ਰਾਜਨੀਤੀ

ਮੁੱਖ ਮੰਤਰੀ ਭਗਵੰਤ ਮਾਨ ਹਵਾਈ ਘੋੜੇ ਤੋਂ ਉਤਰਨ ਅਤੇ ਕਿਸਾਨਾਂ ਨਾਲ ਕੀਤੇ ਆਪਣੇ ਵਾਅਦੇ ਪੂਰੇ ਕਰਨ : ਜੈ ਇੰਦਰ ਕੌਰ
ਪਟਿਆਲਾ : ਆਲ ਇੰਡੀਆ ਜਾਟ ਮਹਾਂਸਭਾ ਦੀ ਮਹਿਲਾ ਪ੍ਰਧਾਨ ਤੇ ਭਾਜਪਾ ਆਗੂ ਜੈ ਇੰਦਰ ਕੌਰ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਪ੍ਰਦਰਸ਼ਨ ਕਰ ਰਹੇ ਹੋਰ ਕਿਸਾਨਾਂ ਦੀ ਹਮਾਇਤ ਵਿੱਚ ਅੱਗੇ ਆਏ ਜੋ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਵਾਅਦਾ ਖਿਲਾਫ਼ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ ਬੀ.ਕੇ.ਯੂ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਕਿਸਾਨ ਪਿਛਲੇ 8-9 ਦਿਨਾਂ ਤੋਂ ਪੰਜਾਬ ਵਿਚ ਵੱਖ....
ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਵੋਟਾਂ ਬਟੋਰਨ ਲਈ ਪੁਰਾਣੀ ਪੈਨਸ਼ਨ ਸਕੀਮ ਮਾਨ ਸਰਕਾਰ ਡਰਾਮੇਬਾਜ਼ੀ : ਬਾਜਵਾ
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਨੇ ਅੱਜ ਭਗਵੰਤ ਮਾਨ ਸਰਕਾਰ ਉਤੇ ਨਿਸ਼ਾਨਾ ਵਿੰਨ੍ਹਿਆ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਵੋਟਾਂ ਬਟੋਰਨ ਲਈ ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਬਾਰੇ ਭਗਵੰਤ ਮਾਨ ਸਰਕਾਰ ਦੇ ਅਧੂਰੇ ਕਦਮਾਂ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਿੱਚ ਗੁੱਸੇ ਦਾ ਮਾਹੌਲ ਭਰ ਦਿੱਤਾ ਹੈ । ਜੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਵਧ ਰਹੀਆਂ ਚਿੰਤਾਵਾਂ ਨੂੰ ਤੁਰੰਤ ਹੱਲ ਨਾ ਕੀਤਾ ਤਾਂ ਇਸ ਨਾਲ ਭਗਵੰਤ ਮਾਨ ਦੀ....
ਚੰਡੀਗੜ੍ਹ ਦੀ ਜ਼ਮੀਨ `ਤੇ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਬਣਾਉਣ ਨਹੀ ਦਿੱਤੀ ਜਾਵੇਗੀ : ਢੀਂਡਸਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੀ ਕੀਤੀ ਜਾ ਰਹੀ ਮੰਗ ਦਾ ਸਖਤ ਵਿਰੋਧ ਕੀਤਾ ਹੈ। ਇਸ ਸਬੰਧ ਵਿਚ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਆਉਣ ਵਾਲੀ 26 ਨਵੰਬਰ ਨੂੰ ਪਾਰਟੀ ਦੇ ਆਗੂਆਂ ਦੀ ਇਕ ਉੱਚ ਪੱਧਰੀ ਮੀਟਿੰਗ ਸੱਦੀ ਗਈ ਹੈ। ਜਿਸ ਵਿਚ ਹਰਿਆਣਾ ਦੀ ਇਸ ਗੈਰ-ਵਾਜਬ ਮੰਗ ਦੇ ਖਿ਼ਲਾਫ਼ ਮਤਾ ਲਿਆਂਦਾ ਜਾਵੇਗਾ ਅਤੇ ਪਾਰਟੀ ਦੀ ਅਗਲੀ ਰਣਨੀਤੀ....
ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਪ੍ਰਸਤਾਵ ਦਾ ਸਰਕਾਰ ਸਖ਼ਤ ਵਿਰੋਧ ਕਰੇਗੀ: ਕੰਗ
ਚੰਡੀਗੜ੍ਹ : ਚੰਡੀਗੜ੍ਹ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਚੰਡੀਗੜ੍ਹ ਸਿਰਫ਼ ਪੰਜਾਬ ਦਾ ਅਧਿਕਾਰ ਖੇਤਰ ਹੈ, ਇਸ ਲਈ ਹਰਿਆਣਾ ਨੂੰ ਕਿਸੇ ਵੀ ਕੀਮਤ 'ਤੇ ਚੰਡੀਗੜ੍ਹ ਵਿਚ ਆਪਣੀ ਵੱਖਰੀ ਵਿਧਾਨ ਸਭਾ ਨਹੀਂ ਬਨਾਉਣ ਦਿੱਤੀ ਜਾਵੇਗੀ। ਸੋਮਵਾਰ ਨੂੰ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ ਅਤੇ ਹਮੇਸ਼ਾ ਰਹੇਗਾ। ਪੰਜਾਬ ਦੇ ਦਰਜਨਾਂ ਪਿੰਡਾਂ ਦੀ ਜ਼ਮੀਨ 'ਤੇ ਚੰਡੀਗੜ੍ਹ ਵੱਸਿਆ ਹੋਇਆ ਹੈ।....
ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਨਵਿਆਉਣਯੋਗ ਊਰਜਾ ਖੇਤਰ ਵਿਚ ਸਭ ਤੋਂ ਵੱਧ ਨਿਵੇਸ਼ ਹੋਇਆ : ਗਰੇਵਾਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਸੂਬੇ ਵਿਚ 1000 ਮੈਗਾਵਾਟ ਤੋਂ ਵੱਧ ਦੇ ਨਵਿਆਉਣਯੋਗ ਊਰਜਾ ਪ੍ਰਾਜੈਕਟ ਲਗਾ ਕੇ ਪੰਜਾਬ ਨੇ ਸੋਲਰ ਐਨਰਜੀ ਪੈਦਾ ਕਰਨ ਵਿਚ ਰਿਕਾਰਡ ਕਾਇਮ ਕੀਤਾ। ਸਾਬਕਾ ਮੰਤਰੀ ਸਰਦਾਰ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਮੁਹਾਜ਼ ’ਤੇ ਪਿਛਲੇ ਪੰਜ ਸਾਲਾਂ ਵਿਚ ਕੋਈ ਕੰਮ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਨਵਿਆਉਣਯੋਗ ਊਰਜਾ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਇਹ ਪ੍ਰਭਾਵ ਦੇਣ ਦਾ ਯਤਨ ਕੀਤਾ....
ਦਿੱਲੀ ਸਰਕਾਰ ਦੀ ‘ਆਪ’ ਭ੍ਰਿਸ਼ਟਾਚਾਰ ਦੀ ਦਲਦਲ ‘ਚ ਫਸੀ ਹੋਈ ਹੈ : ਪਾਤਰਾ
ਚੰਡੀਗੜ੍ਹ : ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਲਗਾਤਾਰ ਇੱਕ ਦੂਜੇ ‘ਤੇ ਲਗਾਤਾਰ ਹਮਲੇ ਕਰ ਰਹੇ ਹਨ। ਭਾਜਪਾ ਨੇ ਈਟੀ ਸਟਿੰਗ ਦਾ ਹਵਾਲਾ ਦਿੰਦੇ ਹੋਏ ਆਮ ਆਦਮੀ ਪਾਰਟੀ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਹਨ ਅਤੇ ਦਾਅਵਾ ਕੀਤਾ ਹੈ ਕਿ ‘ਆਪ’ ਨੇ ਐੱਮਸੀਡੀ ਚੋਣਾਂ ਲਈ ਟਿਕਟ ਵੇਚੀਆਂ ਹਨ| ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਦਿੱਲੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ‘ਆਪ’ ਭ੍ਰਿਸ਼ਟਾਚਾਰ ਦੀ ਦਲਦਲ ‘ਚ ਫਸੀ ਹੋਈ ਹੈ। ਕੇਜਰੀਵਾਲ ਦੇ ਕਈ ਦਿੱਗਜਾਂ ਦਾ ਸਟਿੰਗ....
ਪੰਜਾਬ ਦੀ ਥਾਂ ਬਾਹਰਲੇ ਸੂਬਿਆਂ ਦੇ ਨੌਜਵਾਨ ਸੂਬੇ ਵਿਚ ਆ ਕੇ ਨੌਕਰੀਆਂ ਲੈ ਰਹੇ ਹਨ : ਮਜੀਠੀਆ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਭਗਵੰਤ ਮਾਨ ਦੀ ਕਾਰਜਗੁਜ਼ਾਰੀ ਉੱਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਦਿਨੋ-ਦਿਨ ਵੱਧਦੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਆਖਿਆ ਸੀ ਕਿ ਪੰਜਾਬ ਦੇ ਨੌਜਵਾਨ ਬਾਹਰ ਨਹੀਂ ਜਾਣਗੇ, ਸਗੋਂ ਗੋਰੇ ਇਥੇ ਆ ਕੇ ਕੰਮ ਕਰਨਗੇ। ਉਨ੍ਹਾਂ ਤਲਖ ਲਹਿਜ਼ੇ ਵਿਚ ਕਿਹਾ ਕਿ ਮੈਂ ਤੁਹਾਡੇ ਅੱਗੇ ਹੱਥ ਬੰਨ੍ਹੇ, ਗੋਰਿਆਂ ਨੂੰ ਤਾਂ ਛੱਡੋ ਆਪਣੇ ਬੱਚੇ ਹੀ ਬਾਹਰੋਂ ਲੈ ਆਵੋ।ਉਨ੍ਹਾਂ....
ਕੇਂਦਰੀ ਸਰਕਾਰ ਸ਼ੁਰੂ ਤੋਂ ਹੀ ਪੰਜਾਬ ਨਾਲ ਕਰਦੀਆਂ ਆ ਰਹੀਆਂ ਹਨ ਧੱਕੇਸ਼ਾਹੀਆਂ
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਹਰਿਆਣਾ ਦੇ ਸਪੀਕਰ ਗਿਆਨ ਚੰਦ ਗੁਪਤਾ ਵੱਲੋਂ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਤ ਨੂੰ ਮਿਲ ਕੇ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਬਣਾਉਣ ਲਈ ਵੱਖਰੇ ਤੌਰ ਤੇ ਜ਼ਮੀਨ ਦੇਣ ਦੀ ਕੀਤੀ ਗਈ ਮੰਗ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਚੰਡੀਗੜ੍ਹ ਵਿੱਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਬਣਨ....
ਚੰਡੀਗੜ੍ਹ ਪ੍ਰਸ਼ਾਸਕ ਵੱਖਰੀ ਵਿਧਾਨ ਸਭਾ ਸਥਾਪਿਤ ਕਰਨ ਲਈ ਹਰਿਆਣਾ ਦੀ ਤਜਵੀਜ਼ ਪ੍ਰਵਾਨ ਨਾ ਕਰੇ : ਮਜੀਠੀਆ
ਚੰਡੀਗੜ੍ਹ : ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਸਰਕਾਰ ਵੱਲੋਂ ਯੂ ਟੀ ਵਿਚ ਵੱਖਰੀ ਵਿਧਾਨ ਸਭਾ ਸਥਾਪਿਤ ਕਰਨ ਵਾਸਤੇ ਜ਼ਮੀਨ ਦਾ ਵਟਾਂਦਰਾ ਕਰਨ ਦੀ ਤਜਵੀਜ਼ ਨੂੰ ਠੁਕਰਾ ਦੇਣ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਸ ਤਜਵੀਜ਼ ਦਾ ਕੋਈ ਸੰਵਿਧਾਨਕ ਆਧਾਰ ਨਹੀਂ ਹੈ। ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਯੂ ਟੀ ਪ੍ਰਸ਼ਾਸਕ ਨੂੰ ਕੀਤੀ ਗਈ ਬੇਨਤੀ....
‘ਆਪ’ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਅਤੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ‘ਚ ਬੁਰੀ ਤਰਾਂ ਅਸਫ਼ਲ : ਬਾਜਵਾ
ਗੁਰਦਾਸਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਸ ਨੇ ਕਿਸਾਨ ‘ਤੇ ਸੜਕਾਂ ਜਾਮ ਕਰ ਕੇ ਅਤੇ ਧਰਨੇ ਲਾ ਕੇ ਸਰਕਾਰ ਨੂੰ ਦਬਾਉਣ ਦਾ ਦੋਸ਼ ਲਾਇਆ, ‘ਤੇ ਤਿੱਖੇ ਹਮਲੇ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਆਪਣੇ ਅੱਠ ਮਹੀਨਿਆਂ ਦੇ ਕਾਰਜਕਾਲ ਦੌਰਾਨ ਪੰਜਾਬ ਦੀ ‘ਆਪ’ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਦਾ ਹੱਲ ਕਰਨ ਅਤੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ‘ਚ ਬੁਰੀ ਤਰਾਂ ਅਸਫ਼ਲ....
ਚੰਡੀਗੜ੍ਹ ’ਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਨਹੀਂ ਬਣਨ ਦਿਆਂਗੇ : ਰਾਜਾ ਵੜਿੰਗ
ਚੰਡੀਗੜ੍ਹ : ਪੰਜਾਬ ਕਾਂਗਰਸ ਨੇ ਹਰਿਆਣਾ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਜ਼ਮੀਨ ਅਲਾਟ ਕਰਨ ਖ਼ਿਲਾਫ਼ ਚਿਤਾਵਨੀ ਦਿੱਤੀ ਹੈ। ਇਸ ਸੰਦਰਭ ਵਿੱਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਦੀ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨਾਲ ਹੋਈ ਮੀਟਿੰਗ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਸਬੰਧੀ....
ਮਜੀਠੀਆ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਕੀਤੀ ਮੰਗ
ਚੰਡੀਗੜ੍ਹ : ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਕੀਤੀ ਤੇ ਨਾਲ ਹੀ ਕਿਹਾ ਕਿ ਜੇਲ੍ਹ ਮੰਤਰੀ ਸਤੇਂਦਰ ਜੈਨ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਹੁਣ ਇਹ ਖੁਲ੍ਹਾਸਾ ਹੋ ਗਿਆ ਹੈ ਕਿ ਉਹ ਤਿਹਾੜ ਜੇਲ੍ਹ ਵਿਚ ਸਰਕਾਰੀ ਮਹਿਮਾਨ ਬਣੇ ਹੋਏ ਹਨ ਤੇ ਮਾਲਿਸ਼ ਸਮੇਤ ਵੀ.ਵੀ.ਆਈ.ਪੀ ਸਹੂਲਤਾਂ ਦਾ ਆਨੰਦ ਮਾਣ ਰਹੇ ਹਨ। ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ....
ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀਮਾਨ ਵੱਲੋਂ ਕਿਸਾਨ ਯੂਨੀਅਨਾਂ ਖਿਲਾਫ ਭੱਦੀ ਸ਼ਬਦਾਵਲੀ ਵਰਤਣ ਦੀ ਜ਼ੋਰਦਾਰ ਨਿਖੇਧੀ ਕੀਤੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ ਯੂਨੀਅਨਾਂ ਖਿਲਾਫ ਭੱਦੀ ਸ਼ਬਦਾਵਲੀ ਵਰਤਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਕਿਸਾਨ ਜਥੇਬੰਦੀਆਂ ਤੋਂ ਮੁਆਫੀ ਮੰਗਣ ਅਤੇ ਪਾਰਟੀ ਨੇ ਆਪ ਸਰਕਾਰ ਕਿਸਾਨ ਜਥੇਬੰਦੀਆਂ ਦੀਆਂ ਲਿਖਤੀ ਤੌਰ ’ਤੇ ਮੰਨੀਆਂ ਮੰਗਾਂ ਦੇ ਨੋਟੀਫਿਕੇਸ਼ਨ ਤੋਂ ਭੱਜ ਰਹੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਸਰਕਾਰ ਨੂੰ ਸਿਰਫ ਇਹੀ ਆਖ ਰਹੀਆਂ....
ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਹੱਕ 'ਚ ਲਿਆ ਫ਼ੈਸਲਾ ਕਾਬਲ-ਏ-ਤਰੀਫ਼
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਕੈਬਿਨਟ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਮੁੜ ਬਹਾਲ ਕਰਨ ਨੂੰ ਹਰੀ ਝੰਡੀ ਦੇਣ ਦੇ ਫ਼ੈਸਲੇ ਦਾ ਪੁਰਜ਼ੋਰ ਸਵਾਗਤ ਕੀਤਾ ਹੈ। ਆਪ ਬੁਲਾਰਿਆਂ ਅਨੁਸਾਰ ਉਨ੍ਹਾਂ ਦੀ ਪਾਰਟੀ ਨੇ ਆਪਣਾ ਇੱਕ ਹੋਰ ਚੋਣਾਂਵੀ ਵਾਅਦਾ ਪੂਰਾ ਕਰਦਿਆਂ ਅਤੇ ਇਸ ਵਾਰ ਪੰਜਾਬ ਦੇ ਕਰਮਚਾਰੀ ਵਰਗ ਦੇ ਹੱਕ 'ਚ ਫ਼ੈਸਲਾ ਲੈ ਇਹ ਸਾਬਿਤ ਕਰ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਰਗ ਦੀ ਸਰਕਾਰ ਹੈ। ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ....
ਆਪ ਸਰਕਾਰ ਕੀਤੇ ਵਿਕਾਸ ਕਾਰਜਾਂ ਤੇ ਜੋੜੇ ਪੂੰਜੀਗਤ ਅਸਾਸਿਆਂ ਦੀ ਸੂਚੀ ਜਾਰੀ ਕਰੇ : ਗਰੇਵਾਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਨੂੰ ਆਖਿਆ ਕਿ ਉਹ ਇਸ ਵੱਲੋਂ ਕੀਤੇ ਵਿਕਾਸ ਕਾਰਜਾਂ ਦੇ ਨਾਲ ਨਾਲ ਸਥਾਪਿਤ ਕੀਤੇ ਪੂੰਜੀਗਤ ਅਸਾਸਿਆਂ ਦੀ ਸੂਚੀ ਜਾਰੀ ਰਕੇ ਤਾਂ ਜਿਸ ਤੋਂ ਸਾਬਤ ਹੋ ਸਕੇ ਕਿ ਇਸ ਵੱਲੋਂ ਮੌਜੂਦਾ ਵਿੱਤੀ ਸਾਲ ਵਿਚ 9 ਮਹੀਨਿਆਂ ਵਿਚ 39200 ਕਰੋੜ ਰੁਪਏ ਦਾ ਕਰਜ਼ਾ ਲੈਣਾ ਵਾਜਬ ਸਾਬਤ ਹੋ ਸਕੇ ਜਦੋਂ ਕਿ ਇਸਨੇ ਤੀਜੀ ਤਿਮਾਹੀ ਵਿਚ 14700 ਕਰੋੜ ਰੁਪਏ ਦਾ ਕਰਜ਼ਾ ਹੋਰ ਲੈਣਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਆਗੂ ਸਰਦਾਰ ਮਹੇਸ਼ਇੰਦਰ ਸਿੰਘ....