵਰਾਂ ਨੇ ਲਿਲੋਂਗ ਕਿੰਗਜਾਓ ਇਲਾਕੇ ’ਚ ਸਥਾਨਕ ਲੋਕਾਂ ’ਤੇ ਗੋਲੀਆਂ ਚਲਾਈਆਂ। ਇਸ ਹਿੰਸਾ ’ਚ ਤਿੰਨ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 5 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦਸਿਆ ਕਿ ਜ਼ਖਮੀਆਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਹਮਲੇ ਤੋਂ ਬਾਅਦ ਗੁੱਸੇ ’ਚ ਆਏ ਸਥਾਨਕ ਲੋਕਾਂ ਨੇ ਤਿੰਨ ਗੱਡੀਆਂ ਨੂੰ ਅੱਗ ਲਾ ਦਿਤੀ । ਉਨ੍ਹਾਂ ਦਸਿਆ ਕਿ ਇਸ ਘਟਨਾ ਤੋਂ ਬਾਅਦ ਥੌਬਲ, ਇੰਫਾਲ ਪੂਰਬੀ, ਇੰਫਾਲ ਪਛਮੀ ਅਤੇ ਬਿਸ਼ਨੂਪੁਰ ਜ਼ਿਲ੍ਹਿਆਂ ’ਚ ਫਿਰ ਤੋਂ ਕਰਫਿਊ ਲਗਾ ਦਿਤਾ ਗਿਆ ਹੈ। ਅਨੁਸੂਚਿਤ ਜਨਜਾਤੀ (ਐਸਟੀ) ਦਾ ਦਰਜਾ ਦੇਣ ਦੀ ਮੇਈਟੀ ਭਾਈਚਾਰੇ ਦੀ ਮੰਗ ਦੇ ਵਿਰੋਧ ਵਿਚ ਪਹਾੜੀ ਜ਼ਿਲ੍ਹਿਆਂ ਵਿਚ 3 ਮਈ ਨੂੰ ਕਬਾਇਲੀ ਏਕਤਾ ਮਾਰਚ ਤੋਂ ਬਾਅਦ ਸੂਬੇ ਵਿਚ ਜਾਤੀ ਹਿੰਸਾ ਭੜਕ ਗਈ ਸੀ। ਹਿੰਸਾ ਦੀਆਂ ਘਟਨਾਵਾਂ 'ਚ ਹੁਣ ਤਕ ਲਗਭਗ 200 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸੈਂਕੜੇ ਲੋਕ ਜ਼ਖਮੀ ਹੋ ਚੁੱਕੇ ਹਨ। ਮੇਈਟੀ ਭਾਈਚਾਰਾ ਮਨੀਪੁਰ ਦੀ ਆਬਾਦੀ ਦਾ ਲਗਭਗ 53 ਫ਼ੀ ਸਦੀ ਬਣਦਾ ਹੈ ਅਤੇ ਉਹ ਜ਼ਿਆਦਾਤਰ ਇੰਫਾਲ ਘਾਟੀ ਵਿਚ ਰਹਿੰਦੇ ਹਨ। ਇਸ ਦੇ ਨਾਲ ਹੀ ਨਾਗਾ ਅਤੇ ਕੂਕੀ ਆਦਿਵਾਸੀਆਂ ਦੀ ਆਬਾਦੀ ਲਗਭਗ 40 ਫ਼ੀ ਸਦੀ ਹੈ ਅਤੇ ਉਹ ਜ਼ਿਆਦਾਤਰ ਪਹਾੜੀ ਜ਼ਿਲ੍ਹਿਆਂ ਵਿਚ ਰਹਿੰਦੇ ਹਨ।