ਹੁਣ ਪੰਜਾਬ 'ਚ ਬਣਨ ਜਾ ਰਹੀ ਹੈ 33ਵੀਂ ਕਿਸਾਨ ਯੂਨੀਅਨ

ਕਿਸਾਨ ਅੰਦੋਲਨ ਨਾਲ ਜੁੜੀ ਇਸ ਸਮੇਂ ਦੀ ਵੱਡੀ ਖ਼ਬਰ ਰੂਪਨਗਰ ਤੋਂ ਹੈ ਜਿੱਥੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ  ਦੇ ਜ਼ਿਲ੍ਹਾ ਮੁਹਾਲੀ ਅਤੇ ਰੋਪੜ ਦੇ ਅਹੁਦੇਦਾਰਾਂ ਵੱਲੋਂ ਪੰਜਾਬ ਪ੍ਰਧਾਨ ਹਰਮੀਤ ਕਾਦੀਆਂ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦਿੱਤੇ ਗਏ ਹਨ। ਅਸਤੀਫ਼ੇ ਦੇਣ ਵਾਲੇ ਅਹੁਦੇਦਾਰਾਂ ਨੇ ਪੰਜਾਬ ਪ੍ਰਧਾਨ ਹਰਮੀਤ ਕਰਦੀਆਂ 'ਤੇ ਦੋਸ਼ ਲਗਾਏ ਕਿ ਉਹ ਸ਼ੰਘਰਸ਼ ਦੌਰਾਨ ਪੁਲਿਸ ਪ੍ਰਸ਼ਾਸ਼ਨ ਦੇ ਝੂਠੇ ਪਰਚਿਆਂ ਦਾ ਸ਼ਿਕਾਰ ਹੋ ਰਹੇ ਕਿਸਾਨਾਂ ਦਾ ਸਾਥ ਨਹੀਂ ਦੇ ਰਹੇ ਹਨ । ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਰੋਪੜ ਦੇ ਬਲਾਕਾਂ ਅਤੇ ਜ਼ਿਲ੍ਹਾ ਮੁਹਾਲੀ ਦੇ ਬਲਾਕਾਂ ਦੇ ਅਹੁਦੇਦਾਰਾਂ ਅਤੇ ਇਕਾਈ ਪ੍ਰਧਾਨਾਂ ਦੇ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਕਸਵਾ ਮੀਆਂਪੁਰ ਵਿਖੇ ਇਕ ਸਾਂਝੀ ਮੀਟਿੰਗ ਕੀਤੀ ਗਈ ।
ਮੀਟਿੰਗ ਦਾ ਮੁੱਖ ਏਜੰਡਾ ਇਹੀ ਸੀ ਕਿ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਅਹੁਦੇਦਾਰਾਂ ਵੱਲੋਂ ਆਪਣੇ ਆਪਣੇ ਅਹੁਦੇ ਛੱਡਣ ਲਈ ਵਿਸ਼ੇਸ਼ ਮੀਟਿੰਗ ਸੱਦੀ ਗਈ ਸੀ । ਅੱਜ ਦੋਵੇਂ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਵੱਲੋਂ ਅਸਤੀਫ਼ੇ ਦੇਣ ਦੇ ਕਾਰਣ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਵੱਲੋਂ ਜ਼ਿਲ੍ਹਾ ਮੁਹਾਲੀ ਅਤੇ ਜ਼ਿਲ੍ਹਾ ਰੋਪੜ ਦੇ ਅਹੁਦੇਦਾਰਾਂ ਨਾਲ ਨਾ ਖਡ਼੍ਹਨਾ ਦੱਸੇ ਗਏ ਹਨ । ਅਸਤੀਫ਼ੇ ਦੇਣ ਵਾਲੇ ਅਹੁਦੇਦਾਰਾਂ ਨੇ ਐਲਾਨ ਕੀਤਾ ਕਿ ਪੰਜਾਬ ਦੇ ਵਿੱਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਨਾਮ ਤੇ ਵੱਖਰੀ ਯੂਨੀਅਨ ਬਣਾਉਣਗੇ । ਅਗਰ ਪੰਜਾਬ ਦੇ ਵਿੱਚ ਇਹ ਨਵੀਂ ਕਿਸਾਨ ਯੂੁਨੀਅਨ ਬਣਦੀ ਹੈ ਤਾਂ ਪੰਜਾਬ ਦੇ ਵਿੱਚ ਕਿਸਾਨ ਯੂਨੀਅਨਾਂ ਦੀ ਗਿਣਤੀ 33 ਹੋ ਜਾਵੇਗੀ l ਪ੍ਰੰਤੂ ਦੂਜੀ ਗੱਲ ਇਹ ਵੀ ਹੈ ਕਿ ਕਿਸਾਨ ਯੂਨੀਅਨਾਂ ਦੀ ਇਸ ਆਪਸੀ ਫੁੱਟ ਦਾ ਫਾਇਦਾ ਸਿੱਧੇ ਤੌਰ 'ਤੇ ਕੇਂਦਰ ਦੀ ਬੀਜੇਪੀ ਸਰਕਾਰ ਨੂੰ ਮਿਲ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ 'ਚ ਇਸ ਮਸਲੇ ਦਾ ਕੀ ਹੱਲ ਨਿਕਲਦਾ?