ਰਾਸ਼ਟਰੀ

ਰਾਹੁਲ ਗਾਂਧੀ ਮੁੱਛਾਂ ਨੂੰ ਤਾਅ ਦਿੰਦੇ ਆਏ ਨਜ਼ਰ, ‘ਭਾਰਤ ਜੋੜੋ ਯਾਤਰਾ’ ‘ਚ ਵਿਜੇਂਦਰ ਸਿੰਘ ਨੇ ਲਿਆ ਹਿੱਸਾ
ਮੱਧ ਪ੍ਰਦੇਸ਼ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜਕਲ੍ਹ ‘ਭਾਰਤ ਜੋੜੋ ਯਾਤਰਾ’‘ਤੇ ਹਨ। ਕੰਨਿਆਕੁਮਾਰੀ ਤੋਂ ਕਸ਼ਮੀਰ ਦੀ ਇਹ ਯਾਤਰਾ ਫਿਲਹਾਲ ਮੱਧ ਪ੍ਰਦੇਸ਼ ਤੋਂ ਹੋ ਕੇ ਲੰਘ ਰਹੀ ਹੈ। ਯਾਤਰਾ ਦੌਰਾਨ ਪਿਛਲੇ ਕਈ ਦਿਨਾਂ ਤੋਂ ਰਾਹੁਲ ਗਾਂਧੀ ਦਾ ਬਿਲਕੁਲ ਵੱਖਰੇ ਅੰਦਾਜ਼ ਵਿੱਚ ਦਿਖਾਈ ਦਿੱਤੇ ਹਨ। ਕਦੇ ਉਹ ਯਾਤਰਾ ‘ਤੇ ਉਨ੍ਹਾਂ ਨੂੰ ਮਿਲਣ ਆਏ ਲੋਕਾਂ ਨੂੰ ਜੱਫੀ ਪਾ ਰਹੇ ਹਨ ਅਤੇ ਕਦੇ ਹੱਥ ਫੜ ਕੇ ਤੁਰਦੇ ਨਜ਼ਰ ਆ ਰਹੇ ਹਨ। ਰਾਹੁਲ ਇਸ ਦੌਰੇ ਨਾਲ ਭਾਰਤ ਨੂੰ ਜੋੜਨ ਦੀ ਗੱਲ ਕਰ ਰਹੇ ਹਨ। ਮੱਧ....
ਔਰਤਾਂ ਦੇ ਕੱਪੜਿਆਂ ਨੂੰ ਲੈ ਕੇ ਬਾਬਾ ਰਾਮਦੇਵ ਦੀ ਵਿਵਾਦਿਤ ਟਿੱਪਣੀ
ਮਹਾਰਾਸ਼ਟਰ : ਯੋਗਗੁਰੂ ਬਾਬਾ ਰਾਮਦੇਵ ਨੇ ਔਰਤਾਂ ਦੇ ਕੱਪੜਿਆਂ ਨੂੰ ਲੈ ਕੇ ਵਿਵਾਦਿਤ ਟਿੱਪਣੀ ਕੀਤੀ ਹੈ। ਦਰਅਸਲ ਮਹਾਰਾਸ਼ਟਰ ਠਾਣੇ ਵਿੱਚ ਇਕ ਪ੍ਰੋਗਰਾਮ ਦੌਰਾਨ ਬੋਲਦੇ ਹੋਏ ਬਾਬਾ ਰਾਮਦੇਵ ਨੇ ਕਿਹਾ ਕਿ ਔਰਤਾਂ ਸਾੜੀ ਪਾ ਕੇ ਵੀ ਚੰਗੀਆਂ ਲੱਗਦੀਆਂ ਹਨ। ਉਹ ਸਲਵਾਰ ਕਮੀਜ਼ ਪਹਿਨ ਕੇ ਵੀ ਚੰਗੀਆਂ ਲੱਗਦੀਆਂ ਹਨ, ਮੇਰੀ ਨਜ਼ਰ ਵਿੱਚ ਕੁਝ ਨਾ ਪਹਿਨਣ ਤਾਂ ਵੀ ਚੰਗੀਆਂ ਲੱਗਦੀਆਂ ਹਨ। ਮਜ਼ੇਦਾਰ ਗੱਲ ਇਹ ਹੈ ਕਿ ਉਨ੍ਹਾਂ ਨੇ ਇਹ ਬਿਆਨ ਡਿਪਟੀ ਸੀ.ਐੱਮ. ਦੇਵੇਂਦਰ ਫੜਨਵੀਸ ਦੀ ਪਤਨੀ ਅਮ੍ਰਿਤਾ ਫੜਨਵੀਸ ਅਤੇ ਮੁੱਖ....
ਰੋਡਵੇਜ਼ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਰੱਕ ਡਰਾਈਵਰ ਦੀ ਮੌਤ, 40 ਜ਼ਖਮੀ
ਜੀਂਦ : ਰੋਹਤਕ ਰੋਡ ਦੇ ਨੈਸ਼ਨਲ ਹਾਈਵੇ ‘ਤੇ ਪਿੰਡ ਜੈਜਾਵੰਤੀ ਨੇੜੇ ਭਿਆਨਕ ਹਾਦਸਾ ਵਾਪਰਿਆ, ਰੋਡਵੇਜ਼ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋਈ। ਹਾਦਸੇ ਵਿੱਚ ਟਰੱਕ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ ਜਦਕਿ 40 ਤੋਂ ਵੱਧ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਜ਼ਖਮੀਆਂ ‘ਚ ਜ਼ਿਆਦਾਤਰ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਅਤੇ ਅਧਿਆਪਕ ਸ਼ਾਮਲ ਹਨ। ਇਹ ਵਿਦਿਆਰਥੀ ਅਤੇ ਅਧਿਆਪਕ CRSU ਯੂਨੀਵਰਸਿਟੀ, ਜੀਂਦ ਵਿੱਚ ਆਯੋਜਿਤ ਰਾਜਪਾਲ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਬਾਅਦ....
ਭਾਜਪਾ ਨੇ ਗੁਜਰਾਤ ਵਿਧਾਨ ਸਭਾ ਚੋਣਾਂ 2022 ਲਈ ਚੋਣ ਮਨੋਰਥ ਪੱਤਰ ਕੀਤਾ ਜਾਰੀ
ਗਾਂਧੀਨਗਰ : ਭਾਜਪਾ ਨੇ ਸ਼ਨੀਵਾਰ ਨੂੰ ਗਾਂਧੀਨਗਰ ਵਿੱਚ ਗੁਜਰਾਤ ਵਿਧਾਨ ਸਭਾ ਚੋਣਾਂ 2022 ਲਈ ਚੋਣ ਮਨੋਰਥ ਪੱਤਰ ਜਾਰੀ ਕੀਤਾ। ਇਸ ਦੌਰਾਨ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਅਤੇ ਗੁਜਰਾਤ ਭਾਜਪਾ ਪ੍ਰਧਾਨ ਸੀਆਰ ਪਾਟਿਲ ਵੀ ਮੌਜੂਦ ਸਨ। ਪਾਰਟੀ ਨੇ 5 ਸਾਲਾਂ ਵਿੱਚ 20 ਲੱਖ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ ਵਿਦਿਆਰਥਣਾਂ ਨੂੰ ਮੁਫਤ ਇਲੈਕਟ੍ਰਿਕ ਸਕੂਟੀ ਦੇਣ ਦਾ ਵੀ ਵਾਅਦਾ ਕੀਤਾ ਗਿਆ ਹੈ। ਭਾਜਪਾ ਦੇ ਵੱਡੇ ਵਾਅਦੇ, 5 ਸਾਲਾਂ ਗੁਜਰਾਤ 'ਚ 1. 20 ਲੱਖ ਨੌਕਰੀਆਂ 2. ਦੋ ਸੀ ਫੂਡ....
“ਸੰਵਿਧਾਨ ਦੇਸ਼ ਦੀ ਤਰੱਕੀ ਨੂੰ ਚਲਾਉਣ ਵਾਲੀ ਸਭ ਤੋਂ ਵੱਡੀ ਤਾਕਤ ਹੈ : ਪੀਐਮ ਮੋਦੀ
ਨਵੀਂ ਦਿੱਲੀ : ਸੁਪਰੀਮ ਕੋਰਟ ‘ਚ ਸੰਵਿਧਾਨ ਦਿਵਸ ਸਮਾਰੋਹ ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਹੀ ਉਸਦੀ ਸਭ ਤੋਂ ਵੱਡੀ ਤਾਕਤ ਹੈ। ਨੌਜਵਾਨਾਂ ਨੂੰ ਬਹਿਸਾਂ ਅਤੇ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ ਪੀਐਮ ਮੋਦੀ ਨੇ ਕਿਹਾ, “ਸੰਵਿਧਾਨ ਦੇਸ਼ ਦੀ ਤਰੱਕੀ ਨੂੰ ਚਲਾਉਣ ਵਾਲੀ ਸਭ ਤੋਂ ਵੱਡੀ ਤਾਕਤ ਹੈ। ਸਾਡੇ ਸੰਵਿਧਾਨ ਦੀ ਭਾਵਨਾ ਯੁਵਾ ਕੇਂਦਰਿਤ ਹੈ। ਮੈਂ ਸਰਕਾਰੀ ਸੰਸਥਾਵਾਂ ਅਤੇ ਨਿਆਂਪਾਲਿਕਾ ਨੂੰ ਬੇਨਤੀ ਕਰਦਾ ਹਾਂ ਕਿ ਉਹ ਸਾਡੇ ਨੌਜਵਾਨਾਂ....
ਭਾਜਪਾ ਦਾ ਦੋਸ਼, ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਦੌਰਾਨ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲੱਗੇ
ਖਰਗੋਨ (ਜੇਐੱਨਐੱਨ) : ਮੱਧ ਪ੍ਰਦੇਸ਼ ਦੇ ਖਰਗੋਨ ਵਿੱਚ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਦੌਰਾਨ ਇੱਕ ਵੱਡਾ ਵਿਵਾਦ ਸਾਹਮਣੇ ਆਇਆ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਦੋਸ਼ ਲਾਇਆ ਹੈ ਕਿ ਯਾਤਰਾ ਦੌਰਾਨ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ। ਮੱਧ ਪ੍ਰਦੇਸ਼ ਭਾਜਪਾ ਪ੍ਰਧਾਨ ਵੀਡੀ ਸ਼ਰਮਾ ਨੇ ਇੱਕ ਵੀਡੀਓ ਟਵੀਟ ਕਰਕੇ ਅਜਿਹਾ ਦੋਸ਼ ਲਗਾਇਆ ਹੈ। ਟਵੀਟ 'ਚ ਲਿਖਿਆ ਗਿਆ ਹੈ ਕਿ 'ਖਰਗੋਨ ਪਹੁੰਚੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਉਣ ਲਈ....
ਗੁਜਰਾਤ 'ਚ ਕਾਂਗਰਸ ਦੇ ਸ਼ਾਸਨ ਦੌਰਾਨ ਵੱਡੇ ਪੱਧਰ 'ਤੇ ਫਿਰਕੂ ਦੰਗੇ ਹੁੰਦੇ ਸਨ, ਭਾਜਪਾ ਨੇ ਸ਼ਾਂਤੀ ਪ੍ਰਣਾਲੀ ਸਥਾਪਿਤ ਕੀਤੀ :ਅਮਿਤ ਸ਼ਾਹ
ਅਹਿਮਦਾਬਾਦ (ਪੀਟੀਆਈ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਗੁਜਰਾਤ ਦੇ ਖੇੜਾ ਜ਼ਿਲੇ 'ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 1995 ਤੋਂ ਪਹਿਲਾਂ ਗੁਜਰਾਤ 'ਚ ਕਾਂਗਰਸ ਦੇ ਸ਼ਾਸਨ ਦੌਰਾਨ ਵੱਡੇ ਪੱਧਰ 'ਤੇ ਫਿਰਕੂ ਦੰਗੇ ਹੁੰਦੇ ਸਨ। ਇਸ ਦੌਰਾਨ ਉਨ੍ਹਾਂ ਕਾਂਗਰਸ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਾਂਗਰਸ ਵੱਖ-ਵੱਖ ਭਾਈਚਾਰਿਆਂ ਅਤੇ ਜਾਤਾਂ ਦੇ ਲੋਕਾਂ ਨੂੰ ਆਪਸ 'ਚ ਲੜਾਉਣ ਲਈ ਉਕਸਾਉਂਦੀ ਹੈ। ਭਾਜਪਾ ਨੇ ਸਥਾਈ ਸ਼ਾਂਤੀ ਪ੍ਰਣਾਲੀ ਸਥਾਪਿਤ ਕੀਤੀ ਗ੍ਰਹਿ ਮੰਤਰੀ ਸ਼ਾਹ ਨੇ....
ਆਜ਼ਾਦੀ ਤੋਂ ਬਾਅਦ ਸਾਨੂੰ ਉਹੀ ਇਤਿਹਾਸ ਪੜ੍ਹਾਇਆ ਗਿਆ ਜੋ ਗੁਲਾਮੀ ਦੇ ਦੌਰ ਵਿੱਚ ਰਚਿਆ ਗਿਆ ਸੀ : ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ (ਏਜੰਸੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਹੋਮ ਸਾਮਰਾਜ ਦੇ ਕਮਾਂਡਰ ਲਚਿਤ ਬੋਰਫੁਕਨ ਦੇ 400ਵੇਂ ਜਨਮ ਦਿਨ ਦੇ ਜਸ਼ਨਾਂ ਵਿੱਚ ਸ਼ਿਰਕਤ ਕੀਤੀ, ਜਿਸ ਨੇ ਉੱਤਰ-ਪੂਰਬ ਤੋਂ ਮੁਗਲ ਸੈਨਾ ਦਾ ਪਿੱਛਾ ਕੀਤਾ ਅਤੇ ਯੁੱਧ ਵਿੱਚ ਮਿੱਟੀ ਚਟਾਈ। ਲਚਿਤ ਦੇ ਜਨਮ ਦਿਨ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਿਤ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਸਾਨੂੰ ਅਜਿਹੇ ਸਮੇਂ ਵਿੱਚ ਲਚਿਤ ਬੋਰਫੁਕਨ ਦੀ 400ਵੀਂ ਜਯੰਤੀ ਮਨਾਉਣ ਦਾ ਮੌਕਾ ਮਿਲਿਆ ਹੈ ਜਦੋਂ ਦੇਸ਼ ਆਪਣੀ ਆਜ਼ਾਦੀ ਦਾ ਅੰਮ੍ਰਿਤ ਜਸ਼ਨ ਮਨਾ ਰਿਹਾ....
ਕਾਂਗਰਸ ਦੀ ਭਾਰਤ ਜੋੜੋ ਯਾਤਰਾ 'ਤੇ ਹੋਏ ਹਮਲਿਆਂ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ 12 ਲੋਕ ਜ਼ਖ਼ਮੀ
ਅਗਰਤਲਾ : ਤ੍ਰਿਪੁਰਾ 'ਚ ਸ਼ੁੱਕਰਵਾਰ ਨੂੰ ਦੋ ਥਾਵਾਂ 'ਤੇ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' 'ਤੇ ਹੋਏ ਹਮਲਿਆਂ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ 12 ਲੋਕ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਸੈਂਕੜੇ ਕਾਂਗਰਸੀ ਵਰਕਰ ਦੁਪਹਿਰ ਕਰੀਬ 3.30 ਵਜੇ ਦੱਖਣੀ ਤ੍ਰਿਪੁਰਾ ਜ਼ਿਲ੍ਹੇ ਦੇ ਸੰਤੀਰ ਬਜ਼ਾਰ ਵੱਲ ਮਾਰਚ ਕਰ ਰਹੇ ਸਨ, ਜਦੋਂ ਉਨ੍ਹਾਂ 'ਤੇ ਪਥਰਾਅ ਕੀਤਾ ਗਿਆ। ਕਾਂਗਰਸ ਨੇ ਦੋਸ਼ ਲਾਇਆ ਕਿ ਹਮਲੇ ਪਿੱਛੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਮਰਥਕ ਹਨ। ਸੰਤੀਰ ਬਾਜ਼ਾਰ ਪੁਲਿਸ ਸਟੇਸ਼ਨ....
ਗੁਜਰਾਤ 'ਡਬਲ-ਇੰਜਣ' ਨਹੀਂ ਸਗੋਂ ਅਰਵਿੰਦ ਕੇਜਰੀਵਾਲ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦਾ ਹੈ : ਭਗਵੰਤ ਮਾਨ
ਬਾਰਡੋਲੀ : ਗੁਜਰਾਤ ਦੀ ਭਾਜਪਾ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਗੁਜਰਾਤ 'ਡਬਲ-ਇੰਜਣ' ਨਹੀਂ ਸਗੋਂ ਅਰਵਿੰਦ ਕੇਜਰੀਵਾਲ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦਾ ਹੈ ਕਿਉਂਕਿ ਕਾਂਗਰਸ ਅਤੇ ਭਾਜਪਾ ਦੇ ਇੰਜਣ 40-50 ਸਾਲ ਪੁਰਾਣੇ ਅਤੇ ਪੂਰੀ ਤਰ੍ਹਾਂ ਨਾਕਾਮ ਹਨ। ਉਨ੍ਹਾਂ ਲੋਕਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਇੱਕ ਮੌਕਾ ਦੇਣ ਦੀ ਅਪੀਲ ਕੀਤੀ। ਇੱਥੇ ਬਾਰਡੋਲੀ ਵਿੱਚ ਵਿਸ਼ਾਲ ਰੋਡ ਸ਼ੋਅ....
15 ਸਾਲ ਪੁਰਾਣੇ ਵਾਹਨਾਂ ਨੂੰ ਸੜਕਾਂ ਤੋਂ ਹਟਾਇਆ ਜਾਵੇਗਾ: ਨਿਤਿਨ ਗਡਕਰੀ
ਦਿੱਲੀ : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਸਰਕਾਰ ਦੇ 15 ਸਾਲ ਪੂਰੇ ਕਰਨ ਵਾਲੇ ਸਾਰੇ ਵਾਹਨਾਂ ਨੂੰ ਰੱਦ ਕਰ ਦਿੱਤਾ ਜਾਵੇਗਾ। ਇਸ ਸਬੰਧੀ ਇੱਕ ਨੀਤੀ ਰਾਜ ਸਰਕਾਰਾਂ ਨੂੰ ਵੀ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰਾਂ ਨੂੰ 15 ਸਾਲ ਪੁਰਾਣੇ ਵਾਹਨਾਂ ਨੂੰ ਸੜਕਾਂ ਤੋਂ ਹਟਾਉਣ ਲਈ ਕਿਹਾ ਗਿਆ ਹੈ। ਇਸ ਵਿੱਚ ਬੱਸਾਂ, ਟਰੱਕਾਂ ਅਤੇ ਕਾਰਾਂ ਸਮੇਤ ਸਾਰੇ ਵਾਹਨ ਸ਼ਾਮਲ ਹਨ। ਨਿਤਿਨ ਗਡਕਰੀ ਨੇ ਕਿਹਾ ਕਿ ਹਰ ਪੁਰਾਣੇ ਵਾਹਨ ਨੂੰ ਸੜਕਾਂ ਤੋਂ ਹਟਾਇਆ ਜਾਵੇਗਾ।....
ਇੱਕ ਬਿਹਤਰ ਸੰਸਾਰ ਦਾ ਨਿਰਮਾਣ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ : ਰਾਜਨਾਥ ਸਿੰਘ
ਦਿੱਲੀ : ਅੱਜ ਦਿੱਲੀ ਵਿੱਚ ਇੰਡੋ-ਪੈਸੀਫਿਕ ਰੀਜਨਲ ਡਾਇਲਾਗ-2022 ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, ਇੱਕ ਬਿਹਤਰ ਸੰਸਾਰ ਦਾ ਨਿਰਮਾਣ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਇਹ ਸੰਸਾਰ ਸਭ ਲਈ ਸੁਰੱਖਿਅਤ ਅਤੇ ਨਿਰਪੱਖ ਹੋਵੇ। ਰਾਜਨਾਥ ਸਿੰਘ ਨੇ ਕਿਹਾ, ਭਾਰਤੀ ਦਾਰਸ਼ਨਿਕਾਂ ਨੇ ਹਮੇਸ਼ਾ ਹੀ ਮਨੁੱਖੀ ਭਾਈਚਾਰੇ ਨੂੰ ਸਿਆਸੀ ਸੀਮਾਵਾਂ ਤੋਂ ਪਾਰ ਸਮਝਿਆ ਹੈ। ਉਨ੍ਹਾਂ ਕਿਹਾ, ਮੇਰਾ ਮੰਨਣਾ ਹੈ ਕਿ ਜੇਕਰ ਇੱਕ ਸੁਰੱਖਿਅਤ ਸੰਸਾਰ ਇੱਕ ਸਮੂਹਿਕ ਯਤਨ ਬਣ ਜਾਂਦਾ ਹੈ, ਤਾਂ ਅਸੀਂ ਇੱਕ ਵਿਸ਼ਵਵਿਆਪੀ....
ਕੈਬਨਿਟ ਮੰਤਰੀ ਮਾਨ ਵੱਲੋਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਪੰਜਾਬ ਡੇਅ ਸਮਾਗਮ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ
ਨਵੀਂ ਦਿੱਲੀ : ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਦਿੱਲੀ ਦੇ ਪ੍ਰਗਤੀ ਮੈਦਾਨ 'ਚ ਚੱਲ ਰਹੇ 41ਵੇਂ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2022 ਵਿਖੇ 'ਪੰਜਾਬ ਡੇਅ' ਸਮਾਗਮ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ ਕੀਤਾ । ਇਸ ਮੌਕੇ ਬੋਲਦਿਆ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਸੈਰ-ਸਪਾਟਾ ਖੇਤਰ ਨੂੰ ਹੋਰ ਵਿਕਸਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਤਾਂ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਉਲੰਘਣ ਦਾ ਮਾਮਲਾ ਆਇਆ ਸਾਹਮਣੇ 
ਗੁਜਰਾਤ : ਗੁਜਰਾਤ ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਸੂਬੇ 'ਚ ਚੋਣ ਦੌਰੇ 'ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਉਲੰਘਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਰਿਪੋਰਟ ਚੋਣਾਂ ਵਾਲੇ ਰਾਜ ਵਿੱਚ ਰਾਸ਼ਟਰੀ ਸੁਰੱਖਿਆ ਗਾਰਡ (ਐਨਐਸਜੀ) ਦੇ ਕਰਮਚਾਰੀਆਂ ਦੁਆਰਾ ਕਥਿਤ ਤੌਰ 'ਤੇ ਇੱਕ ਅਣਅਧਿਕਾਰਤ ਡਰੋਨ ਨੂੰ ਡੇਗਣ ਤੋਂ ਬਾਅਦ ਆਈ ਹੈ। ਇਹ ਡਰੋਨ ਬਾਵਲਾ 'ਚ ਪ੍ਰਧਾਨ ਮੰਤਰੀ ਦੀ ਰੈਲੀ ਵਾਲੀ ਥਾਂ ਦੇ ਨੇੜੇ ਦੇਖਿਆ ਗਿਆ। ਸੂਤਰਾਂ ਨੇ ਦੱਸਿਆ ਕਿ ਰਾਜ ਅਤੇ ਕੇਂਦਰੀ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ....
ਨੋਟਬੰਦੀ ਅਤੇ ਇਸਦੀ ਪ੍ਰਕਿਰਿਆ ਗ਼ਲਤ ਸੀ : ਪੀ ਚਿਦੰਬਰਮ
ਦਿੱਲੀ : ਨੋਟਬੰਦੀ ਨੂੰ 6 ਸਾਲ ਬੀਤ ਚੁੱਕੇ ਹਨ, ਪਰ ਰਾਜਨੀਤੀ ਅਜੇ ਵੀ ਜਾਰੀ ਹੈ। ਹੁਣ ਇਸ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਅਦਾਲਤ 'ਚ ਵਕੀਲ ਅਤੇ ਸੀਨੀਅਰ ਕਾਂਗਰਸੀ ਆਗੂ ਪੀ ਚਿਦੰਬਰਮ ਨੇ ਨੋਟਬੰਦੀ ਦੇ ਮੁੱਦੇ 'ਤੇ ਜੰਮ ਕੇ ਭੜਾਸ ਕੱਢੀ। ਚਿਦੰਬਰਮ ਨੇ ਕਿਹਾ ਕਿ ਨੋਟਬੰਦੀ ਅਤੇ ਇਸਦੀ ਪ੍ਰਕਿਰਿਆ ਗ਼ਲਤ ਸੀ। ਕੇਂਦਰ ਸਰਕਾਰ ਵੱਲੋਂ ਨੋਟਬੰਦੀ ਵਿੱਚ ਅਪਣਾਈ ਗਈ ਪ੍ਰਕਿਰਿਆ ਵਿੱਚ ਵੱਡੀ ਖਾਮੀ ਸੀ। ਚਿਦੰਬਰਮ ਨੇ ਇਸ ਫੈਸਲੇ ਨੂੰ ਸਿਰਫ ਪੀਐਮ ਮੋਦੀ ਦਾ ਫੈਸਲਾ ਦੱਸਿਆ। ਉਨ੍ਹਾਂ ਕਿਹਾ ਕਿ....