ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਅਨਮੋਲ ਗਗਨ ਮਾਨ ਨੂੰ ਬਣਾਇਆ ਹਲਕਾ ਇੰਚਾਰਜ

ਮਸ਼ਹੂਰ ਪੰਜਾਬੀ ਗਾਇਕਾ ਅਨਮੋਲ ਗਗਨ ਜਿੱਥੇ ਗਾਇਕੀ ਦੀ ਦੁਨੀਆ ਵਿਚ ਆਪਣਾ ਇਕ ਵੱਖਰਾ ਮੁਕਾਮ ਰੱਖਦੀ ਹੈ। ਪਿਛਲੇ ਕੁਝ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਲਗਾਤਾਰ ਜੁੜੀ ਹੋਈ ਹੈ। ਪੰਜਾਬ ਵਿੱਚ ਜਿੱਥੇ ਆਉਣ ਵਾਲੀਆਂ ਅਗਲੇ ਸਾਲ 2022 ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਆਪਣਾ ਕੁਨਬਾ ਮਜਬੂਤ ਕੀਤਾ ਜਾ ਰਿਹਾ ਹੈ। ਜਾਰੀ ਕੀਤੀ ਗਈ ਲਿਸਟ ਦੇ ਅਧਾਰ ਤੇ ਵਿਧਾਨ ਸਭਾ ਹਲਕਾ ਖਰੜ ਤੋਂ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਨੂੰ ਹਲਕਾ ਇੰਚਾਰਜ ਬਣਾ ਦਿੱਤਾ ਗਿਆ ਹੈ। ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਵਿੱਚ ਲਿਆਉਣ ਲਈ ਇਸ ਮਿਸ਼ਨ ਨੂੰ ਮੁੱਖ ਰੱਖਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਪੂਰੀ ਯੋਜਨਾ ਬੱਧ ਨੀਤੀ ਤਹਿਤ ਪੰਜਾਬ ਪ੍ਰਧਾਨ ਭਗਵਾਨ ਵੱਖ ਵੱਖ ਵਿਧਾਨ ਸਭਾ ਹਲਕਿਆਂ ਤੋਂ ਪਾਰਟੀ ਟਿਕਟ ਦੇ ਮਜ਼ਬੂਤ ਦਾਅਵੇਦਾਰਾ ਨੂੰ ਹਲਕਾ ਇੰਚਾਰਜ ਬਣਾਇਆ ਹੈ। ਇਸੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜਾਂ ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਕਿਉਂ ਕਿ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ ।