ਪੰਜਾਬ ਦੀ ਥਾਂ ਬਾਹਰਲੇ ਸੂਬਿਆਂ ਦੇ ਨੌਜਵਾਨ ਸੂਬੇ ਵਿਚ ਆ ਕੇ ਨੌਕਰੀਆਂ ਲੈ ਰਹੇ ਹਨ : ਮਜੀਠੀਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਭਗਵੰਤ ਮਾਨ ਦੀ ਕਾਰਜਗੁਜ਼ਾਰੀ ਉੱਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਦਿਨੋ-ਦਿਨ ਵੱਧਦੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਆਖਿਆ ਸੀ ਕਿ ਪੰਜਾਬ ਦੇ ਨੌਜਵਾਨ ਬਾਹਰ ਨਹੀਂ ਜਾਣਗੇ, ਸਗੋਂ ਗੋਰੇ ਇਥੇ ਆ ਕੇ ਕੰਮ ਕਰਨਗੇ। ਉਨ੍ਹਾਂ ਤਲਖ ਲਹਿਜ਼ੇ ਵਿਚ ਕਿਹਾ ਕਿ ਮੈਂ ਤੁਹਾਡੇ ਅੱਗੇ ਹੱਥ ਬੰਨ੍ਹੇ, ਗੋਰਿਆਂ ਨੂੰ ਤਾਂ ਛੱਡੋ ਆਪਣੇ ਬੱਚੇ ਹੀ ਬਾਹਰੋਂ ਲੈ ਆਵੋ।ਉਨ੍ਹਾਂ ਕਿਹਾ ਕਿ ਲੋਕ ਭਗਵੰਤ ਮਾਨ ਸਰਕਾਰ ਦੇ ਝੂਠਾਂ ਦਾ ਨਿੱਤ ਪਰਦਾਫਾਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਨਵਾਂ ਕਾਗਜ਼ ਤੁਹਾਡੇ ਸਾਹਮਣੇ ਰੱਖ ਰਿਹਾ ਹਾਂ। ਇਸ ਵਿਚ ਪੰਜਾਬ ਦੀ ਥਾਂ ਬਾਹਰਲੇ ਸੂਬਿਆਂ ਦੇ ਨੌਜਵਾਨ ਸੂਬੇ ਵਿਚ ਆ ਕੇ ਨੌਕਰੀਆਂ ਲੈ ਰਹੇ ਹਨ। ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਪੰਜਾਬ ਦੀ ਆਰਥਿਕਤਾ ਵਿਦੇਸ਼ਾਂ ਵਿੱਚ ਜਾ ਰਹੀ ਹੈ ਤੁਸੀਂ ਸਰਕਾਰ ਵਿੱਚ ਕੀ ਕਰ ਰਹੇ ਹੋ। ਉਨ੍ਹਾਂ ਦਾ ਕਹਿਣਾ ਹੈ ਕਿ ਬਾਹਰਲੇ ਸੂਬਿਆਂ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਨੌਕਰੀਆਂ ਦਿੱਤੀਆਂ ਜਾ ਰਹੀਆ ਹਨ ਫਿਰ ਪੰਜਾਬ ਦੇ ਨੌਜਵਾਨ ਬਾਹਰ ਹੀ ਜਾਣਗੇ। ਬਿਕਰਮ ਸਿੰਘ ਮਜੀਠੀਆ ਵੱਲੋਂ ਬਿਜਲੀ ਬੋਰਡ ਵਿੱਚ ਅਸਿਸਟੈਂਟ  ਸਬ  ਸਟੈਸ਼ਨ ਅਟੈਂਡਿਡ ਦੀ ਭਰਤੀ ਵਿੱਚ ਸਾਰੇ ਰਾਜਸਥਾਨ ਦੇ ਉਮੀਦਵਾਰ ਭਰਤੀ ਕੀਤੇ ਹਨ ਫਿਰ ਹੁਣ ਪੰਜਾਬ ਦੇ ਨੌਜਵਾਨ ਕਿੱਥੇ ਜਾਣਗੇ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬੀਆਂ ਦਾ ਹੱਕ ਕਿੱਥੇ ਹੈ।ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਭਗਵੰਤ ਮਾਨ ਪੰਜਾਬੀਆਂ ਨਾਲ ਧੋਖਾ ਕਰਨਾ ਬੰਦ ਕਰੋ।