ਰਾਸ਼ਟਰੀ

ਭਾਰਤ ਨੂੰ ਆਰਥਿਕ ਵਿਕਾਸ ਦਰ ਨਾਲ ਵਿਕਸਿਤ ਦੇਸ਼ ਬਣਨ 'ਚ 20 ਸਾਲ ਦਾ ਸਮਾਂ ਲੱਗ ਸਕਦਾ ਹੈ : ਸਾਬਕਾ ਗਵਰਨਰ ਰੰਗਰਾਜਨ
ਨਵੀਂ ਦਿੱਲੀ, 25 ਦਸੰਬਰ : ਭਾਰਤ ਨੂੰ 8-9 ਫੀਸਦੀ ਦੀ ਆਰਥਿਕ ਵਿਕਾਸ ਦਰ ਨਾਲ ਵਿਕਸਿਤ ਦੇਸ਼ ਬਣਨ 'ਚ 20 ਸਾਲ ਦਾ ਸਮਾਂ ਲੱਗ ਸਕਦਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਸੀ ਰੰਗਰਾਜਨ ਨੇ ਕੀਤਾ। ਉਹਨਾਂ ਕਿਹਾ ਕਿ ਉੱਚ ਮੱਧ ਆਮਦਨ ਵਾਲੇ ਦੇਸ਼ ਦੇ ਪੱਧਰ ਤੱਕ ਪਹੁੰਚਣ ਲਈ ਦੋ ਸਾਲ ਹੋਰ ਲੱਗਣਗੇ। ਵਿਕਸਤ ਦੇਸ਼ ਵਜੋਂ ਸ਼ਾਮਲ ਹੋਣ ਲਈ, ਪ੍ਰਤੀ ਵਿਅਕਤੀ ਆਮਦਨ ਘੱਟੋ-ਘੱਟ 13,205 ਡਾਲਰ ਹੋਣੀ ਚਾਹੀਦੀ ਹੈ, ਅਤੇ ਇਸਨੂੰ ਪ੍ਰਾਪਤ ਕਰਨ ਵਿੱਚ ਦੋ ਦਹਾਕਿਆਂ ਤੋਂ ਵੱਧ....
"ਇੱਕ ਸ਼ਰਾਬੀ ਦੀ ਉਮਰ ਬਹੁਤ ਘੱਟ ਹੁੰਦੀ ਹੈ'', ਲੋਕ ਆਪਣੀਆਂ ਧੀਆਂ-ਭੈਣਾਂ ਦਾ ਵਿਆਹ ਸ਼ਰਾਬੀਆਂ ਨਾਲ ਨਾ ਕਰਵਾਉਣ : ਰਾਜ ਮੰਤਰੀ ਕਿਸ਼ੋਰ
ਸੁਲਤਾਨਪੁਰ, 25 ਦਸੰਬਰ : ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਕੌਸ਼ਲ ਕਿਸ਼ੋਰ ਨੇ ਕਿਹਾ ਕਿ ਰਿਕਸ਼ਾ ਚਾਲਕ ਜਾਂ ਮਜ਼ਦੂਰ ਸ਼ਰਾਬੀ ਅਫਸਰ ਨਾਲੋਂ ਵਧੀਆ ਲਾੜਾ ਸਾਬਤ ਹੋਵੇਗਾ, ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਧੀਆਂ-ਭੈਣਾਂ ਦਾ ਵਿਆਹ ਸ਼ਰਾਬੀਆਂ ਨਾਲ ਨਾ ਕਰਵਾਉਣ। ਸ਼੍ਰੀ ਕਿਸ਼ੋਰ ਨੇ ਸ਼ਨੀਵਾਰ ਨੂੰ ਇੱਥੇ ਲੰਭੁਆ ਵਿਧਾਨ ਸਭਾ ਹਲਕੇ ਵਿੱਚ ਨਸ਼ਾ ਛੁਡਾਊ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ, "ਇੱਕ ਸ਼ਰਾਬੀ ਦੀ ਉਮਰ ਬਹੁਤ ਘੱਟ ਹੁੰਦੀ ਹੈ।" ਉਨ੍ਹਾਂ ਆਪਣਾ ਨਿੱਜੀ....
ਹਰਿਆਣਾ ਸਰਕਾਰ ਵੱਲੋਂ ਸਿੰਗਲ ਫਾਦਰ ਸਰਕਾਰੀ ਮੁਲਾਜ਼ਮ ਨੂੰ 2 ਸਾਲ ਦੀ ਚਾਈਲਡ ਕੇਅਰ ਲੀਵ ਛੁੱਟੀ ਦੀ ਇਜਾਜ਼ਤ
ਹਰਿਆਣਾ, 25 ਦਸੰਬਰ : ਹਰਿਆਣਾ ਸਰਕਾਰ ਨੇ ਸਿੰਗਲ ਫਾਦਰ ਲਈ ਵੱਡਾ ਫੈਸਲਾ ਸੁਣਾਇਆ ਹੈ। ਸੀਐੱਮ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਵਿਚ ਹਰਿਆਣਾ ਮੰਤਰੀ ਮੰਡਲ ਦੀ ਬੈਠਕ ਵਿਚ ਹਰਿਆਣਾ ਸਿਵਲ ਸੇਵਾ ਨਿਯਮ 2016 ਵਿਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਹੈ। ਹੁਣ ਸਿੰਗਲ ਫਾਦਰ ਸਰਕਾਰੀ ਮੁਲਾਜ਼ਮ ਨੂੰ ਵੀ 2 ਸਾਲ ਦੀ ਚਾਈਲਡ ਕੇਅਰ ਲੀਵ ਛੁੱਟੀ ਦੀ ਇਜਾਜ਼ਤ ਹੋਵੇਗੀ। ਨਵਾਂ ਨਿਯਮ ਹਰਿਆਣਾ ਸਿਵਲ ਸੇਵਾ ਸੋਧ ਨਿਯਮ 2022 ਦੇ ਨਾਂ ਨਾਲ ਜਾਣਿਆ ਜਾਵੇਗਾ। ਸੋਧ ਮੁਤਾਬਕ ਸਿੰਗਲ ਪੁਰਸ਼ ਸਰਕਾਰੀ ਮੁਲਾਜ਼ਮ ਤੇ ਮਹਿਲਾ....
ਨਵੀਂ ਏਅਰਪੋਰਟ ‘ਤੇ ਜਾਂਚ ਦੇ ਨਾਂ ‘ਤੇ 50 ਲੱਖ ਰੁਪਏ ਦੇ ਸੋਨੇ ਦੇ ਲੁੱਟ ਮਾਮਲੇ 'ਚ ਪੁਲਿਸ ਨੇ ਦੋ ਹੈੱਡ ਕਾਂਸਟੇਬਲ ਕੀਤੇ ਗ੍ਰਿਫਤਾਰ
ਨਵੀਂ ਦਿੱਲੀ , 25 ਦਸੰਬਰ : ਇੰਦਰਾ ਗਾਂਧੀ ਏਅਰਪੋਰਟ ‘ਤੇ ਜਾਂਚ ਦੇ ਨਾਂ ‘ਤੇ 50 ਲੱਖ ਰੁਪਏ ਦੇ ਸੋਨੇ ਦੇ ਲੁੱਟ ਮਾਮਲੇ ਵਿਚ ਦਿੱਲੀ ਪੁਲਿਸ ਨੇ ਦੋ ਹੈੱਡ ਕਾਂਸਟੇਬਲ ਗ੍ਰਿਫਤਾਰ ਕੀਤੇ ਹਨ। ਇਹ ਦੋਵੇਂ ਆਈਜੀਆਈ ਏਅਰਪੋਰਟ ਪੁਲਿਸ ਸਟੇਸ਼ਨ ਦੇ ਸਪੈਸ਼ਲ ਆਪ੍ਰੇਸ਼ਨ ਸਕਵਾਡ ਵਿਚ ਤਾਇਨਾਤ ਸਨ। ਦੋਸ਼ ਹੈ ਕਿ ਇਨ੍ਹਾਂ ਨੇ ਮਸਕਟ ਤੇ ਦੁਬਈ ਤੋਂ ਆਏ ਲੋਕਾਂ ਨੂੰ ਰੋਕਿਆ ਤੇ ਜਾਂਚ ਦੇ ਨਾਂ ‘ਤੇ ਪੂਰਾ ਸੋਨਾ ਖੋਹ ਲਿਆ। ਵਿਦੇਸ਼ ਤੋਂ ਆਏ ਲੋਕ ਸੋਨਾ ਕਿਸੇ ਦੂਜੇ ਨੂੰ ਦੇਣ ਲਈ ਲਿਆਏ ਸਨ। ਪੁਲਿਸ ਨੂੰ ਸ਼ੱਕ ਹੈ ਕਿ ਇਹ ਸੋਨਾ....
ਕੁਲਤਾਰ ਸੰਧਵਾਂ ਵੱਲੋਂ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਖਿਡਾਰੀਆਂ ਨੂੰ ਦ੍ਰਿੜ ਇਰਾਦੇ ਨਾਲ ਮਿਹਨਤ ਕਰਨ ਦਾ ਸੱਦਾ
ਨਾਂਦੇੜ, 25 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨਾਂ ਰੋਸ਼ਨ ਕਰਨ ਲਈ ਖਿਡਾਰੀਆਂ ਨੂੰ ਦ੍ਰਿੜ ਇਰਾਦੇ ਨਾਲ ਮਿਹਨਤ ਕਰਨ ਦਾ ਸੱਦਾ ਦਿੱਤਾ ਹੈ। ਸ੍ਰੀ ਹਜ਼ੂਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਵਿਖੇ 49 ਵੇਂ ਆਲ ਇੰਡੀਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਹਾਕੀ ਟੂਰਨਾਮੈਂਟ ’ਚ ਬਤੌਰ ਮੁੱਖ ਮਹਿਮਾਨ ਵਜੋਂ ਆਪਣੇ ਸੰਬੋਧਨ ਵਿੱਚ ਸ. ਸੰਧਵਾਂ ਨੇ ਕਿਹਾ ਕਿ ਕਿਸੇ ਵੀ ਦੇਸ਼ ਦੇ ਲੋਕਾਂ ਦੀ ਤਾਕਤ ਅਤੇ ਤੰਦਰੁਸਤੀ ਦਾ ਅੰਦਾਜ਼ਾ ਉਸ ਦੇ ਖਿਡਾਰੀਆਂ ਦੇ....
'ਮਨ ਕੀ ਬਾਤ' ਵਿੱਚ ਪੀਐਮ ਮੋਦੀ ਨੇ ਲੋਕਾਂ ਨੂੰ ਮਾਸਕ ਪਹਿਨਣ ਅਤੇ ਹੱਥ ਧੋਣ ਵਰਗੇ ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਕੀਤੀ ਅਪੀਲ
ਨਵੀਂ ਦਿੱਲੀ, 25 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਨੂੰ ਸੰਬੋਧਨ ਕਰ ਰਹੇ ਹਨ। ਇਹ ਸਾਲ 2022 ਦਾ ਆਖਰੀ ਮਨ ਕੀ ਬਾਤ ਪ੍ਰੋਗਰਾਮ ਹੈ। 'ਮਨ ਕੀ ਬਾਤ' ਦਾ 96ਵਾਂ ਐਡੀਸ਼ਨ ਅਜਿਹੇ ਸਮੇਂ 'ਚ ਹੋ ਰਿਹਾ ਹੈ ਜਦੋਂ ਦੇਸ਼ ਅਤੇ ਦੁਨੀਆ ਇਕ ਵਾਰ ਫਿਰ ਤੋਂ ਕੋਰੋਨਾ ਮਹਾਮਾਰੀ ਦੇ ਸੰਕਟ ਦਾ ਸਾਹਮਣਾ ਕਰ ਰਹੀ ਹੈ। ਪੀਐਮ ਮੋਦੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਸਾਲ 2022 ਦੀਆਂ ਪ੍ਰਾਪਤੀਆਂ ਗਿਣ ਕੇ ਕੀਤੀ।ਪੀਐਮ ਮੋਦੀ ਨੇ ਦੱਸਿਆ ਕਿ ਕਿਵੇਂ ਭਾਰਤ ਨੇ ਦੁਨੀਆ ਦੀ....
ਕਾਰ ਨਾਲੇ ’ਚ ਡਿੱਗੀ, 4 ਵਿਅਕਤੀਆਂ ਦੀ ਮੌਤ
ਲਖਨਊ, 25 ਦਸੰਬਰ : ਲਖਨਊ ਦੇ ਬਖਸ਼ੀ ਕਾ ਤਾਲਾਬ ਦੇ ਸਿਰਪੁਰ ਥਾਣਾ ਖੇਤਰ ਦੇ ਨਰਹਰਪੁਰ ਪਿੰਡ ਨੇੜੇ ਅੱਜ ਐਤਵਾਰ ਸਵੇਰੇ ਕਰੀਬ 6:30 ਵਜੇ ਪੀਆਰਬੀ ਨੂੰ 112 ਕੰਟਰੋਲ ਰੂਮ ਰਾਹੀਂ ਸੂਚਨਾ ਦਿੱਤੀ ਗਈ ਕਿ ਇੱਕ ਕਾਰ ਨਾਲੇ ਵਿੱਚ ਡਿੱਗ ਗਈ ਹੈ। ਸਾਈਰਪੁਰ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਕਾਰ ਵਿੱਚ ਫਸੇ ਪੰਜ ਵਿਅਕਤੀਆਂ ਨੂੰ ਡਰੇਨ ਵਿੱਚੋਂ ਬਾਹਰ ਕੱਢਿਆ।ਸਾਰੇ ਜ਼ਖਮੀਆਂ ਨੂੰ ਨੇੜਲੇ ਕੈਰੀਅਰ ਹਸਪਤਾਲ ਭੇਜਿਆ ਗਿਆ ਜਿੱਥੇ ਡਾਕਟਰਾਂ ਨੇ ਚਾਰ ਨੂੰ ਮ੍ਰਿਤਕ ਐਲਾਨ ਦਿੱਤਾ। ਬਾਕੀ ਇਕ ਜ਼ਖਮੀ ਨੂੰ ਇਲਾਜ ਲਈ....
ਤਾਮਿਲਨਾਡੂ ਦੇ ਥੇਨੀ ਜਿਲ੍ਹੇ ’ਚ ਕਾਰ 40 ਫੁੱਟ ਡੂੰਘੀ ਖੱਡ ’ਚ ਡਿੱਗੀ, 8 ਸਰਧਾਲੂਆ ਦੀ ਮੌਤ
ਤਾਮਿਲਨਾਡੂ, 24 ਦਸੰਬਰ : ਤਾਮਿਲਨਾਡੂ ਦੇ ਥੇਨੀ ਜ਼ਿਲੇ 'ਚ ਕੁਮੁਲੀ ਪਹਾੜੀ ਦਰੇ 'ਤੇ ਇਕ ਕਾਰ 40 ਫੁੱਟ ਡੂੰਘੀ ਖੱਡ 'ਚ ਡਿੱਗਣ ਕਾਰਨ 8 ਸ਼ਰਧਾਲੂਆਂ ਦੀ ਮੌਤ ਹੋ ਗਈ। ਜ਼ਿਲ੍ਹਾ ਕੁਲੈਕਟਰ ਕੇਵੀ ਮੁਰਲੀਧਰਨ ਨੇ ਇਹ ਜਾਣਕਾਰੀ ਦਿੱਤੀ ਹੈ।ਇੱਕ ਸੀਨੀਅਰ ਜ਼ਿਲ੍ਹਾ ਅਧਿਕਾਰੀ ਨੇ ਅੱਜ ਸ਼ਨੀਵਾਰ ਨੂੰ ਦੱਸਿਆ ਕਿ ਸਬਰੀਮਾਲਾ ਤੋਂ ਵਾਪਸ ਆ ਰਹੇ ਘੱਟੋ-ਘੱਟ ਅੱਠ ਲੋਕਾਂ ਦੀ ਗੱਡੀ ਇੱਥੇ ਖੱਡ ਵਿੱਚ ਡਿੱਗਣ ਕਾਰਨ ਮੌਤ ਹੋ ਗਈ। ਜ਼ਿਲ੍ਹਾ ਕੁਲੈਕਟਰ ਕੇਵੀ ਮੁਰਲੀਧਰਨ ਨੇ ਦੱਸਿਆ ਕਿ ਇਹ ਹਾਦਸਾ ਸ਼ੁੱਕਰਵਾਰ ਦੇਰ ਰਾਤ....
ਭਾਰਤ ਸਿੱਖਿਆ ਦੇ ਬੁਨਿਆਦੀ ਢਾਂਚੇ, ਨੀਤੀਆਂ ਨੂੰ ਵਿਕਸਤ ਕਰਨ ਲਈ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ: ਪ੍ਰਧਾਨ ਮੰਤਰੀ ਮੋਦੀ
ਰਾਜਕੋਟ, 24 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਅਜ਼ਾਦੀ ਕਾ ਅੰਮ੍ਰਿਤ ਕਾਲ ਵਿੱਚ ਭਾਰਤ ਦੇਸ਼ ਵਿੱਚ ਸਿੱਖਿਆ ਦੇ ਬੁਨਿਆਦੀ ਢਾਂਚੇ ਅਤੇ ਨੀਤੀਆਂ ਨੂੰ ਹਰ ਪੱਧਰ 'ਤੇ ਵਿਕਸਤ ਕਰਨ ਲਈ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਪ੍ਰਧਾਨ ਮੰਤਰੀ ਰਾਜਸਥਾਨ ਦੇ ਰਾਜਕੋਟ ਵਿਖੇ ਸਵਾਮੀਨਾਰਾਇਣ ਗੁਰੂਕੁਲ ਦੇ 75ਵੇਂ ਅੰਮ੍ਰਿਤ ਮਹੋਤਸਵ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਸ਼ਾਸਤਰੀ ਜੀ ਮਹਾਰਾਜ ਧਰਮਜੀਵਨਦਾਸ ਜੀ ਸਵਾਮੀ ਅਤੇ ਸਾਰੇ ਸਬੰਧਤ ਮੈਂਬਰਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ....
ਦੁਨੀਆ ਦੇ 5 ਦੇਸ਼ਾਂ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ RT-PCR ਟੈਸਟ ਕੀਤਾ ਲਾਜ਼ਮੀ
ਨਵੀਂ ਦਿੱਲੀ, 24 ਦਸੰਬਰ : ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕ੍ਰਾਨ BF-7 ਨੇ ਪੂਰੀ ਦੁਨੀਆ ਵਿਚ ਫਿਰ ਤੋਂ ਹਾਹਾਕਾਰ ਮਚਾਈ ਹੈ। ਹੁਣ ਇਹ ਵੈਰੀਐਂਟ, ਚੀਨ, ਜਾਪਾਨ, ਅਮਰੀਕਾ ਸਣੇ ਕਈ ਦੇਸ਼ਾਂ ਵਿਚ ਕਹਿਰ ਢਾਹ ਰਿਹਾ ਹੈ। ਚੀਨ ਦੇ ਹਾਲਾਤ ਬੇਹੱਦ ਖਰਾ ਹਨ। ਦੁਨੀਆ ਦੇ ਨਵੀ ਦਿੱਲੀ, 24 ਦਸੰਬਰ : ਕਈ ਦੇਸ਼ਾਂ ਵਿਚ ਕੋਰੋਨਾ ਦੇ ਨਵੇਂ ਵੈਰੀਐਂਟ ਨਾਲ ਮਚੀ ਤਬਾਹੀ ਵਿਚ ਭਾਰਤ ਵਿਚ ਵੀ ਫਿਰ ਤੋਂ ਮਹਾਮਾਰੀ ਫੈਲਣ ਦੀ ਸ਼ੰਕਾ ਪ੍ਰਗਟਾਈ ਗਈ ਹੈ। ਕੋਰੋਨਾ ਦੇ ਸੰਭਾਵਿਤ ਖਤਰੇ ਨਾਲ ਨਿਪਟਣ ਲਈ ਭਾਰਤ ਸਰਕਾਰ ਅਲਰਟ ‘ਤੇ ਹੈ।....
ਬਿਨਾਂ ਫਾਸਟ ਟੈਗ ਵਾਲੇ ਵਾਹਨਾਂ ਤੋਂ ਦੁੱਗਣਾ ਟੈਕਸ ਵਸੂਲਣ ਨੂੰ ਲੈ ਕੇ ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
ਨਵੀਂ ਦਿੱਲੀ, 24 ਦਸੰਬਰ : ਬਿਨਾਂ ਫਾਸਟ ਟੈਗ ਵਾਲੇ ਵਾਹਨਾਂ ਤੋਂ ਦੁੱਗਣਾ ਟੈਕਸ ਵਸੂਲਣ ਨੂੰ ਲੈ ਕੇ ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਤੇ 6 ਹਫਤਿਆਂ ਵਿਚ ਜਵਾਬ ਮੰਗਿਆ ਹੈ। ਕੋਰਟ ਨੇ ਕਿਹਾ ਕਿ ਹੁਣ ਕੇਂਦਰ ਨੂੰ 6 ਹਫਤਿਆਂ ਵਿਚ ਜਵਾਬ ਦਾਖਲ ਕਰਕੇ ਪਟੀਸ਼ਨ ਵਿਚ ਚੁੱਕੇ ਗਏ ਸਵਾਲਾਂ ‘ਤੇ ਆਪਣਾ ਰੁਖ਼ ਸਪੱਸ਼ਟ ਕਰਨਾ ਹੋਵੇਗਾ। ਮਾਮਲੇ ਦੀ ਅਗਲੀ ਸੁਣਵਾਈ 18 ਅਪ੍ਰੈਲ ਨੂੰ ਤੈਅ ਕੀਤੀ ਗਈ ਹੈ। ਪਟੀਸ਼ਨਕਰਤਾ ਦੇ ਵਕੀਲ ਪ੍ਰਵੀਨ ਅਗਰਵਾਲ ਮੁਤਾਬਕ ਟੋਲ ਐਕਟ ਵਿਚ ਸਰਕਾਰ ਨੇ ਪਹਿਲਾਂ....
ਦੇਸ਼ 'ਚ "ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਨਹੀਂ ਹੈ, ਸਗੋਂ ਅੰਬਾਨੀ ਅਤੇ ਅਡਾਨੀ ਦੀ ਸਰਕਾਰ ਹੈ" : ਰਾਹੁਲ ਗਾਂਧੀ
ਨਵੀਂ ਦਿੱਲੀ : ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇਸ਼ ਦੇ ਕਈ ਸੂਬਿਆਂ ‘ਚੋਂ ਲੰਘ ਕੇ ਦਿੱਲੀ ਪੁੱਜੇ ਹਨ। ਸ਼ਨੀਵਾਰ ਨੂੰ ਰਾਹੁਲ ਗਾਂਧੀ ਨੇ ਲਾਲ ਕਿਲੇ ‘ਤੇ ਪਹੁੰਚ ਕੇ ਦੇਸ਼ ਦੀ ਰਾਜਧਾਨੀ ‘ਚ ਆਪਣੀ ਯਾਤਰਾ ਦੀ ਸਮਾਪਤੀ ਕੀਤੀ। ਰਾਹੁਲ ਦੇ ਨਾਲ ਇੱਥੇ ਹਜ਼ਾਰਾਂ ਲੋਕਾਂ ਦੀ ਭੀੜ ਦਿਖਾਈ ਦਿੱਤੀ। ਰਾਹੁਲ ਗਾਂਧੀ ਦੇ ਨਾਲ ਦੱਖਣ ਤੋਂ ਅਦਾਕਾਰ ਤੋਂ ਸਿਆਸਤਦਾਨ ਬਣੇ ਕਮਲ ਹਾਸਨ ਵੀ ਇਸ ਯਾਤਰਾ ਵਿੱਚ ਸ਼ਾਮਲ ਹੋਏ ਹਨ। ਦਿੱਲੀ ਦੇ ਪ੍ਰਤੀਕ ਲਾਲ ਕਿਲ੍ਹੇ ਤੋਂ ਜਨਤਾ ਨੂੰ ਸੰਬੋਧਿਤ ਕਰਦੇ ਹੋਏ, ਰਾਹੁਲ ਗਾਂਧੀ....
‘ਜੋ ਪਿਆਰ ਮੈਨੂੰ ਉਨ੍ਹਾਂ ਤੋਂ ਮਿਲਿਆ ਹੈ, ਮੈਂ ਉਹੀ ਦੇਸ਼ ਨਾਲ ਵੰਡ ਰਿਹਾ ਹਾਂ : ਰਾਹੁਲ ਗਾਂਧੀ
ਨਵੀਂ ਦਿੱਲੀ : ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਅੱਜ ਸਵੇਰੇ ਦਿੱਲੀ ‘ਚ ਦਾਖਲ ਹੋਈ ਅਤੇ ਰਾਹੁਲ ਗਾਂਧੀ ਨੇ ਇਸ ਯਾਤਰਾ ਦੇ ਦਿੱਲੀ ਪਹੁੰਚਣ ਤੋਂ ਬਾਅਦ ਅਤੇ ਭਾਰਤ ਜੋੜੋ ਯਾਤਰਾ ਦੌਰਾਨ ਲਈ ਗਈ ਆਪਣੀ ਮਾਂ ਸੋਨੀਆ ਗਾਂਧੀ ਨਾਲ ਇੱਕ ਭਾਵੁਕ ਤਸਵੀਰ ਸਾਂਝੀ ਕੀਤੀ। ਯਾਤਰਾ ਦੇ ਦਿੱਲੀ ਪੁੱਜਣ ਤੋਂ ਬਾਅਦ ਸੋਨੀਆ ਗਾਂਧੀ ਸ਼ਨੀਵਾਰ ਨੂੰ ਦਿੱਲੀ ‘ਚ ਭਾਰਤ ਜੋੜੋ ਯਾਤਰਾ ‘ਚ ਸ਼ਾਮਲ ਹੋਏ ਅਤੇ ਥੋੜ੍ਹੀ ਦੂਰ ਤੱਕ ਪੈਦਲ ਵੀ ਤੁਰੇ। ਤਸਵੀਰ ਵਿੱਚ ਰਾਹੁਲ ਗਾਂਧੀ ਆਪਣੀ ਮਾਂ ਸੋਨੀਆ ਗਾਂਧੀ ਨੂੰ ਜੱਫੀ ਪਾਉਂਦੇ ਨਜ਼ਰ ਆ....
ਦਿੱਲੀ ਵਿਖੇ ਭਾਰਤ ਜੋੜੋ ਯਾਤਰਾ ’ਚ ਨੇਤਰਹੀਣ ਵਿਦਿਆਰਥੀਆਂ ਵੱਲੋਂ ਲਿਆ ਹਿੱਸਾ
ਨਵੀਂ ਦਿੱਲੀ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪਾਰਲੀਮੈਂਟ ਮੈਂਬਰ ਰਾਹੁਲ ਗਾਧੀ ਦੀ ਭਾਰਤ ਜੋੜੋ ਯਾਤਰਾ ’ਚ ਅੱਜ ਦਿੱਲੀ ਵਿਖੇ ਨੇਤਰਹੀਣ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ, 20 ਦੇ ਕਰੀਬ ਨੇਤਰਹੀਣ ਵਿਦਿਆਰਥੀ ਬੈਨਰ ਲੈ ਕੇ ਅਪੋਲੋ ਹਸਪਤਾਲ ਦੇ ਰਸਤੇ ’ਤੇ ਇੱਕਠੇ ਹੋਏ ਅਤੇ ਨਫਰਤ ਛੱਡੋ, ਭਾਰਤ ਜੋੜੋ ਦੇ ਨਾਅਰੇ ਲਗਾ ਰਹੇਸਨ। ਇਸ ਮੌਕੇ ਗੱਲਬਾਤ ਕਰਦੇ ਹੋਏ ਇੱਕ ਵਿਦਿਆਰਥੀ ਸਾਰਾਂਸ਼ ਨੇ ਕਿਹੇਾ ਕਿ ਉਹ ਦੇਸ਼ ਵਿੱਚ ਵਧ ਰਹੀ ਬੇਰੁਜ਼ਗਾਰੀ ਦੇ ਵਿਰੋਧ ਵਿੱਚ ਯਾਤਰਾ ’ਚ ਹਿੱਸਾ ਲੈ ਰਹੇ ਹਨ। ਉਨ੍ਹਾਂ....
ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਸਦਨ 29 ਦਸੰਬਰ ਤੱਕ ਚੱਲਣਾ ਸੀ
ਨਵੀਂ ਦਿੱਲੀ (ਏਜੰਸੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਸਾਂਸਦ ਸੋਨੀਆ ਗਾਂਧੀ ਅਤੇ ਹੋਰ ਨੇਤਾਵਾਂ ਨੇ ਸ਼ੁੱਕਰਵਾਰ ਨੂੰ ਸਰਦ ਰੁੱਤ ਸੈਸ਼ਨ ਦੀ ਸਮਾਪਤੀ 'ਤੇ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਚੈਂਬਰ 'ਚ ਰਿਵਾਇਤੀ ਬੈਠਕ 'ਚ ਸ਼ਿਰਕਤ ਕੀਤੀ। ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਕਾਂਗਰਸ ਦੀ ਸੰਸਦ ਮੈਂਬਰ ਸੋਨੀਆ ਗਾਂਧੀ, ਕੇਂਦਰੀ ਮੰਤਰੀ ਰਾਜਨਾਥ ਸਿੰਘ ਅਤੇ ਹੋਰ ਪ੍ਰਮੁੱਖ ਆਗੂ ਸ਼ਾਮਲ ਸਨ। ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨ ਦਾ ਐਲਾਨ ਕਰਨ ਤੋਂ....