ਰਾਸ਼ਟਰੀ

'Ukraine ਤੇ West Asia 'ਚ ਚੱਲ ਰਿਹਾ ਟਕਰਾਅ ਚਿੰਤਾ ਦਾ ਵਿਸ਼ਾ : ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 22 ਅਗਸਤ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਅਤੇ ਪੋਲੈਂਡ ਆਪਣੇ ਕੂਟਨੀਤਕ ਸਬੰਧਾਂ ਦੀ 70ਵੀਂ ਵਰ੍ਹੇਗੰਢ ਮਨਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਅਸੀਂ ਸਬੰਧਾਂ ਨੂੰ ਰਣਨੀਤਕ ਭਾਈਵਾਲੀ ਵਿੱਚ ਬਦਲਣ ਦਾ ਫੈਸਲਾ ਕੀਤਾ ਹੈ। ਪੀਐਮ ਮੋਦੀ ਨੇ ਕਿਹਾ ਕਿ ਭਾਰਤ ਅਤੇ ਪੋਲੈਂਡ ਦੇ ਰਿਸ਼ਤੇ ਲੋਕਤੰਤਰ ਅਤੇ ਕਾਨੂੰਨ ਦੇ ਸ਼ਾਸਨ ਵਰਗੀਆਂ ਸਾਂਝੀਆਂ ਕਦਰਾਂ-ਕੀਮਤਾਂ 'ਤੇ ਆਧਾਰਿਤ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਹਾਂ ਦੇਸ਼ਾਂ ਵਿਚਾਲੇ ਆਰਥਿਕ ਸਹਿਯੋਗ ਨੂੰ ਵੱਡੇ ਪੱਧਰ....
151 ਸੰਸਦ ਮੈਂਬਰਾਂ ਅਤੇ ਵਿਧਾਇਕਾਂ 'ਤੇ ਔਰਤਾਂ ਵਿਰੁੱਧ ਅਪਰਾਧਾਂ ਦੇ ਦੋਸ਼, 16 ਖਿਲਾਫ ਬਲਾਤਕਾਰ ਦੇ ਕੇਸ ਦਰਜ 
ਨਵੀਂ ਦਿੱਲੀ, 21 ਅਗਸਤ 2024 : ਕੋਲਕਾਤਾ ਡਾਕਟਰ ਦੇ ਬਲਾਤਕਾਰ-ਕਤਲ ਨੂੰ ਲੈ ਕੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਹਨ। ਇਸ ਦੌਰਾਨ ਮਹਾਰਾਸ਼ਟਰ ਦੇ ਬਦਲਾਪੁਰ ਕਾਂਡ ਨੇ ਵੀ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ। ਲੋਕ ਸੜਕਾਂ 'ਤੇ ਉਤਰ ਕੇ ਸਖ਼ਤ ਕਾਨੂੰਨ ਦੀ ਮੰਗ ਕਰ ਰਹੇ ਹਨ। ਪਰ ਜਿਸ ਸੰਸਦ ਕੋਲ ਕਾਨੂੰਨ ਬਣਾਉਣ ਦਾ ਅਧਿਕਾਰ ਹੈ, ਉਸ ਵਿੱਚ ਸੈਂਕੜੇ ਸੰਸਦ ਮੈਂਬਰ ਅਜਿਹੇ ਹਨ, ਜਿਨ੍ਹਾਂ ਵਿਰੁੱਧ ਔਰਤਾਂ ਵਿਰੁੱਧ ਅਪਰਾਧਾਂ ਨਾਲ ਸਬੰਧਤ ਕੇਸ ਪੈਂਡਿੰਗ ਪਏ ਹਨ। ਇਕ ਰਿਪੋਰਟ 'ਚ ਖੁਲਾਸਾ ਹੋਇਆ ਹੈ....
ਦੇਸ਼ ਦੇ ਕਈ ਰਾਜਾਂ 'ਚ ਭਾਰਤ ਬੰਦ ਦਾ ਅਸਰ, ਗਿਰੀਡੀਹ 'ਚ ਰੋਕੀਆਂ ਟਰੇਨਾਂ, ਹਜ਼ਾਰੀਬਾਗ 'ਚ ਪੈਦਲ ਯਾਤਰੀਆਂ ਦੀ ਕੁੱਟਮਾਰ
ਨਵੀਂ ਦਿੱਲੀ, 21 ਅਗਸਤ 2024 : ਦਲਿਤ ਅਤੇ ਆਦਿਵਾਸੀ ਸੰਗਠਨਾਂ ਨੇ ਅੱਜ 'ਭਾਰਤ ਬੰਦ' ਦਾ ਸੱਦਾ ਦਿੱਤਾ ਹੈ ਅਤੇ ਹਾਸ਼ੀਏ 'ਤੇ ਪਏ ਭਾਈਚਾਰਿਆਂ ਦੀ ਮਜ਼ਬੂਤ ​​ਨੁਮਾਇੰਦਗੀ ਅਤੇ ਸੁਰੱਖਿਆ ਦੀ ਮੰਗ ਕੀਤੀ ਹੈ। ਭਾਰਤ ਬੰਦ ਨੂੰ ਬਸਪਾ, ਆਰਜੇਡੀ ਅਤੇ ਚੰਦਰਸ਼ੇਖਰ ਆਜ਼ਾਦ ਦੀ ਆਜ਼ਾਦ ਸਮਾਜ ਪਾਰਟੀ ਸਮੇਤ ਕਈ ਪਾਰਟੀਆਂ ਨੇ ਸਮਰਥਨ ਦਿੱਤਾ ਹੈ। ਬਿਹਾਰ ਵਿੱਚ ਭਾਰਤ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਕਈ ਜ਼ਿਲ੍ਹਿਆਂ ਵਿੱਚ ਪ੍ਰਦਰਸ਼ਨਾਂ ਅਤੇ ਸੜਕ ਜਾਮ ਦੀਆਂ ਖ਼ਬਰਾਂ ਹਨ। ਸੰਗਠਨ ਨੇ ਸੁਪਰੀਮ ਕੋਰਟ ਦੇ ਸੱਤ....
ਜੇ.ਐਸ.ਡਬਲਯੂ. ਸਟੀਲਜ਼ 1600 ਕਰੋੜ ਰੁਪਏ ਦੀ ਲਾਗਤ ਨਾਲ 28 ਏਕੜ ਵਿੱਚ ਨਵਾਂ ਯੂਨਿਟ ਕਰੇਗਾ ਸਥਾਪਤ
ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨਾਲ ਸੂਬੇ ਵਿੱਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨਾਲ ਸੂਬੇ ਵਿੱਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ ਮੁੰਬਈ ਦੌਰੇ ਦੌਰਾਨ ਪ੍ਰਮੁੱਖ ਸਨਅਤਕਾਰਾਂ ਨਾਲ ਕੀਤੀ ਮੁਲਾਕਾਤ ਸਨ ਫਾਰਮਾ ਨੇ ਆਪਣੇ ਮੌਜੂਦਾ ਟੌਂਸਾ ਪ੍ਰਾਜੈਕਟ ਦੇ ਵਿਸਥਾਰ ਦੀ ਇੱਛਾ ਜਤਾਈ ⁠ਸਿਫੀ ਟੈਕਨੋਲੋਜੀਜ਼ ਨੇ ਮੋਹਾਲੀ ਵਿੱਚ ਏ.ਆਈ. ਆਧਾਰਤ ਹੌਰੀਜ਼ੋਂਟਲ ਡੇਟਾ ਸੈਂਟਰ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਦਿਖਾਈ ਆਰ.ਪੀ.ਜੀ. ਗਰੁੱਪ ਪੰਜਾਬ....
ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ
ਮੁੰਬਈ, 21 ਅਗਸਤ 2024 : ਉੱਘੇ ਸਨਅਤਕਾਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਦਯੋਗਿਕ ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਸੂਬੇ ਨੂੰ ਆਰਥਿਕ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ‘ਤੇ ਲਿਆਉਣ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਸਨ ਫਾਰਮਾਸਿਊਟੀਕਲਜ਼ ਦੇ ‘ਐਕਟਿਵ ਫਾਰਮਾਸਿਊਟੀਕਲ ਇੰਗਰੀਡੈਂਟਸ ਬਿਜ਼ਨਸ’ ਦੇ ਸੀ.ਈ.ਓ. ਦਾਮੋਦਰਨ ਸਤਗੋਪਨ ਨੇ ਆਪਣੀਆਂ ਨਿਵੇਸ਼ ਯੋਜਨਾਵਾਂ ਸਬੰਧੀ ਸਹੂਲਤ ਲਈ ਸੂਬੇ ਦੇ ਉਦਯੋਗ ਪੱਖੀ ਮਾਹੌਲ ਅਤੇ ਬਿਹਤਰ ਪ੍ਰਸ਼ਾਸਨ ਦੀ....
ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਰਿਜ਼ਰਵੇਸ਼ਨ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦੇ ਵਿਰੋਧ 'ਚ 21 ਅਗਸਤ ਨੂੰ ਭਾਰਤ ਬੰਦ ਦਾ ਐਲਾਨ
ਨਵੀਂ ਦਿੱਲੀ, 20 ਅਗਸਤ 2024 : ਅਨੁਸੂਚਿਤ ਜਾਤੀ (ਐਸਸੀ) ਅਤੇ ਅਨੁਸੂਚਿਤ ਜਨਜਾਤੀਆਂ (ਐਸਟੀ) ਲਈ ਰਾਖਵੇਂਕਰਨ ਬਾਰੇ ਸੁਪਰੀਮ ਕੋਰਟ ਦੇ ਤਾਜ਼ਾ ਫੈਸਲੇ ਦੇ ਖਿਲਾਫ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਰਾਖਵਾਂਕਰਨ ਬਚਾਓ ਸੰਘਰਸ਼ ਸਮਿਤੀ ਨੇ 21 ਅਗਸਤ 2024 ਨੂੰ ਦੇਸ਼ ਵਿਆਪੀ ਰੋਸ ਵਜੋਂ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਰਾਜ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਅਵਿਨਾਸ਼ ਗਹਿਲੋਤ ਨੇ ਮੀਡੀਆ ਦੇ ਸਾਹਮਣੇ ਸਰਕਾਰ ਦਾ ਪੱਖ ਪੇਸ਼ ਕੀਤਾ। ਉਨ੍ਹਾਂ ਸਪੱਸ਼ਟ ਕੀਤਾ ਕਿ....
ਰੂਸ ਦਾ ਵੱਡਾ ਦਾਅਵਾ, ਮੋਦੀ ਸਰਕਾਰ ਨੂੰ ਡੇਗਣ ਦੀ ਸਾਜਿਸ਼ ਰਚ ਰਿਹਾ ਅਮਰੀਕਾ 
ਨਵੀਂ ਦਿੱਲੀ, 20 ਅਗਸਤ, 2024 : ਰੂਸ ਦੇ ਸਰਕਾਰੀ ਮੀਡੀਆ ਸਪੁਟਨਿਕ ਨੇ ਆਪਣੀ ਰਿਪੋਰਟ ਵਿੱਚ ਵੱਡਾ ਦਾਅਵਾ ਕੀਤਾ ਹੈ। ਜਿਸ ਦੇ ਅਨੁਸਾਰ ਅਮਰੀਕੀ ਖੁਫੀਆ ਏਜੰਸੀ ਸੀਆਈਏ ਆਂਧਰਾ ਪ੍ਰਦੇਸ਼ ਦੇ ਬੈਪਟਿਸਟ ਚਰਚ ਅਤੇ ਵਿਰੋਧੀ ਨੇਤਾਵਾਂ ਦੇ ਸੰਪਰਕ ਵਿੱਚ ਹੈ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਦੀ ਮਦਦ ਨਾਲ ਮੋਦੀ ਸਰਕਾਰ ਨੂੰ ਡੇਗਣ ਦੀ ਵੱਡੀ ਸਾਜ਼ਿਸ਼ ਰਚ ਰਹੀ ਹੈ। ਏਜੰਸੀ ਲਗਾਤਾਰ ਵਿਰੋਧੀ ਨੇਤਾਵਾਂ ਦੇ ਸੰਪਰਕ 'ਚ ਹੈ। ਰੂਸ ਤੋਂ ਤੇਲ ਖਰੀਦਣ ਸਮੇਤ ਭਾਰਤ ਦੀਆਂ ਕਈ ਵਿਦੇਸ਼ ਨੀਤੀਆਂ....
ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਮਾਨ ਨਾਮਵਰ ਕਾਰੋਬਾਰੀਆਂ ਅਤੇ ਫਿਲਮੀ ਹਸਤੀਆਂ ਨਾਲ ਮੁਲਾਕਾਤ ਕਰਨਗੇ ਨਾਂਦੇੜ, 20 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਤਖ਼ਤ ਸ੍ਰੀ ਹਜ਼ੂਰ ਸਾਹਿਬ, ਸਿੱਖ ਧਰਮ ਦੇ ਪੰਜ ਸਰਵਉੱਚ ਧਾਰਮਿਕ ਅਸਥਾਨਾਂ: ਸ੍ਰੀ ਅਕਾਲ ਤਖ਼ਤ ਸਾਹਿਬ (ਅੰਮ੍ਰਿਤਸਰ), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ....
ਸੁਪਰੀਮ ਕੋਰਟ ਨੇ ਕੋਲਕਾਲਾ ਲੇਡੀ ਡਾਕਟਰ ਕਤਲ ਮਾਮਲੇ 'ਚ CBI ਤੋਂ ਰਿਪੋਰਟ ਮੰਗੀ, ਡਾਕਟਰਾਂ ਨੂੰ ਕੰਮ 'ਤੇ ਪਰਤਣ ਦੀ ਕੀਤੀ ਅਪੀਲ 
ਨਵੀਂ ਦਿੱਲੀ, 20 ਅਗਸਤ 2024 : ਸੁਪਰੀਮ ਕੋਰਟ ਨੇ ਸੀਬੀਆਈ ਨੂੰ ਕੋਲਕਾਤਾ ਬਲਾਤਕਾਰ ਅਤੇ ਕਤਲ ਕੇਸ ਵਿੱਚ 22 ਅਗਸਤ ਤੱਕ ਸਟੇਟਸ ਰਿਪੋਰਟ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਇਹ ਹੁਕਮ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਇਹ ਸਿਰਫ਼ ਕੋਲਕਾਤਾ ਵਿੱਚ ਕਤਲ ਦਾ ਮਾਮਲਾ ਨਹੀਂ ਹੈ, ਇਹ ਮੁੱਦਾ ਦੇਸ਼ ਭਰ ਵਿੱਚ ਡਾਕਟਰਾਂ ਦੀ ਸੁਰੱਖਿਆ ਦਾ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਅਸੀਂ ਇੱਕ ਨੈਸ਼ਨਲ ਟਾਸਕ ਫੋਰਸ ਦਾ ਗਠਨ ਕਰ ਰਹੇ ਹਾਂ, ਜਿਸ ਵਿੱਚ ਵੱਖ-ਵੱਖ....
ਕਰਨਾਟਕ 'ਚ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ, 4 ਲੋਕਾਂ ਦੀ ਦਰਦਨਾਕ ਮੌਤ
ਗਡਗ,19 ਅਗਸਤ 2024 : ਕਰਨਾਟਕ ਦੇ ਗਡਗ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਟਰਾਂਸਪੋਰਟ ਦੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਇਨ੍ਹਾਂ 'ਚ ਦੋ ਬੱਚੇ ਵੀ ਸ਼ਾਮਲ ਸਨ, ਚਾਰੇ ਇੱਕ ਹੀ ਪਰਿਵਾਰ ਦੇ ਮੈਂਬਰ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗਦਗ ਜ਼ਿਲ੍ਹੇ ਦੇ ਨਰਗੁੰਡਾ ਤਾਲੁਕ ਦੇ ਕੋਨੂਰ ਪਿੰਡ ਦੇ ਬਾਹਰਵਾਰ ਵਾਪਰੀ। ਮ੍ਰਿਤਕਾਂ ਦੀ ਪਛਾਣ ਹਵੇਰੀ ਨਿਵਾਸੀ ਰੁਦਰੱਪਾ ਅੰਗਦੀ (55), ਪਤਨੀ ਰਾਜੇਸ਼ਵਰੀ (45), ਬੇਟੀ ਐਸ਼ਵਰਿਆ....
ਰੱਖੜੀ ਭੈਣ-ਭਰਾ ਦੀ ਵਿਲੱਖਣ ਸਾਂਝ ਦਾ ਤਿਉਹਾਰ ਹੈ : ਰਾਸ਼ਟਰਪਤੀ ਦ੍ਰੋਪਦੀ ਮੁਰਮੂ 
ਅਮਰਾਵਤੀ, 19 ਅਗਸਤ 2024 : ਦੇਸ਼ ਭਰ 'ਚ ਰੱਖੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਇਸ ਦਿਨ ਭੈਣਾਂ ਆਪਣੇ ਭਰਾਵਾਂ ਦੇ ਗੁੱਟ 'ਤੇ ਰੱਖੜੀ ਬੰਨ੍ਹਣਗੀਆਂ। ਦੁਕਾਨਾਂ 'ਤੇ ਰੰਗ-ਬਰੰਗੀਆਂ ਰੱਖੜੀਆਂ ਵੀ ਵਿਕਣ ਲੱਗ ਪਈਆਂ ਹਨ। ਇਸ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਵਾਸੀਆਂ ਨੂੰ ਰੱਖੜੀ ਦੀ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਭੈਣ-ਭਰਾ ਦੇ ਰਿਸ਼ਤੇ ਨੂੰ ਨਿਵੇਕਲਾ ਦੱਸਦਿਆਂ ਕਿਹਾ ਕਿ ਇਹ ਭੈਣ-ਭਰਾ ਦੀ ਵਿਲੱਖਣ ਸਾਂਝ ਦਾ ਤਿਉਹਾਰ ਹੈ, ਜੋ ਆਪਸੀ ਵਿਸ਼ਵਾਸ ਅਤੇ ਪਿਆਰ ਨੂੰ ਮਜ਼ਬੂਤ ​​ਕਰਦਾ ਹੈ।....
ਡਾਕਟਰਾਂ ਨੇ ਇੱਕ ਹਫ਼ਤੇ ਬਾਅਦ ਵੀ ਆਪਣੀ ਹੜਤਾਲ ਜਾਰੀ ਰੱਖਣ ਦਾ ਕੀਤਾ ਫੈਸਲਾ, ਕਈ ਥਾਈਂ OPD ਸੇਵਾਵਾਂ ਠੱਪ
ਨਵੀਂ ਦਿੱਲੀ, 19 ਅਗਸਤ 2024 : ਰੈਜ਼ੀਡੈਂਟ ਡਾਕਟਰਾਂ ਨੇ ਇੱਕ ਹਫ਼ਤੇ ਬਾਅਦ ਵੀ ਆਪਣੀ ਹੜਤਾਲ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅਧਿਕਾਰੀਆਂ ਨਾਲ ਡਾਕਟਰਾਂ ਦੀ ਮੀਟਿੰਗ ਬੇਸਿੱਟਾ ਰਹੀ। ਡਾਕਟਰਾਂ ਦੀ ਜਥੇਬੰਦੀ ਫੀਮਾ ਦੇ ਪ੍ਰਧਾਨ ਡਾ: ਰੋਹਨ ਕ੍ਰਿਸ਼ਨਨ ਦੀ ਪ੍ਰਧਾਨਗੀ ਹੇਠ ਨਿਰਮਾਣ ਭਵਨ ਵਿਖੇ ਮੀਟਿੰਗ ਹੋਈ| ਮੀਟਿੰਗ ਵਿੱਚ ਡਾਕਟਰਾਂ ਨੇ ਚਾਰ ਮੰਗਾਂ ਰੱਖੀਆਂ। ਇਸ ਵਿੱਚ, ਵਫ਼ਦ ਨੇ ਦੇਸ਼ ਭਰ ਵਿੱਚ ਸਿਹਤ ਪੇਸ਼ੇਵਰਾਂ ਦੀਆਂ ਮਹੱਤਵਪੂਰਨ ਚਿੰਤਾਵਾਂ ਨੂੰ ਹੱਲ ਕਰਨ ਲਈ ਇੱਕ ਕੇਂਦਰੀ....
ਬੁਲੰਦ ਸ਼ਹਿਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 11 ਲੋਕਾਂ ਦੀ ਮੌਤ, 27 ਲੋਕ ਜ਼ਖਮੀ 
ਬੁਲੰਦ ਸ਼ਹਿਰ, 18 ਜੁਲਾਈ, 2024 : ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ 'ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 27 ਲੋਕ ਜ਼ਖਮੀ ਹੋਏ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਬੁਲੰਦ ਸ਼ਹਿਰ 'ਚ ਇਕ ਨਿੱਜੀ ਬੱਸ ਅਤੇ ਪਿਕਅੱਪ ਵਿਚਾਲੇ ਹੋਈ ਟੱਕਰ ਕਾਰਨ ਵਾਪਰਿਆ। ਬੱਸ ਅਤੇ ਪਿਕਅੱਪ ਦੋਵਾਂ ਵਿੱਚ ਸਵਾਰ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਸਾਰੇ ਰੱਖੜੀ ਦਾ....
ਗ੍ਰਹਿ ਮੰਤਰਾਲੇ ਨੇ ਸੂਬਿਆਂ ਨੂੰ ਜਾਰੀ ਕੀਤੇ ਹੁਕਮ, ਹਰ 2 ਘੰਟੇ ‘ਚ ਦੇਣੀ ਹੋਵੇਗੀ ਰਿਪੋਰਟ
ਨਵੀਂ ਦਿੱਲੀ, 18 ਅਗਸਤ 2024 : ਕੋਲਕਾਤਾ ਮਹਿਲਾ ਡਾਕਟਰ ਰੇਪ-ਕਤਲ ਮਾਮਲੇ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲਾ ਵੀ ਸਖ਼ਤ ਹੋ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਗ੍ਰਹਿ ਮੰਤਰਾਲੇ ਦੇ ਨਵੇਂ ਹੁਕਮਾਂ ਮੁਤਾਬਕ ਸਾਰੇ ਰਾਜਾਂ ਨੂੰ ਹਰ 2 ਘੰਟੇ ਬਾਅਦ ਕਾਨੂੰਨ ਵਿਵਸਥਾ ਬਾਰੇ ਜਾਣਕਾਰੀ ਦੇਣੀ ਪਵੇਗੀ। ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਨੇ ਆਪਣੇ ਹੁਕਮ ‘ਚ ਹਰ 2 ਘੰਟੇ ਬਾਅਦ ਕੇਂਦਰ ਨੂੰ ਈ-ਮੇਲ, ਫੈਕਸ ਜਾਂ ਵਟਸਐਪ ਰਾਹੀਂ ਕਾਨੂੰਨ ਅਤੇ ਵਿਵਸਥਾ ਦੀ ਰਿਪੋਰਟ ਭੇਜਣੀ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ....
ਹਿਮਾਚਲ ਪ੍ਰਦੇਸ਼ ਬੱਦਲ ਫਟਣ ਅਤੇ ਹੜ੍ਹਾਂ ਕਾਰਨ ਹੁਣ ਤੱਕ 31 ਲੋਕਾਂ ਦੀ ਮੌਤ, 121 ਘਰ ਤਬਾਹ
ਸ਼ਿਮਲਾ, 18 ਅਗਸਤ 2024 : ਹਿਮਾਚਲ ਪ੍ਰਦੇਸ਼ ਵਿੱਚ ਚੱਲ ਰਹੇ ਮਾਨਸੂਨ ਸੀਜ਼ਨ ਦੌਰਾਨ 27 ਜੂਨ ਤੋਂ 16 ਅਗਸਤ ਦਰਮਿਆਨ ਬੱਦਲ ਫਟਣ ਅਤੇ ਹੜ੍ਹਾਂ ਦੀਆਂ 51 ਘਟਨਾਵਾਂ ਵਿੱਚ 31 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਸਟੇਟ ਐਮਰਜੈਂਸੀ ਆਪਰੇਸ਼ਨ ਸੈਂਟਰ ਨੇ ਦਿੱਤੀ। ਰਾਜ ਦੇ ਐਮਰਜੈਂਸੀ ਆਪ੍ਰੇਸ਼ਨ ਕੇਂਦਰ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ 27 ਜੂਨ ਤੋਂ 16 ਅਗਸਤ ਦਰਮਿਆਨ ਬੱਦਲ ਫਟਣ ਅਤੇ ਹੜ੍ਹਾਂ ਦੀਆਂ 51 ਘਟਨਾਵਾਂ ਵਿੱਚ 31 ਲੋਕਾਂ ਦੀ ਮੌਤ ਹੋ ਗਈ ਅਤੇ 33 ਲਾਪਤਾ ਹੋ ਗਏ। ਸੂਬੇ 'ਚ ਲਾਹੌਲ ਅਤੇ....