ਰਾਸ਼ਟਰੀ

ਸੀਬੀਆਈ ਨੇ ਮਨੀਸ਼ ਸਿਸੋਦੀਆ ਤੋਂ ਨੌਂ ਘੰਟੇ ਤੱਕ ਪੁੱਛਗਿੱਛ ਕੀਤੀ ਗਈ।
ਦਿੱਲੀ : ਰਾਜਧਾਨੀ ਦਿੱਲੀ ਵਿੱਚ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਹੋਏ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਸੀਬੀਆਈ ਦਫ਼ਤਰ ਵਿੱਚ ਪੇਸ਼ੀ ਹੋਈ, ਜਿੱਥੇ ਉਨ੍ਹਾਂ ਤੋਂ ਕਰੀਬ ਨੌਂ ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ‘ਆਪ’ ਵਰਕਰਾਂ ਨੇ ਭਾਜਪਾ ਖ਼ਿਲਾਫ ਰੋਸ਼ ਪ੍ਰਦਰਸ਼ਨ ਕੀਤਾ ਅਤੇ ਪੁਲਿਸ ਨੇ ਸੰਜੈ ਸਿੰਘ ਸਮੇਤ ਕਈ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ।
ਕੇਜਰੀਵਾਲ ਵੱਲੋਂ ਮਨੀਸ਼ ਸਿਸੋਦੀਆ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕਰਨਾ ਬੇਹੱਦ ਮੰਦਭਾਗਾ : ਸਿਰਸਾ
ਨਵੀਂ ਦਿੱਲੀ : ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕਰਨਾ ਬੇਹੱਦ ਮੰਦਭਾਗਾ ਹੈ ਤੇ ਇਸ ਲਈ ਸ੍ਰੀ ਕੇਜਰੀਵਾਲ ਨੂੰ ਭਾਵਨਾਵਾਂ ਨੂੰ ਸੱਟ ਮਾਰਨ ਲਈ ਸ਼ਹੀਦ ਭਗਤ ਸਿੰਘ ਦੇ ਪਰਿਵਾਰ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਸਿਰਸਾ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਸ੍ਰੀ ਕੇਜਰੀਵਾਲ ਸ੍ਰੀ....
ਨੈਸ਼ਨਲ ਇੰਟਲੈਕਚੁਅਲ ਪ੍ਰਾਪਰਟੀ ਐਵਾਰਡ ਪੀ.ਐਸ.ਸੀ.ਐਸ.ਟੀ. ਨੇ ਜਿੱਤਿਆ
ਚੰਡੀਗੜ੍ਹ : ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ.) ਨੇ ਟੈਕਨਾਲੋਜੀ ਐਂਡ ਇਨੋਵੇਸ਼ਨ ਸਪੋਰਟ ਸੈਂਟਰ (ਟੀ.ਆਈ.ਐਸ.ਸੀ.) ਦੀ ਸ਼੍ਰੇਣੀ ਵਿੱਚ ਸਾਲ 2021 ਅਤੇ 2022 ਲਈ ਨੈਸ਼ਨਲ ਇੰਟਲੈਕਚੁਅਲ ਪ੍ਰਾਪਰਟੀ ਐਵਾਰਡ ਹਾਸਲ ਕੀਤਾ। ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰਾਲੇ ਦੇ ਕੰਟਰੋਲਰ ਜਨਰਲ ਆਫ਼ ਪੇਟੈਂਟ ਡਿਜ਼ਾਈਨ ਐਂਡ ਟ੍ਰੇਡਮਾਰਕ ਦੇ ਦਫ਼ਤਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਪੁਰਸਕਾਰ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਵੱਲੋਂ ਭਾਰਤ ਦੇ ਸਾਬਕਾ ਰਾਸ਼ਟਰਪਤੀ....
ਅਮਰੀਕੀ ਸਫ਼ਾਰਤਖਾਨੇ ਦਾ ਇਕ ਵਫਦ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਇਆ ਨਤਮਸਤਕ
ਨਵੀਂ ਦਿੱਲੀ : ਦੇਸ਼ `ਚ ਸਥਿਤ ਅਮਰੀਕੀ ਸਫ਼ਾਰਤਖਾਨੇ ਦਾ ਇਕ ਵਫਦ ਅੱਜ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਵਫਦ ਵਿਚ ਮਿਸ਼ੇਲ ਬਰਨਿਅਰ ਟੋਥ ਸਪੈਸ਼ਲ ਐਡਵਾਈਜ਼ਰ ਟੂ ਚਿਲਡ੍ਰਨ ਇਸ਼ੂਜ਼, ਐਬੋਨੀ ਜੈਕਸਨ ਬ੍ਰਾਂਚ ਚੀਫ, ਡੋਨ ਹੈਫਲਿਨ ਮਿਨਿਸਟਰ ਕੌਂਸਲਰ ਫਾਰ ਕੌਂਸਲਰ ਅਫੇਅਰਜ਼ ਬ੍ਰੈਂਨਡੈਨ ਮੁਲਾਰਕੀ, ਜੇਅਰਡ ਹੈਸ ਅਟਾਰਨੀ ਐਡਵਾਈਜ਼ਰ ਅਤੇ ਵਿਨਸੈਂਟ ਕਿਉਂਗ ਕ੍ਰਿਸਟੀਨਾ ਲਿਓਨ ਵਾਈਸ ਕੌਂਸਲ ਦੇ ਨਾਲ ਹੋਰ ਪਤਵੰਤੇ ਸ਼ਾਮਲ ਸਨ।ਇਸ ਵਫਦ ਨੇ ਗੁਰੂਘਰ ਮੱਥਾ ਟੇਕਿਆ ਤੇ ਗੁਰਬਾਣੀ....
ਗੁਜਰਾਤ ਦੇ ਲੋਕ 27 ਸਾਲਾਂ ਤੋਂ ਸੱਤਾ ’ਤੇ ਕਾਬਜ਼ ਭਾਜਪਾ ਦਾ ਸਿਆਸੀ ਕਿਲ੍ਹਾ ਢਹਿ-ਢੇਰੀ ਕਰਕੇ ਦਿੱਲੀ ਤੇ ਪੰਜਾਬ ਵਾਲਾ ਇਤਿਹਾਸ ਦੁਹਰਾਉਣਗੇ: ਭਗਵੰਤ ਮਾਨ
ਗੁਜਰਾਤ : ਗੁਜਰਾਤ ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਚੱਲ ਰਹੀ ਲਹਿਰ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਆਮ ਲੋਕ ਪਿਛਲੇ 27 ਸਾਲਾਂ ਤੋਂ ਸੱਤਾ ਉਤੇ ਕਾਬਜ਼ ਭਾਜਪਾ ਦਾ ਸਿਆਸੀ ਕਿਲ੍ਹਾ ਢਹਿ-ਢੇਰੀ ਕਰਕੇ ਦਿੱਲੀ ਤੇ ਪੰਜਾਬ ਵਾਲਾ ਇਤਿਹਾਸ ਦੁਹਰਾਉਣਗੇ। ਅੱਜ ਇੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਲੋਕਾਂ ਦੇ ਮੁਖਾਤਬ ਹੁੰਦੇ ਹੋਏ ਭਗਵੰਤ ਮਾਨ ਨੇ ਕਿਹਾ, “ਭਾਰਤੀ ਜਨਤਾ ਪਾਰਟੀ 27 ਸਾਲਾਂ ਤੋਂ ਗੁਜਰਾਤ....
ਬੇਰੁਜ਼ਗਾਰਾਂ ਨੂੰ ਆਨਲਾਈਨ ਧੋਖਾਧੜੀ ਤੋਂ ਬਚਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਐਡਵਾਈਜ਼ਰੀ ਕੀਤੀ ਜਾਰੀ 
ਜੇਐੱਨਐੱਨ, ਨਵੀਂ ਦਿੱਲੀ : ਹਰ ਖੇਤਰ ਵਿੱਚ ਡਿਜੀਟਲ ਦੇ ਲਗਾਤਾਰ ਵੱਧ ਰਹੇ ਪ੍ਰਸਾਰ ਦੇ ਨਾਲ ਆਨਲਾਈਨ ਧੋਖਾਧੜੀ ਦੇ ਮਾਮਲੇ ਵੀ ਵੱਧ ਰਹੇ ਹਨ। ਨੌਕਰੀਆਂ ਦੀ ਮੰਗ ਨੂੰ ਦੇਖਦਿਆਂ ਬੇਰੁਜ਼ਗਾਰਾਂ ਨੂੰ ਨੌਕਰੀ ਦੇ ਜਾਅਲੀ ਆਫਰ ਦੇ ਕੇ ਪੈਸੇ ਕਮਾਉਣ ਦੇ ਕਈ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਬੇਰੁਜ਼ਗਾਰਾਂ ਨੂੰ ਆਨਲਾਈਨ ਧੋਖਾਧੜੀ ਤੋਂ ਬਚਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਸਲਾਹ ਦੇ ਤਹਿਤ, ਮੰਤਰਾਲੇ ਨੇ ਨੌਜਵਾਨਾਂ ਨੂੰ ਸੁਚੇਤ ਕਰਨ....
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 12ਵੀਂ ਕਿਸ਼ਤ ਕੀਤੀ ਜਾਰੀ
ਜੇਐੱਨਐੱਨ, ਨਵੀਂ ਦਿੱਲੀ : ਸੋਮਵਾਰ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 12ਵੀਂ ਕਿਸ਼ਤ ਜਾਰੀ ਕੀਤੀ। ਇਸ ਤਹਿਤ 8 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ 'ਚ 16,000 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਹਨ। ਇਸ ਸਕੀਮ ਤਹਿਤ ਕਿਸਾਨਾਂ ਦੇ ਖਾਤੇ ਵਿੱਚ ਇਕ ਸਾਲ ਵਿੱਚ 2,000 ਰੁਪਏ ਦੀਆਂ ਤਿੰਨ ਕਿਸ਼ਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਭਾਰਤੀ ਖੇਤੀ ਖੋਜ ਸੰਸਥਾਨ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ....
ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਘਰ 'ਚ ਹਮਲਾਵਰ ਨੇ ਦਾਖਲ ਹੋ ਕੇ ਵਾਹਨਾਂ 'ਤੇ ਕੀਤਾ ਹਮਲਾ
ਨਵੀਂ ਦਿੱਲੀ : ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਦੇ ਘਰ 'ਚ ਇਕ ਹਮਲਾਵਰ ਨੇ ਦਾਖਲ ਹੋ ਕੇ ਘਰ 'ਚ ਰੱਖੇ ਵਾਹਨਾਂ 'ਤੇ ਹਮਲਾ ਕਰ ਦਿੱਤਾ। ਹਮਲਾ ਹੋਣ ਸਮੇਂ ਨਾ ਤਾਂ ਸਵਾਤੀ ਮਾਲੀਵਾਲ ਅਤੇ ਨਾ ਹੀ ਉਨ੍ਹਾਂ ਦੀ ਮਾਂ ਮੌਜੂਦ ਸੀ। ਹਮਲਾਵਰ ਨੇ ਕਾਰ ਦੀ ਬੁਰੀ ਤਰ੍ਹਾਂ ਭੰਨ-ਤੋੜ ਕੀਤੀ ਅਤੇ ਘਰ ਅੰਦਰ ਵੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਕਿਹਾ ਕਿ 'ਕੁਝ ਵੀ ਕਰੋ, ਮੈਂ ਨਹੀਂ ਡਰਾਂਗੀ।' ਹਮਲਾ ਕਰਨ ਵਾਲੇ ਮੁਲਜ਼ਮ ਨੂੰ ਉੱਤਰੀ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦਾ....
ਸਿਹਤ ਮੰਤਰਾਲੇ ਨੇ ਹੋਰ ਕੋਵਿਡ ਟੀਕੇ ਨਾ ਖ੍ਰੀਦਣ ਦਾ ਲਿਆ ਫੈਸਲਾ
ਨਵੀਂ ਦਿੱਲੀ (ਪੀਟੀਆਈ) : ਸਰਕਾਰ ਦਾ ਕੋਵਿਡ ਟੀਕਾਕਰਨ ਪ੍ਰੋਗਰਾਮ ਆਪਣੇ ਅੰਤਿਮ ਪੜਾਅ ’ਤੇ ਹੈ ਅਤੇ ਸਿਹਤ ਮੰਤਰਾਲੇ ਨੇ ਹੁਣ ਤਕ ਕੋਈ ਹੋਰ ਟੀਕੇ ਨਾ ਖ਼ਰੀਦਣ ਦਾ ਫ਼ੈਸਲਾ ਕੀਤਾ ਹੈ। ਇਸ ਲਈ ਮੰਤਰਾਲੇ ਨੇ 2022-23 ਦੇ ਬਜਟ ਦਾ ਲਗਪਗ 85 ਫ਼ੀਸਦੀ ਯਾਨੀ ਕਿ 4,237 ਕਰੋੜ ਰੁਪਏ, ਟੀਕਾਕਰਨ ਦੇ ਉਦੇਸ਼ ਲਈ ਅਲਾਟ ਕੀਤੇ ਗਏ ਵਿੱਤ ਮੰਤਰਾਲੇ ਨੂੰ ਵਾਪਸ ਕਰ ਦਿੱਤੇ ਹਨ। ਸੂਤਰਾਂ ਨੇ ਦੱਸਿਆ ਕਿ ਕੇਂਦਰ ਅਤੇ ਰਾਜਾਂ ਦੀਆਂ ਸਰਕਾਰਾਂ ਕੋਲ ਅਜੇ ਵੀ 1.8 ਕਰੋੜ ਤੋਂ ਵੱਧ ਖੁਰਾਕਾਂ ਉਪਲਬਧ ਹਨ ਅਤੇ ਇਹ ਸਟਾਕ ਲਗਪਗ ਛੇ....
ਕਿਸੇ ਨੇ ਭਾਰਤ 'ਤੇ ਮਾੜੀ ਨਜ਼ਰ ਰੱਖਣ ਦੀ ਕੋਸ਼ਿਸ਼ ਕੀਤੀ ਤਾਂ ਮੂੰਹਤੋੜ ਜਵਾਬ ਦਿੱਤਾ ਜਾਵੇਗਾ : ਰੱਖਿਆ ਮੰਤਰੀ
ਪੀਟੀਆਈ, ਨਵੀਂ ਦਿੱਲੀ : ਪੂਰਬੀ ਲੱਦਾਖ 'ਚ ਚੀਨ ਨਾਲ ਚੱਲ ਰਹੇ ਤਣਾਅ ਦਰਮਿਆਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਨੇ ਕਦੇ ਵੀ ਕਿਸੇ ਦੇਸ਼ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਨਹੀਂ ਕੀਤੀ ਪਰ ਜੇਕਰ ਕਿਸੇ ਨੇ ਭਾਰਤ 'ਤੇ ਮਾੜੀ ਨਜ਼ਰ ਰੱਖਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਮੂੰਹਤੋੜ ਜਵਾਬ ਦਿੱਤਾ ਜਾਵੇਗਾ। ਇੱਕ ਵਰਚੁਅਲ ਈਵੈਂਟ ਵਿੱਚ ਆਪਣੇ ਸੰਬੋਧਨ ਵਿੱਚ ਰੱਖਿਆ ਮੰਤਰੀ ਨੇ ਕਿਹਾ ਕਿ ਸਰਹੱਦਾਂ ਉੱਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਦੇਸ਼ ਹਰ ਤਰ੍ਹਾਂ ਦੀਆਂ ਚੁਣੌਤੀਆਂ....
ਦੇਸ਼ 'ਚ ਪਹਿਲੀ ਵਾਰ ਐਮਬੀਬੀਐਸ ਦੀ ਪੜ੍ਹਾਈ ਹਿੰਦੀ ਵਿੱਚ ਹੋਵੇਗੀ : ਗ੍ਰਹਿ ਮੰਤਰੀ ਸ਼ਾਹ
ਮੱਧ ਪ੍ਰਦੇਸ਼ : ਦੇਸ਼ ਵਿੱਚ ਪਹਿਲੀ ਵਾਰ ਮੱਧ ਪ੍ਰਦੇਸ਼ ਵਿੱਚ ਐਮਬੀਬੀਐਸ ਦੀ ਪੜ੍ਹਾਈ ਹਿੰਦੀ ਵਿੱਚ ਹੋਵੇਗੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭੋਪਾਲ ਵਿੱਚ ਐਤਵਾਰ ਨੂੰ ਇਸਦੀਆਂ ਤਿੰਨ ਕਿਤਾਬਾਂ ਰਿਲੀਜ਼ ਕੀਤੀਆਂ। ਉਨ੍ਹਾਂ ਕਿਹਾ ਕਿ ਇਹ ਪਲ ਦੇਸ਼ ਵਿੱਚ ਸਿੱਖਿਆ ਖੇਤਰ ਦੇ ਪੁਨਰ ਨਿਰਮਾਣ ਦਾ ਪਲ ਹੈ। ਸਭ ਤੋਂ ਪਹਿਲਾਂ ਮੈਡੀਕਲ ਦੀ ਸਿੱਖਿਆ ਹਿੰਦੀ ਵਿੱਚ ਸ਼ੁਰੂ ਕਰ ਕੇ ਸ਼ਿਵਰਾਜ ਸਿੰਘ ਨੇ ਪੀਐੱਮ ਮੋਦੀ ਜੀ ਦੀ ਇੱਛਾ ਪੂਰੀ ਕੀਤੀ ਹੈ। ਦੇਸ਼ ਭਰ ਵਿੱਚ 8 ਭਾਸ਼ਾਵਾਂ ਵਿੱਚ ਪੜ੍ਹਾਈ ਹੋ ਰਹੀ ਹੈ । UG....
ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦੇਣ ਦਾ ਮਨ ਬਣਾ ਲਿਆ ਹੈ : ਭਗਵੰਤ ਮਾਨ
ਗੁਜਰਾਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦੇਣ ਦਾ ਮਨ ਬਣਾ ਲਿਆ ਹੈ।ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਦੇ ਹੱਕ ਵਿੱਚ ਵਗਣ ਵਾਲੀ ਹਵਾ, ਹਨੇਰੀ ਵਿੱਚ ਤਬਦੀਲ ਹੋ ਗਈ ਹੈ। ਕਾਂਗਰਸ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਗੁਜਰਾਤ ਵਿੱਚ ਤਬਦੀਲੀ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਠਾ ਰਹੀ ਹੈ ਪਰ ਇਹ ਪਾਰਟੀ ‘ਐਮਐਲਏ ਐਕਸਚੇਂਜ ਪਾਰਟੀ’ ਬਣ....
ਸੌਦਾ ਸਾਧ ਨੂੰ ਬਾਰ-ਬਾਰ ਪੈਰੋਲ ਹੋ ਸਕਦੀ ਹੈ ਖ਼ਤਰਨਾਕ ਸਾਬਿਤ - ਜਥੇਦਾਰ ਦਾਦੂਵਾਲ
ਹਰਿਆਣਾ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਮੀਡੀਆ ਨੂੰ ਇਕ ਲਿਖਤੀ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਆਪਣੇ ਕੀਤੇ ਕੁਕਰਮਾਂ ਦੀ ਸਜ਼ਾ ਭੁਗਤ ਰਹੇ ਅਤੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਸੌਦਾ ਅਸਾਧ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਦਿੱਤੀ ਜਾ ਰਹੀ ਪੈਰੋਲ ਖ਼ਤਰਨਾਕ ਸਾਬਤ ਹੋ ਸਕਦੀ ਹੈ ਕਿਉਂਕਿ ਪਹਿਲਾਂ ਵੀ ਸੌਦਾ ਅਸਾਧ ਗੁਰਮੀਤ ਰਾਮ ਰਹੀਮ ਨੇ ਆਪਣੇ ਪੈਰੋਕਾਰ ਸਾਧਵੀਆਂ ਦੇ ਨਾਲ ਕੁਕਰਮ....
ਈਸੜੂ ਤੋਂ ਗੋਆ ਆਉਣ ਵਾਲੇ ਹਰ ਵਿਅਕਤੀ ਨੂੰ ਸਰਕਾਰੀ ਮਹਿਮਾਨ ਨਿਵਾਜ਼ੀ ਦੇਣ ਦਾ ਮੁੱਖ ਮੰਤਰੀ ਨੇ ਕੀਤਾ ਐਲਾਨ
ਈਸੜੂ ਤੋਂ ਗੋਆ ਆਉਣ ਵਾਲੇ ਹਰ ਵਿਅਕਤੀ ਨੂੰ ਸਰਕਾਰੀ ਮਹਿਮਾਨ ਨਿਵਾਜ਼ੀ ਦੇਣ ਦਾ ਮੁੱਖ ਮੰਤਰੀ ਨੇ ਕੀਤਾ ਐਲਾਨ ਗੋਆ : ਮੋਪਾ ਏਅਰਪੋਰਟ ਤੋਂ ਪਤਗ ਦੇਵੀ ਲਈ ਬਣ ਰਹੀ ਨਵੀਂ ਸੜਕ ਦਾ ਨਾਂ ਖੰਨਾ ਦੇ ਪਿੰਡ ਈਸੜੂ ਦੇ ਸ਼ਹੀਦ ਕਰਨੈਲ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ। ਇਹ ਐਲਾਨ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵਲੋਂ ਕੀਤਾ ਗਿਆ। ਪਿੰਡ ਈਸੜੂ ਤੋਂ ਸਰਪੰਚ ਗੁਰਬਿੰਦਰ ਸਿੰਘ ਦੀ ਅਗਵਾਈ ’ਚ ਗਏ ਵਫ਼ਦ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਵਫ਼ਦ ਨੂੰ ਮੁੱਖ ਮੰਤਰੀ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਸ਼ਹੀਦ....
ਭਾਰਤੀ ਫ਼ੌਜ ਨੇ ਅਗਨੀਵੀਰ ਨੂੰ ਨਾਮਾਂਕਣ 'ਤੇ ਬੈਂਕਿੰਗ ਸੁਵਿਧਾਵਾਂ ਪ੍ਰਦਾਨ ਕਰਨ ਲਈ 11 ਬੈਂਕਾਂ ਨਾਲ ਸਮਝੌਤਿਆਂ 'ਤੇ ਕੀਤੇ ਹਸਤਾਖਰ
ਨਵੀਂ ਦਿੱਲੀ, ਏਐੱਨਆਈ : ਭਾਰਤੀ ਫ਼ੌਜ ਨੇ ਅਗਨੀਵੀਰ ਨੂੰ ਨਾਮਾਂਕਣ 'ਤੇ ਬੈਂਕਿੰਗ ਸੁਵਿਧਾਵਾਂ ਪ੍ਰਦਾਨ ਕਰਨ ਲਈ ਐਚਡੀਐਫਸੀ ਬੈਂਕ, ਆਈਸੀਆਈਸੀਆਈ ਬੈਂਕ, ਐਕਸਿਸ ਬੈਂਕ ਅਤੇ ਕੋਟਕ ਮਹਿੰਦਰਾ ਬੈਂਕ ਵਰਗੇ ਨਿੱਜੀ ਖੇਤਰ ਦੇ ਬੈਂਕਾਂ ਸਮੇਤ 11 ਬੈਂਕਾਂ ਨਾਲ ਸਮਝੌਤਿਆਂ 'ਤੇ ਹਸਤਾਖਰ ਕੀਤੇ ਹਨ। ਰੱਖਿਆ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ 14 ਅਕਤੂਬਰ, 2022 ਨੂੰ ਭਾਰਤੀ ਫੌਜ ਦੇ ਐਡਜੂਟੈਂਟ ਜਨਰਲ ਲੈਫਟੀਨੈਂਟ ਜਨਰਲ ਸੀ ਬੰਸੀ ਪੋਨੱਪਾ ਦੀ ਪ੍ਰਧਾਨਗੀ ਵਿੱਚ ਇੱਕ ਸਮਾਰੋਹ ਵਿੱਚ ਡੀਜੀ (ਐਮਪੀ ਐਂਡ ਪੀਐਸ)....