ਰਾਸ਼ਟਰੀ

ਕੁਪਵਾੜਾ 'ਚ ਦਰਦਨਾਕ ਹਾਦਸਾ, 4 ਲੋਕਾਂ ਦੀ ਮੌਤ ,10 ਜ਼ਖ਼ਮੀ
ਕੁਪਵਾੜਾ, 31 ਅਕਤੂਬਰ : ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਕਰਨਾਹ ਦੇ ਨਵਾਗਾਬਰਾ ਖੇਤਰ ਵਿੱਚ ਇੱਕ ਵਾਹਨ ਖੱਡ ਵਿੱਚ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਲੋਕਾਂ ਨਾਲ ਭਰੀ ਸੂਮੋ ਤੇਜ਼ ਰਫਤਾਰ ਨਾਲ ਫਿਸਲ ਕੇ ਨਾਟੀ ਟਾਪ ਖਾਈ 'ਚ ਜਾ ਡਿੱਗੀ। ਹਾਦਸੇ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਮ੍ਰਿਤਕਾਂ ਦੀ ਪਛਾਣ ਸੈਦਾ ਬਾਨੋ (22), ਮੁਹੰਮਦ ਸਈਦ....
'ਮੇਰਾ ਫ਼ੋਨ ਟੈਪ ਕਰਦੇ ਰਹੋ, ਅਸੀਂ ਲੜਨ ਵਾਲੇ ਲੋਕ ਹਾਂ : ਰਾਹੁਲ ਗਾਂਧੀ 
ਨਵੀਂ ਦਿੱਲੀ, 31 ਅਕਤੂਬਰ : ਸ਼ਸ਼ੀ ਥਰੂਰ, ਰਾਘਵ ਚੱਢਾ ਅਤੇ ਮਹੂਆ ਮੋਇਤਰਾ ਸਮੇਤ ਕਈ ਵਿਰੋਧੀ ਨੇਤਾਵਾਂ ਨੇ ਫ਼ੋਨ ਹੈਕ ਹੋਣ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਆਪਣੇ ਫੋਨ ਤੇ ਈ-ਮੇਲ ‘ਤੇ Apple ਵੱਲੋਂ ਅਲਰਟ ਆਇਆ ਹੈ। ਉਨ੍ਹਾਂ ਨੂੰ ਚੇਤਾਵਨੀ ਦਿਤੀ ਗਈ ਹੈ ਕਿ ਸਰਕਾਰ ਉਨ੍ਹਾਂ ਦੇ ਫੋਨ ਤੇ ਈ-ਮੇਲ ਨੂੰ ਹੈਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵਿਰੋਧੀ ਨੇਤਾਵਾਂ ਦੇ ਦਾਅਵਿਆਂ 'ਤੇ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ। ਉਸਨੇ ਕਿਹਾ ਮੇਰਾ ਫੋਨ ਟੈਪ ਕਰਦੇ ਰਹੋ। ਅਸੀਂ ਡਰਦੇ ਨਹੀਂ....
ਤਵਾਡੂ ਵਿੱਚ ਬੁਖਾਰ ਤੇ ਉਲਟੀਆਂ ਕਾਰਨ 9 ਦਿਨਾਂ ਵਿੱਚ ਇੱਕੋ ਪਰਿਵਾਰ ਦੇ ਤਿੰਨ ਬੱਚਿਆਂ ਦੀ ਮੌਤ
ਨੂਹ, 30 ਅਕਤੂਬਰ : ਨੂਹ ਦੇ ਨੇੜਲੇ ਪਿੰਡ ਚਹਿਲਕਾ ਦੀ ਢਾਣੀ ਵਿੱਚ ਪਿਛਲੇ 9 ਦਿਨਾਂ ਵਿੱਚ ਇੱਕੋ ਪਰਿਵਾਰ ਦੇ ਤਿੰਨ ਬੱਚਿਆਂ ਦੀ ਮੌਤ ਹੋਣ ਜਾਣ ਦੀ ਖਬਰ ਹੈ। ਉਨ੍ਹਾਂ ਤੋਂ ਇਲਾਵਾ ਇੱਕ ਹੋਰ ਬੱਚਾ ਗੰਭੀਰ ਰੂਪ ਵਿੱਚ ਬਿਮਾਰ ਹੈ, ਜਿਸ ਨੂੰ ਇਲਾਜ ਲਈ ਫਰੀਦਾਬਾਦ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਖਬਰ ਮਿਲਦਿਆਂ ਹੀ ਸਿਹਤ ਵਿਭਾਗ ਦੀ ਟੀਮ ਸੋਮਵਾਰ ਨੂੰ ਪਿੰਡ ਚਹਿਲਕਾ ਦੀ ਢਾਣੀ ਪੁੱਜੀ ਅਤੇ ਕਾਰਨਾਂ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਤਿੰਨ ਮਾਸ਼ੂਮ ਬੱਚਿਆਂ ਦੀ ਹੋਈ....
ਉੱਤਰ ਪ੍ਰਦੇਸ਼ ਵਿਚ ਦੋ ਸਕੂਲੀ ਵਾਹਨਾਂ ਵਿੱਚ ਹੋਈ ਭਿਆਨਕ ਟੱਕਰ, 4 ਬੱਚਿਆਂ ਸਮੇਤ 5 ਮੌਤਾਂ, 16 ਜਖ਼ਮੀ
ਬਦਾਯੂੰ, 30 ਅਕਤੂਬਰ : ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਵਿਚ ਸੋਮਵਾਰ ਸਵੇਰੇ ਦੋ ਸਕੂਲੀ ਵਾਹਨ ਆਪਸ ਵਿਚ ਟਕਰਾ ਗਏ, ਜਿਸ ਵਿਚ 4 ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ ਅਤੇ 16 ਬੱਚੇ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ 6 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮਰਨ ਵਾਲਿਆਂ ਵਿਚ ਸਕੂਲ ਵੈਨ ਦਾ ਡਰਾਈਵਰ ਵੀ ਸ਼ਾਮਲ ਹੈ। ਜ਼ਿਲ੍ਹਾ ਮੈਜਿਸਟਰੇਟ ਮਨੋਜ ਕੁਮਾਰ ਨੇ ਦਸਿਆ ਕਿ ਸਾਰੇ ਜ਼ਖ਼ਮੀਆਂ ਦਾ ਜ਼ਿਲ੍ਹਾ ਹਸਪਤਾਲ ਅਤੇ ਸਰਕਾਰੀ ਮੈਡੀਕਲ ਕਾਲਜ ਵਿਚ ਇਲਾਜ ਚੱਲ ਰਿਹਾ ਹੈ। ਜ਼ਿਲ੍ਹੇ ਦੇ ਸੀਨੀਅਰ....
ਕੇਂਦਰ ਸਰਕਾਰ ਦੇ ਸੁਰੱਖਿਆ ਦੇ ਸਾਰੇ ਦਾਅਵੇ ਬੇਕਾਰ ਹੋ ਗਏ ਹਨ : ਮਲਿਕਾਰਜੁਨ ਖੜਗੇ 
ਨਵੀਂ ਦਿੱਲੀ, 30 ਅਕਤੂਬਰ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ ਆਂਧਰਾ ਪ੍ਰਦੇਸ਼ 'ਚ ਰੇਲ ਹਾਦਸੇ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਨੇ ਕੁਝ ਰੇਲ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਵਿੱਚ ਜੋਸ਼ ਵਿਖਾਇਆ, ਉਸੇ ਤਰ੍ਹਾਂ ਰੇਲਵੇ ਸੁਰੱਖਿਆ ਅਤੇ ਯਾਤਰੀਆਂ ਦੀ ਭਲਾਈ ਲਈ ਕਦਮ ਚੁੱਕਣ ਵਿੱਚ ਵੀ ਦਿਖਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) 'ਤੇ ਰੇਲ ਹਾਦਸੇ 'ਤੇ ਦੁੱਖ....
ਪ੍ਰਧਾਨ ਮੰਤਰੀ ਨੇ ਤਿੰਨ ਖੇਤੀ ਕਾਨੂੰਨ ਰੱਦ ਕਰ ਕੇ ਕਿਸਾਨ ਭਾਈਚਾਰੇ ਨੂੰ ਮਾਣ ਸਤਿਕਾਰ ਦਿੱਤਾ : ਸਿਰਸਾ
ਕਿਹਾ ਕਿ ਹਮੇਸ਼ਾ ਹਰ ਪੱਧਰ ’ਤੇ ਸਿੱਖ ਕੌਮ ਦੀ ਆਵਾਜ਼ ਬੁਲੰਦ ਕਰਦਾ ਰਹਾਂਗਾ ਕਿਹਾਕਿ ਐਨ ਡੀ ਏ ਸਰਕਾਰ ਨੇ ਸਿੱਖ ਧਰਮ, ਇਤਿਹਾਸ, ਸਭਿਆਚਾਰ ਤੇ ਪੰਜਾਬੀ ਭਾਸ਼ਾ ਲਈ ਕੰਮ ਕੀਤਾ ਉੱਤਰਾਖੰਡ ਦੇ ਪੀਲੀਭੀਤ ਤੇ ਅਮਰੀਆ ਵਿਚ ਪ੍ਰਭਾਵਸ਼ਾਲੀ ਇਕੱਠਾਂ ਨੂੰ ਕੀਤਾ ਸੰਬੋਧਨ ਪੀਲੀਭੀਤ, 30 ਅਕਤੂਬਰ : ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਤਿੰਨ ਖੇਤੀ ਕਾਨੂੰਨ ਰੱਦ ਕਰ ਕੇ ਕਿਸਾਨੀ ਭਾਈਚਾਰੇ ਨੂੰ ਮਾਣ ਸਤਿਕਾਰ ਦਿੱਤਾ ਹੈ ਤੇ ਹੁਣ....
ਆਂਧਰਾ ਪ੍ਰਦੇਸ਼ ਵਿੱਚ ਦੋ ਟਰੇਨਾਂ ਦੀ ਟੱਕਰ, ਤਿੰਨ ਯਾਤਰੀਆਂ ਦੀ ਮੌਤ, ਕਈ ਜ਼ਖ਼ਮੀ 
ਵਿਸ਼ਾਖਾਪਟਨਮ, 29 ਅਕਤੂਬਰ : ਆਂਧਰਾ ਪ੍ਰਦੇਸ਼ ਦੇ ਵਿਜ਼ਿਆਨਗਰਮ ਜ਼ਿਲ੍ਹੇ ਵਿੱਚ ਐਤਵਾਰ ਰਾਤ ਨੂੰ ਦੋ ਟਰੇਨਾਂ ਦੀ ਟੱਕਰ ਵਿੱਚ ਤਿੰਨ ਯਾਤਰੀਆਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਜ਼ਖ਼ਮੀ ਹੋ ਗਏ। ਵਿਸ਼ਾਖਾਪਟਨਮ-ਰਯਾਗੜਾ ਪੈਸੰਜਰ ਟਰੇਨ ਦੇ ਤਿੰਨ ਡੱਬੇ ਕੋਠਾਵਾਲਸਾ 'ਮੰਡਲ' (ਬਲਾਕ) ਦੇ ਕਾਂਤਕਾਪੱਲੀ ਜੰਕਸ਼ਨ ਨੇੜੇ ਪਲਾਸਾ ਐਕਸਪ੍ਰੈਸ ਦੇ ਨਾਲ ਟਕਰਾਉਣ ਤੋਂ ਬਾਅਦ ਪਟੜੀ ਤੋਂ ਉਤਰ ਗਏ। ਵਿਸ਼ਾਖਾਪਟਨਮ-ਰਯਾਗੜਾ ਰੇਲਗੱਡੀ ਵਿਸ਼ਾਖਾਪਟਨਮ ਤੋਂ ਓਡੀਸ਼ਾ ਦੇ ਰਾਏਗੜਾ ਜਾ ਰਹੀ ਸੀ, ਜਦੋਂ ਕਿ ਪਲਾਸਾ....
ਨਵਾਂ ਰਾਏਪੁਰ ਦੇ ਖੇਤਾਂ ਵਿੱਚ ਪਹੁੰਚੇ ਰਾਹੁਲ ਗਾਂਧੀ, ਸਿਰ 'ਤੇ ਪਰਨਾ ਬੰਨ੍ਹ ਕੇ ਕੀਤੀ ਝੋਨੇ ਦੀ ਕਟਾਈ 
ਰਾਏਪੁਰ, 29 ਅਕਤੂਬਰ : ਛੱਤੀਸਗੜ੍ਹ ਦੌਰੇ 'ਤੇ ਆਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਦੂਜੇ ਦਿਨ ਵੀ ਚੋਣ ਰੈਲੀ 'ਚ ਭਾਜਪਾ 'ਤੇ ਤਿੱਖਾ ਹਮਲਾ ਕੀਤਾ। ਇਸ ਦੌਰਾਨ ਰਾਜਨੰਦਗਾਓਂ ਅਤੇ ਕਵਰਧਾ ਵਿੱਚ ਚੋਣ ਰੈਲੀਆਂ ਤੋਂ ਪਹਿਲਾਂ ਰਾਹੁਲ ਅੱਜ ਨਵਾਂ ਰਾਏਪੁਰ ਦੇ ਕੋਲ ਕਾਟੀਆ ਪਿੰਡ ਵਿੱਚ ਖੇਤਾਂ ਵਿੱਚ ਪਹੁੰਚੇ। ਰਾਹੁਲ ਨੇ ਖੇਤਾਂ 'ਚ ਜਾ ਕੇ ਸਭ ਨੂੰ ਹੈਰਾਨ ਕਰ ਦਿੱਤਾ ਜਦੋਂ ਉਨ੍ਹਾਂ ਨੇ ਮਜ਼ਦੂਰਾਂ ਨਾਲ ਰਲ ਕੇ ਝੋਨਾ ਵਢਣਾ ਸ਼ੁਰੂ ਕਰ ਦਿੱਤਾ। ਰਾਹੁਲ ਗਾਂਧੀ ਜਿਵੇਂ ਹੀ ਖੇਤਾਂ 'ਚ ਗਏ ਤਾਂ ਉਨ੍ਹਾਂ ਨੇ....
ਹਨੂੰਮਾਨਗੜ੍ਹ 'ਚ ਕਾਰ ਅਤੇ ਟਰੱਕ ਆਹਮੋ-ਸਾਹਮਣੇ ਹੋਈ ਟੱਕਰ ਇੱਕੋ ਪਰਿਵਾਰ ਦੇ 7 ਲੋਕਾਂ ਦੀ ਮੌਤ
ਹਨੂੰਮਾਨਗੜ੍ਹ, 29 ਅਕਤੂਬਰ : ਰਾਜਸਥਾਨ ਦੇ ਹਨੂੰਮਾਨਗੜ੍ਹ 'ਚ ਕਾਰ ਅਤੇ ਟਰੱਕ ਦੀ ਹੋਈ ਭਿਆਨਕ ਟੱਕਰ 'ਚ ਇੱਕੋ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਹਾਦਸਾ ਸ਼ਨੀਵਾਰ ਰਾਤ ਨੂੰ ਹੋਇਆ ਜਦੋਂ ਪਰਿਵਾਰ ਇੱਕ ਸਮਾਗਮ ਤੋਂ ਘਰ ਪਰਤ ਰਿਹਾ ਸੀ। ਐਸਐਚਓ ਵੇਦ ਪਾਲ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀ ਪਛਾਣ ਪਰਮਜੀਤ ਕੌਰ (60), ਖੁਸ਼ਵਿੰਦਰ ਸਿੰਘ (25), ਉਸ ਦੀ ਪਤਨੀ ਪਰਮਜੀਤ ਕੌਰ (22)....
ਤਿਉਹਾਰਾਂ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਬਾਜ਼ਾਰਾਂ 'ਚ ਰੌਣਕਾਂ ਲੱਗ ਗਈਆਂ ਹਨ : ਪੀਐੱਮ ਮੋਦੀ 
ਨਵੀਂ ਦਿੱਲੀ, 29 ਅਕਤੂਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਾਸੀਆਂ ਨਾਲ ਮਨ ਕੀ ਬਾਤ ਪ੍ਰੋਗਰਾਮ ਦਾ ਇਹ 106ਵਾਂ ਐਪੀਸੋਡ ਹੈ ਤੇ ਇਸ ਵਾਰ ਪ੍ਰਧਾਨ ਮੰਤਰੀ ਨੇ ਤਿਉਹਾਰਾਂ 'ਤੇ ਚਰਚਾ ਕਰਕੇ ਸ਼ੁਰੂਆਤ ਕੀਤੀ। ਪੀਐੱਮ ਮੋਦੀ ਨੇ ਕਿਹਾ ਕਿ ਇਸ ਵਾਰ ਤਾਂ ਤਿਉਹਾਰਾਂ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਬਾਜ਼ਾਰਾਂ 'ਚ ਰੌਣਕਾਂ ਲੱਗ ਗਈਆਂ ਹਨ ਪਰ ਇਸ 'ਚ ਖਾਸ ਗੱਲ ਇਹ ਹੈ ਕਿ ਵੋਕਲ ਫਾਰ ਲੋਕਲ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਪੀਐੱਮ ਮੋਦੀ ਨੇ ਕਿਹਾ ਕਿ ਇਸ ਵਾਰ ਤਿਉਹਾਰਾਂ ਦੌਰਾਨ ਖਰੀਦਦਾਰੀ ਕਰਦੇ ਸਮੇਂ....
ਕੇਰਲ 'ਚ ਇਕ ਕਨਵੈਨਸ਼ਨ ਸੈਂਟਰ ਵਿੱਚ ਜ਼ਬਰਦਸਤ ਧਮਾਕੇ, 1 ਦੀ ਮੌਤ, 36 ਜ਼ਖਮੀ
ਏਰਨਾਕੁਲਮ, 29 ਅਕਤੂਬਰ : ਕੇਰਲ ਦੇ ਏਰਨਾਕੁਲਮ 'ਚ ਇਕ ਕਨਵੈਨਸ਼ਨ ਸੈਂਟਰ 'ਚ ਜ਼ਬਰਦਸਤ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕਲਾਮਾਸੇਰੀ ਪੁਲਿਸ ਨੇ ਦੱਸਿਆ ਕਿ ਇੱਥੇ ਹੋਏ ਧਮਾਕੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਅਨੁਸਾਰ ਕਲਾਮਾਸੇਰੀ ਇਲਾਕੇ 'ਚ ਈਸਾਈਆਂ ਦੀ ਪ੍ਰਾਰਥਨਾ ਸਭਾ ਹੋ ਰਹੀ ਸੀ ਜਦੋਂ ਇਕ ਤੋਂ ਬਾਅਦ ਇਕ ਕਈ ਧਮਾਕੇ ਹੋਏ। ਧਮਾਕਿਆਂ ਵੇਲੇ ਮੌਕੇ 'ਤੇ 2000 ਲੋਕ ਮੌਜੂਦ ਸਨ ਜਿਨ੍ਹਾਂ 'ਚੋਂ ਇਕ ਦੀ ਮੌਤ ਹੋਣ ਦੀ ਖ਼ਬਰ ਹੈ। ਸੀਐੱਮ ਵਿਜਯਨ ਨੇ ਕੋਚੀ....
ਸਮਕਾਲ ਅਤੇ ਪੰਜਾਬੀ ਸਾਹਿੱਤ ਵਿਸ਼ੇ ਤੇ ਕੌਮੀ ਵਿਚਾਰ ਵਟਾਂਦਰਾ
ਹਰਿਆਣਾ ਦੇ ਸਿਰਸਾ ਖੇਤਰ ਵਿੱਚ ਵੱਸਦੇ ਪੰਜਾਬੀਆਂ ਨੂੰ ਸਾਂਝੇ ਸੁਪਨਿਆਂ ਦੀ ਪੂਰਤੀ ਲਈ ਪੰਜਾਬੀ ਭਵਨ ਉਸਾਰਨਾ ਚਾਹੀਦੈ : ਪ੍ਰੋ. ਗਿੱਲ ਲੇਖਕ ਕਦੇ ਜਲਾਵਤਨ ਨਹੀਂ ਹੁੰਦਾ: ਡਾ. ਸੁਖਦੇਵ ਸਿੰਘ ਸਿਰਸਾ ਸਿਰਸਾ 29 ਅਕਤੂਬਰ : ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਤੇ ਪੰਜਾਬੀ ਲੇਖਕ ਸਭਾ ਸਿਰਸਾ ਦੇ ਸਾਂਝੇ ਯਤਨਾਂ ਨਾਲ ਸਮਕਾਲ ਤੇ ਪੰਜਾਬੀ ਸਾਹਿੱਤ ਵਿਸ਼ੇ ਤੇ ਕਰਵਾਏ ਸੈਮੀਨਾਰ ਵਿੱਚ ਸ਼ਾਮਿਲ ਲੇਖਕਾਂ, ਅਧਿਆਪਕਾ, ਵਿਦਿਆਰਥੀਆ ਤੇ ਬੁੱਧੀਜੀਵੀਆਂ ਨੂੰ ਸੰਬੋਧਨ ਕਰਦਿਆਂ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋਃ....
ਆਰਥਿਕ ਤੰਗੀ ਕਾਰਨ ਇੱਕੋ ਪਰਿਵਾਰ ਦੇ 7 ਮੈਂਬਰਾਂ ਨੇ ਤਿੰਨ ਬੱਚਿਆਂ ਸਮੇਤ ਖ਼ਤਮ ਕੀਤੀ ਜੀਵਨ ਲੀਲਾ  
ਸੂਰਤ, 28 ਅਕਤੂਬਰ : ਗੁਜਰਾਤ ਦੇ ਸੂਰਤ ਵਿੱਚ ਇੱਕੋ ਪਰਿਵਾਰ ਦੇ ਤਿੰਨ ਬੱਚਿਆਂ ਸਮੇਤ 7 ਮੈਂਬਰਾਂ ਘਰ ‘ਚੋ ਦੀਆਂ ਲਾਸ਼ਾਂ ਮਿਲਣ ਕਾਰਨ ਇਲਾਕੇ ਵਿੱਚ ਹੜਕੰਪ ਮੱਚ ਗਿਆ। ਇਸ ਸਬੰਧੀ ਸੂਚਨਾਂ ਮਿਲਦਿਆਂ ਮੌਕੇ ਤੇ ਪੁੱਜੀ ਪੁਲਿਸ ਵੱਲੋਂ ਜਾਂਚ ਵਿੱਚ ਜੁੱਟ ਗਈ ਹੈ। ਪੁਲਿਸ ਅਨੁਸਾਰ ਮੁੱਢਲੀ ਜਾਂਚ ਤੋਂ ਲੱਗ ਰਿਹਾ ਹੈ ਇਹ ਮਾਮਲਾ ਸਮੂਹਿਕ ਖੁਦਕੁਸ਼ੀ ਦਾ ਹੈ, ਪੁਲਿਸ ਨੂੰ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ, ਸੁਸਾਇਡ ਨੋਟ ਅਨੁਸਾਰ ਵਪਾਰੀ ਦੇ ਪਰਿਵਾਰ ਨੇ ਆਰਥਿਕ ਤੰਗੀ ਕਾਰਨ ਇਹ ਖੌਫਨਾਕ ਕਦਮ ਚੁੱਕਿਆ ਅਤੇ ਆਪਣੀ....
ਮੁਕੇਸ਼ ਅੰਬਾਨੀ ਨੂੰ 20 ਕਰੋੜ ਨਾ ਦੇਣ 'ਤੇ ਈਮੇਲ ਰਾਹੀਂ ਜਾਨੋਂ ਮਾਰਨ ਦੀ ਮਿਲੀ ਧਮਕੀ 
ਮੁੰਬਈ, 28 ਅਕਤੂਬਰ : ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁਕੇਸ਼ ਨੂੰ 27 ਅਕਤੂਬਰ ਨੂੰ ਇੱਕ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ, ਜਿਸ ਵਿੱਚ ਉਸਨੂੰ 20 ਕਰੋੜ ਰੁਪਏ ਨਾ ਦੇਣ 'ਤੇ ਗੋਲੀ ਮਾਰਨ ਦੀ ਧਮਕੀ ਦਿੱਤੀ ਗਈ ਸੀ। ਮਾਮਲੇ ਦਾ ਪਤਾ ਲੱਗਣ ਤੋਂ ਬਾਅਦ, ਮੁੰਬਈ ਦੇ ਗਾਮਦੇਵੀ ਥਾਣੇ ਵਿੱਚ ਆਈਪੀਸੀ ਦੀ ਧਾਰਾ 387 ਅਤੇ 506 (2) ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਨੇ ਦੱਸਿਆ....
ਸਾਡੀ ਸਰਕਾਰ ਨੌਜਵਾਨਾਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖ ਕੇ ਮਿਸ਼ਨ ਮੋਡ ਵਿੱਚ ਕੰਮ ਕਰ ਰਹੀ ਹੈ : ਪੀਐੱਮ ਮੋਦੀ
ਪੀਐੱਮ ਮੋਦੀ ਨੇ ਰੁਜ਼ਗਾਰ ਮੇਲੇ ਤਹਿਤ 51 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਨਵੀਂ ਦਿੱਲੀ, 28 ਅਕਤੂਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੁਜ਼ਗਾਰ ਮੇਲੇ ਤਹਿਤ 51 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਵੀਡੀਓ ਕਾਨਫਰੇਂਸਿੰਗ ਰਾਹੀਂ ਰੁਜ਼ਗਾਰ ਮੇਲੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਸਰਕਾਰ ਸਿਰਫ਼ ਐਲਾਨ ਹੀ ਨਹੀਂ ਕਰਦੀ ਸਗੋਂ ਕੰਮ ਵੀ ਕਰਦੀ ਹੈ। ਪੀਐੱਮ ਮੋਦੀ ਨੇ ਅੱਗੇ ਕਿਹਾ ਕਿ ਰੁਜ਼ਗਾਰ ਮੇਲਾ ਪਿਛਲੇ ਸਾਲ....