ਰਾਸ਼ਟਰੀ

ਦੇਸ਼ ਦੀ ਉਸਾਰੀ ਵਿੱਚ ਕਾਨੂੰਨੀ ਭਾਈਚਾਰਾ ਬਹੁਤ ਵੱਡੀ ਭੂਮਿਕਾ ਅਦਾ ਕਰਦਾ ਹੈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 
ਨਵੀਂ ਦਿੱਲੀ, 23 ਸਤੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ 'ਅੰਤਰਰਾਸ਼ਟਰੀ ਵਕੀਲ ਸੰਮੇਲਨ 2023' ਦਾ ਉਦਘਾਟਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਜਨਤਾ ਨੂੰ ਸੰਬੋਧਨ ਵੀ ਕੀਤਾ। ਇਕ ਅਧਿਕਾਰਤ ਬਿਆਨ ਦੇ ਅਨੁਸਾਰ, ਅੰਤਰਰਾਸ਼ਟਰੀ ਵਕੀਲ ਸੰਮੇਲਨ 2023 23 ਅਤੇ 24 ਸਤੰਬਰ ਨੂੰ 'ਇਮਰਜਿੰਗ ਚੈਲੇਂਜਜ਼ ਇਨ ਦ ਜਸਟਿਸ ਡਿਲਿਵਰੀ ਸਿਸਟਮ' ਵਿਸ਼ੇ 'ਤੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਦਾ ਆਯੋਜਨ ਬਾਰ ਕੌਂਸਲ ਆਫ ਇੰਡੀਆ ਦੁਆਰਾ ਕੀਤਾ ਜਾਂਦਾ ਹੈ। ਅੰਤਰਰਾਸ਼ਟਰੀ....
ਸੰਗਠਨ ਸਿੱਖਸ ਫਾਰ ਜਸਟਿਸ ਦੇ ਕੈਨੇਡਾ ਚੈਪਟਰ ਦਾ ਮੁਖੀ ਸੀ ਹਰਦੀਪ ਸਿੰਘ ਨਿੱਝਰ
ਕੈਨੇਡਾ 'ਚ ਭਾਰਤੀ ਡਿਪਲੋਮੈਟਾਂ ਨੂੰ ਦਿੱਤੀਆਂ ਸਨ ਧਮਕੀਆਂ ਨਵੀਂ ਦਿੱਲੀ, 23 ਸਤੰਬਰ : ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਕਾਰਨ ਭਾਰਤ ਤੇ ਕੈਨੇਡਾ ਵਿਚਾਲੇ ਵਿਵਾਦ ਪੈਦਾ ਹੋ ਗਿਆ ਹੈ। ਹਾਲਾਂਕਿ, ਨਿੱਝਰ ਕੋਈ ਧਾਰਮਿਕ ਜਾਂ ਸਮਾਜਿਕ ਵਿਅਕਤੀ ਨਹੀਂ ਸੀ ਸਗੋਂ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਸੀ। ਨਿਊਜ਼ ਏਜੰਸੀ ਪੀਟੀਆਈ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਹਰਦੀਪ ਸਿੰਘ ਨਿੱਝਰ ਗੁਰਦੀਪ ਸਿੰਘ ਉਰਫ ਦੀਪਾ ਹੇਰਾਂਵਾਲਾ ਦਾ ਕਰੀਬੀ ਸਾਥੀ ਸੀ। ਹੇਰਾਂਵਾਲਾ 80ਵਿਆਂ ਦੇ ਅਖੀਰ 'ਚ....
ਅਕਾਲੀ ਵਰਕਰਾਂ ਨੂੰ ਚਾਹੀਦਾ ਹੈ ਕਿ ਉਹ ਅਕਾਲੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ : ਸੁਖਬੀਰ ਸਿੰਘ ਬਾਦਲ 
ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੀ ਹੋਈ ਅਹਿਮ ਮੀਟਿੰਗ ਨਵੀਂ ਦਿੱਲੀ, 23 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੀ ਅਗਜੈਕਟਿਵ ਅਤੇ ਅਹੁਦੇਦਾਰਾਂ ਦੀ ਭਰਵੀਂ ਮੀਟਿੰਗ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਲੋਧੀ ਅਸਟੇਟ ਨਵੀਂ ਦਿੱਲੀ ਸਥਿਤ ਰਿਹਾਇਸ਼ ਤੇ ਹੋਈ। ਇਸ ਮੀਟਿੰਗ ਦੀ ਸਭ ਤੋਂ ਵੱਡੀ ਖਾਸੀਅਤ ਇਹ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਮੀਟਿੰਗ ਵਿੱਚ ਦਿੱਲੀ ਦੇ ਵੱਖ ਵੱਖ ਇਲਾਕਿਆਂ ਵਿੱਚੋਂ ਵੱਡੀ ਗਿਣਤੀ....
ਸਰਕਾਰ ਨੂੰ ਮਹਿਲਾ ਰਾਖਵਾਂਕਰਨ ਬਿੱਲ ਨੂੰ ਤੁਰੰਤ ਲਾਗੂ ਕਰਨਾ ਚਾਹੀਦਾ ਹੈ : ਰਾਹੁਲ ਗਾਂਧੀ
ਭਾਜਪਾ ਨੇ OBC ਦੇ MPs ਨੂੰ ਸੰਸਦ ਵਿਚ ਮੂਰਤੀ ਬਣਾ ਕੇ ਰੱਖਿਆ ਹੈ ਪਰ ਉਨ੍ਹਾਂ ਕੋਲ ਕੋਈ ਤਾਕਤ ਨਹੀਂ ਹੈ : ਰਾਹੁਲ ਗਾਂਧੀ ਨਵੀਂ ਦਿੱਲੀ, 22 ਸਤੰਬਰ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਇਲਜ਼ਾਮ ਲਗਾਇਆ ਕਿ ਜਾਤੀ ਆਧਾਰਤ ਜਨਗਣਨਾ ਤੋਂ ਧਿਆਨ ਹਟਾਉਣ ਲਈ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਮੌਜੂਦਾ ਰੂਪ ਵਿਚ ਪਾਸ ਕੀਤਾ ਗਿਆ, ਜਿਸ ਨੂੰ ਤੁਰੰਤ ਲਾਗੂ ਨਹੀਂ ਕੀਤਾ ਜਾ ਸਕਦਾ। ਰਾਹੁਲ ਗਾਂਧੀ ਨੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਨੂੰ ਮਹਿਲਾ ਰਾਖਵਾਂਕਰਨ ਬਿੱਲ ਨੂੰ ਤੁਰੰਤ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਇਹ....
ਮਜ਼ਬੂਤ, ਸਥਿਰ ਸਰਕਾਰ, ਸੰਸਦ ਵਿੱਚ ਬਹੁਮਤ ਨਾਲ ਮਹਿਲਾ ਬਿੱਲ ਨੂੰ ਪਾਸ ਕਰਵਾਉਣਾ ਸੰਭਵ : ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 22 ਸਤੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਜ਼ੋਰ ਦੇ ਕੇ ਕਿਹਾ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿਚ ਔਰਤਾਂ ਲਈ 33 ਫੀ ਸਦੀ ਰਾਖਵਾਂਕਰਨ ਯਕੀਨੀ ਬਣਾਉਣ ਵਾਲਾ 128ਵਾਂ ਸੰਵਿਧਾਨ ਸੋਧ ਬਿਲ ਸੰਸਦ ਤੋਂ ਪਾਸ ਹੋ ਸਕਿਆ ਕਿਉਂਕਿ ਅੱਜ ਕੇਂਦਰ ’ਚ ਇਕ ਸਥਿਰ ਅਤੇ ਫ਼ੈਸਲਾਕੁੰਨ ਸਰਕਾਰ ਹੈ ਜਿਸ ਕੋਲ ਭਾਰੀ ਬਹੁਮਤ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮਹਿਲਾ ਮੋਰਚੇ ਵਲੋਂ ਸੰਸਦ ’ਚ ਔਰਤਾਂ ਲਈ ਰਾਖਵਾਂਕਰਨ ਬਿਲ ਪਾਸ ਹੋਣ ’ਤੇ ਸਨਮਾਨ ਕਰਨ ਲਈ ਕੀਤੇ ਇਕ ਸਮਾਗਮ ਨੂੰ ਸੰਬੋਧਨ....
ਅਮਰੀਕਾ  'ਚ ਭਾਰਤੀ ਦੂਤਘਰ ਤੇ ਹੋਏ ਹਮਲੇ ਦੀ ਜਾਂਚ ਤੋਂ ਬਾਅਦ ਐਨਆਈਏ ਨੇ ਗਰਮਖਿਆਲੀਆਂ ਦੀਆਂ ਤਸਵੀਰਾਂ ਕੀਤੀਆਂ ਜਾਰੀ 
ਨਵੀਂ ਦਿੱਲੀ, 21 ਸਤੰਬਰ : ਮਾਰਚ 2023 ਵਿਚ ਅਮਰੀਕਾ ਦੇ ਸੈਨ ਫਰਾਂਸਿਸਕੋ ਵਿਚ ਭਾਰਤੀ ਦੂਤਘਰ ਉੱਤੇ ਹੋਏ ਹਮਲੇ ਦੀ ਜਾਂਚ ਤੋਂ ਬਾਅਦ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ 10 ਗਰਮਖਿਆਲੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਐਨਆਈਏ ਨੇ ਮੁਲਜ਼ਮਾਂ ਬਾਰੇ ਆਮ ਲੋਕਾਂ ਤੋਂ ਜਾਣਕਾਰੀ ਮੰਗੀ ਹੈ। ਏਜੰਸੀ ਨੇ ਮੁਲਜ਼ਮਾਂ ਖ਼ਿਲਾਫ਼ ਤਿੰਨ ਵੱਖ-ਵੱਖ "ਪਛਾਣ ਅਤੇ ਸੂਚਨਾ ਲਈ ਬੇਨਤੀ ਨੋਟਿਸ" ਜਾਰੀ ਕੀਤੇ ਹਨ। ਤਸਵੀਰਾਂ ਜਾਰੀ ਕਰਦੇ ਹੋਏ ਐਨਆਈਏ ਨੇ ਕਿਹਾ ਕਿ ਕੋਈ ਵੀ ਅਹਿਮ ਜਾਣਕਾਰੀ ਜਿਸ ਨਾਲ....
ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜਾ ਸੇਵਾਵਾਂ ਤੇ ਲਗਾਈ ਰੋਕ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੇਤੁਕਾ ਬਿਆਨ ਦਿੱਤਾ ਹੈ : ਕੇਂਦਰ ਨਵੀਂ ਦਿੱਲੀ, 21 ਸਤੰਬਰ : ਭਾਰਤ ਨੇ ਕੈਨੇਡਾ ਖਿਲਾਫ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਭਾਰਤ ਨੇ ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ। ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਅਗਲੇ ਹੁਕਮਾਂ ਤੱਕ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇੰਡੀਆ ਵੀਜ਼ਾ ਐਪਲੀਕੇਸ਼ਨ ਸੈਂਟਰ ਕੈਨੇਡਾ ਨੇ ਦੱਸਿਆ ਕਿ ਕਾਰਜਸ਼ੀਲ ਕਾਰਨਾਂ ਕਰਕੇ, ਭਾਰਤੀ ਵੀਜ਼ਾ....
ਰਾਹੁਲ ਗਾਂਧੀ ਰੇਲਵੇ ਸਟੇਸ਼ਨ 'ਤੇ ਲੋਕਾਂ ਦਾ ਸਮਾਨ ਚੁੱਕਦੇ ਆਏ ਨਜ਼ਰ 
ਕੁਲੀਆਂ ਨੇ ਰਾਹੁਲ ਗਾਂਧੀ ਨੂੰ ਦੱਸੀਆਂ ਆਪਣੀਆਂ ਸਮੱਸਿਆਵਾਂ ਨਵੀਂ ਦਿੱਲੀ, 21 ਸਤੰਬਰ : ਕਾਂਗਰਸ ਸਾਂਸਦ ਰਾਹੁਲ ਗਾਂਧੀ ਵੀਰਵਾਰ ਸਵੇਰੇ ਅਚਾਨਕ ਆਨੰਦ ਵਿਹਾਰ ਰੇਲਵੇ ਸਟੇਸ਼ਨ 'ਤੇ ਕੁਲੀਆਂ ਵਿਚਕਾਰ ਪਹੁੰਚੇ। ਉਸ ਨੇ ਨਾ ਸਿਰਫ਼ ਉਨ੍ਹਾਂ ਨਾਲ ਤਕਰੀਬਨ ਪੌਣੇ ਘੰਟੇ ਤੱਕ ਆਪਣੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ, ਸਗੋਂ ਕੁਲੀ ਦੀ ਵਰਦੀ ਅਤੇ ਬੈਜ ਪਹਿਨੇ ਸਮਾਨ ਨੂੰ ਵੀ ਚੁੱਕਿਆ। ਇਹ ਦੇਖ ਕੇ ਕੁਲੀ ਹੈਰਾਨ ਰਹਿ ਗਏ ਪਰ ਉਨ੍ਹਾਂ ਦੀ ਖੁਸ਼ੀ ਦੀ ਕੋਈ ਹੱਦ ਨਾ ਰਹੀ ਜਦੋਂ ਰਾਹੁਲ ਗਾਂਧੀ ਨੂੰ ਦੱਸਣ ਤੋਂ ਬਾਅਦ....
ਮਹਿਲਾ ਰਿਜ਼ਰਵੇਸ਼ਨ ਬਿੱਲ ਦਾ ਪਾਸ ਹੋਣਾ ਭਾਰਤ ਦੀ ਸੰਸਦੀ ਯਾਤਰਾ ਦਾ ਸੁਨਹਿਰੀ ਪਲ : ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 21 ਸਤੰਬਰ : ਸੰਸਦ ਦੇ ਵਿਸ਼ੇਸ਼ ਸੈਸ਼ਨ 'ਚ ਮਹਿਲਾ ਰਿਜ਼ਰਵੇਸ਼ਨ 'ਤੇ ਬੋਲਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਲੋਕ ਸਭਾ 'ਚ ਕਿਹਾ ਕਿ ਮਹਿਲਾ ਰਿਜ਼ਰਵੇਸ਼ਨ ਬਿੱਲ ਦਾ ਪਾਸ ਹੋਣਾ ਭਾਰਤ ਦੀ ਸੰਸਦੀ ਯਾਤਰਾ ਦਾ ਸੁਨਹਿਰੀ ਪਲ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਲਾ ਰਾਖਵਾਂਕਰਨ ਬਿੱਲ ਪਾਸ ਹੋਣ 'ਤੇ ਲੋਕ ਸਭਾ ਦੇ ਸਾਰੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਪੀਐੱਮ ਮੋਦੀ ਨੇ ਕਿਹਾ, "ਕੱਲ੍ਹ ਭਾਰਤ ਦੀ ਸੰਸਦੀ ਯਾਤਰਾ ਦਾ ਸੁਨਹਿਰੀ ਪਲ ਸੀ। ਇਸ ਸਦਨ ਦੇ ਸਾਰੇ....
ਮੁੰਬਈ 'ਚ 12 ਮੰਜ਼ਿਲਾ ਬਿਲਡਿੰਗ ਨੂੰ ਲੱਗੀ ਅੱਗ, 39 ਲੋਕ ਜ਼ਖਮੀ, ਹਸਪਤਾਲ 'ਚ ਭਰਤੀ
ਮੁੰਬਈ, 16 ਸਤੰਬਰ : ਮੁੰਬਈ 'ਚ 12 ਮੰਜ਼ਿਲਾ ਕੁਰਲਾ ਬਿਲਡਿੰਗ ਨੂੰ ਅੱਗ ਲੱਗਣ ਦਾ ਵੱਡਾ ਹਾਦਸਾ ਹੋ ਗਿਆ ਹੈ। ਅੱਗ ਕਾਰਨ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਅੱਗ ਇੰਨੀ ਭਿਆਨਕ ਸੀ ਕਿ 39 ਲੋਕ ਜ਼ਖਮੀ ਹੋ ਗਏ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਫਾਈਟਰਜ਼ ਮੌਕੇ 'ਤੇ ਪਹੁੰਚ ਗਏ ਅਤੇ ਵੱਖ-ਵੱਖ ਮੰਜ਼ਿਲਾਂ 'ਚੋਂ ਕਰੀਬ 60 ਲੋਕਾਂ ਨੂੰ ਬਚਾਇਆ। ਅੱਗ ਦੀ ਲਪੇਟ 'ਚ ਆਏ 39 ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਬੀਐਮਸੀ ਮੁਤਾਬਕ ਫਾਇਰਫਾਈਟਰਜ਼ ਨੇ ਅੱਗ ’ਤੇ ਕਾਬੂ ਪਾ ਲਿਆ ਹੈ।....
ਲਖਨਊ 'ਚ ਘਰ ਦੀ ਛੱਤ ਡਿੱਗਣ ਕੳਰਨ 3 ਬੱਚਿਆਂ ਸਮੇਤ ਇੱਕੋਂ ਪਰਿਵਾਰ ਦੇ 5 ਲੋਕਾਂ ਦੀ ਮੌਤ 
ਲਖਨਊ, 16 ਸਤੰਬਰ : ਲਖਨਊ 'ਚ ਇੱਕ ਘਰ ਦੀ ਛੱਤ ਡਿੱਗਣ ਨਾਲ 3 ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ। 5 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਆਲਮਬਾਗ ਦੀ ਰੇਲਵੇ ਕਲੋਨੀ ਵਿੱਚ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਰੇਲਵੇ ਕਲੋਨੀ ਸਥਿਤ ਮਕਾਨ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਪਤੀ-ਪਤਨੀ ਸਮੇਤ ਇੱਕੋ ਪਰਿਵਾਰ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾਂ ਨੂੰ ਮਲਬੇ ਵਿਚੋਂ ਕੱਢ....
ਛੱਤੀਸਗੜ੍ਹ ਦਾ ਪੈਸਾ ਸਿਆਸੀ ਪਾਰਟੀਆਂ ਨੇ ਲੁੱਟਿਆ, ਸਰਕਾਰੀ ਖਜ਼ਾਨਾ ਖਾਲੀ ਕਰ ਦਿੱਤਾ : ਮਾਨ
ਮੁੱਖ ਮੰਤਰੀ ਮਾਨ ਨੇ PM ਮੋਦੀ 'ਤੇ ਹਮਲਾ ਬੋਲਿਆ, ਕਿਹਾ- ਮੋਦੀ ਨੇ ਸਿਰਫ ਬਿਆਨਬਾਜ਼ੀ ਕੀਤੀ ਅਤੇ ਦੇਸ਼ ਦੀ ਜਨਤਾ ਨਾਲ ਝੂਠ ਬੋਲਿਆ ਕਿਹਾ - ਅਸੀਂ ਭਾਜਪਾ ਵਾਂਗ 'ਜੁਮਲਾ' ਨਹੀਂ ਕਹਿੰਦੇ, ਅਸੀਂ ਜੋ ਗਾਰੰਟੀ ਦਿਂਦੇ ਹਾਂ ਪੂਰੀ ਕਰਦੇ ਹਾਂ ਅਸੀਂ ਦਿੱਲੀ ਅਤੇ ਪੰਜਾਬ ਵਿੱਚ ਕੰਮ ਕੀਤਾ, ਡੇਢ ਸਾਲ ਵਿੱਚ ਪੰਜਾਬ ਵਿੱਚ 36,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ 28,000 ਕੱਚੇ ਮੁਲਾਜ਼ਮ ਪੱਕੇ ਕੀਤੇ : ਮਾਨ ਅਸੀਂ ਪੰਜਾਬ ਵਿੱਚ ਬਿਜਲੀ ਮੁਫਤ ਕਰ ਦਿੱਤੀ ਹੈ, ਹੁਣ ਪੰਜਾਬ ਦੇ 90 ਫੀਸਦੀ ਤੋਂ ਵੱਧ....
ਇੰਡੀਆ ਗਠਜੋੜ ਵੱਲੋਂ ਦੇਸ਼ ਦੇ ਵੱਖ ਵੱਖ ਚੈਨਲਾਂ ਦੇ 14 ਟੀਵੀ ਐਂਕਰਾਂ ਦੇ ਪ੍ਰੋਗਰਾਮਾਂ ਦਾ ਬਾਈਕਾਟ 
ਨਵੀਂ ਦਿੱਲੀ, 15 ਸਤੰਬਰ : 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੇਸ਼ ਦੀਆਂ 28 ਰਾਜਨੀਤਿਕ ਪਾਰਟੀਆਂ ਵੱਲੋਂ ਇੱਕ ਸਾਂਝਾ ਗਠਜੋੜ ਬਣਾਇਆ ਗਿਆ ਹੈ, ਜਿਸ ਦਾ ਨਾਮ ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇੰਕੂਜ਼ਿਵ ਅਲਾਇੰਸ (ਇੰਡੀਆ) ਰੱਖਿਆ ਗਿਆ ਹੈ। ਇੰਡੀਆ ਗਠਜੋੜ ਵੱਲੋਂ ਦੇਸ਼ ਦੇ ਵੱਖ ਵੱਖ ਚੈਨਲਾਂ ਦੇ 14 ਟੀਵੀ ਐਂਕਰਾਂ ਦੇ ਪ੍ਰੋਗਰਾਮਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਗਠਜੋੜ ਦੀ ਮੀਡੀਆ ਕਮੇਟੀ ਨੇ ਇਸ ਸਬੰਧੀ ਐਲਾਨ ਕਰਦਿਆਂ ਦੱਸਿਆ ਕਿ ਇਨ੍ਹਾਂ ਟੀਵੀ ਐਂਕਰਾਂ ਦੇ ਪ੍ਰੋਗਰਾਮਾਂ....
ਈ.ਡੀ. ਨੇ ਮਹਾਦੇਵ ਆਨਲਾਈਨ ਸੱਟੇਬਾਜ਼ੀ ਮਾਮਲੇ ਵਿਚ 417 ਕਰੋੜ ਦੀ ਜਾਇਦਾਦ ਕੀਤੀ ਜ਼ਬਤ 
ਨਵੀਂ ਦਿੱਲੀ, 15 ਸਤੰਬਰ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮਹਾਦੇਵ ਆਨਲਾਈਨ ਸੱਟੇਬਾਜ਼ੀ ਮਾਮਲੇ ਵਿਚ 417 ਕਰੋੜ ਰੁਪਏ ਦੀ ਜਾਇਦਾਦ ਨੂੰ ਜ਼ਬਤ ਅਤੇ 'ਫਰੀਜ਼' ਕਰ ਦਿਤਾ ਹੈ। ਅਧਿਕਾਰੀਆਂ ਨੇ ਇਲਜ਼ਾਮ ਲਗਾਇਆ ਕਿ ਦੁਬਈ ਆਧਾਰਤ ਕੰਪਨੀ ਨੇ ਨਵੇਂ ਉਪਭੋਗਤਾਵਾਂ ਨੂੰ ਜੋੜਨ, ਉਪਭੋਗਤਾ ਆਈ.ਡੀ. ਬਣਾਉਣ ਅਤੇ ਕਈ ਬੇਨਾਮੀ ਬੈਂਕ ਖਾਤਿਆਂ ਰਾਹੀਂ ਮਨੀ ਲਾਂਡਰਿੰਗ ਕਰਨ ਲਈ ਆਨਲਾਈਨ ਸੱਟੇਬਾਜ਼ੀ ਐਪਲੀਕੇਸ਼ਨਾਂ ਦੀ ਵਰਤੋਂ ਕੀਤੀ। ਕੰਪਨੀ ਦੇ ਪ੍ਰਮੋਟਰ ਸੌਰਭ ਚੰਦਰਾਕਰ ਅਤੇ ਰਵੀ ਉੱਪਲ ਹਨ। ਏਜੰਸੀ ਨੇ ਇਕ....
ਗ੍ਰੇਟਰ ਨੋਇਡਾ 'ਚ ਡਰੀਮ ਵੈਲੀ ਪ੍ਰੋਜੈਕਟ ਦੀ ਉਸਾਰੀ ਵਾਲੀ ਥਾਂ ਲਿਫਟ ਡਿੱਗਣ ਨਾਲ 4 ਮਜ਼ਦੂਰਾਂ ਦੀ ਮੌਤ, ਪੰਜ ਦੀ ਹਾਲਤ ਗੰਭੀਰ
ਗ੍ਰੇਟਰ ਨੋਇਡਾ, 15 ਸਤੰਬਰ : ਗ੍ਰੇਟਰ ਨੋਇਡਾ 'ਚ ਡਰੀਮ ਵੈਲੀ ਪ੍ਰੋਜੈਕਟ ਦੀ ਉਸਾਰੀ ਵਾਲੀ ਥਾਂ 'ਤੇ ਵੱਡਾ ਹਾਦਸਾ ਵਾਪਰ ਗਿਆ ਹੈ। ਇਸ ਉਸਾਰੀ ਵਾਲੀ ਥਾਂ 'ਤੇ ਲਿਫਟ ਡਿੱਗਣ ਨਾਲ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਨੋਇਡਾ ਦੇ ਸੀਈਓ ਐਨਜੀ ਰਵੀ ਅਤੇ ਜ਼ਿਲ੍ਹਾ ਮੈਜਿਸਟਰੇਟ ਮਨੀਸ਼ ਕੁਮਾਰ ਵਰਮਾ ਮਜ਼ਦੂਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਜ਼ਿਲ੍ਹਾ ਹਸਪਤਾਲ ਪੁੱਜੇ। ਅਧਿਕਾਰੀ ਵੀ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦੇ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਬਿਲਡਰ ਇਸ....