ਲੁਧਿਆਣਾ ਦੇ ਗਿਆਸਪੁਰਾ ‘ਚ ਫੈਕਟਰੀ ਤੋਂ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ 

ਲੁਧਿਆਣਾ, 30 ਅਪ੍ਰੈਲ : ਮਹਾਨਗਰ ਲੁਧਿਆਣਾ ਦੇ ਗਿਆਸਪੁਰਾ ਰਿਹਾਇਸੀ ਇਲਾਕੇ ‘ਚ ਫੈਕਟਰੀ ਤੋਂ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖ਼ਬਰ ਹੈ, ਇਸ ਤੋਂ ਇਲਾਵਾ ਕਈ ਲੋਕ ਬਿਮਾਰ ਹੋ ਗਏ ਹਨ, ਜੋ ਹਸਪਤਾਲ ਵਿੱਚ ਜੇਰੇ ਇਲਾਜ ਹਨ। ਇਸ ਘਟਨਾਂ ਦੀ ਸੂਚਨਾ ਮਿਲਣ ‘ਚ 5  ਔਰਤਾਂ 4 ਪੁਰਸ਼ ਅਤੇ 2 ਬੱਚੇ ਸ਼ਾਮਿਲ ਹਨ। ਰਾਹਤ ਕਾਰਜ ਜਾਰੀ ਹਨ। ਇਸ ਘਟਨਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫੈਕਟਰੀ ਵਿੱਚੋਂ ਗੈਸ ਲੀਕ ਹੋਣ ਅਤੇ ਮੌਤਾਂ ਹੋਣ ਬਾਰੇ ਉਨ੍ਹਾਂ ਨੂੰ ਸੂਚਨਾਂ ਮਿਲੀ ਸੀ, ਉਨ੍ਹਾਂ ਦੱਸਿਆ ਕਿ ਗੈਸ ਲੀਕ ਹੋਣ ਨਾਲ ਜਿੱਥੇ 11 ਮੌਤਾਂ ਹੋਈਆਂ ਹਨ ਅਤੇ ਕਾਫੀ ਲੋਕਾਂ ਨੂੰ ਸਾਹ ਲੈਣ ‘ਚ ਮੁਸਕਿਲ ਆ ਰਹੀ ਹੈ, ਜਿੰਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਇਲਾਕੇ ਨੂੰ ਸੀਲ ਕਰਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਸੁਰੱਖਿਆ ਥਾਵਾਂ ਤੇ ਜਾਣ ਲਈ ਕਿਹਾ ਗਿਆ ਹੈ। ਸੂਤਰਾਂ ਅਨੁਸਾਰ ਸਾਹ ਦੀ ਤਕਲੀਫ ਕਰਨ ਵਾਲੇ 11 ਦੇ ਕਰੀਬ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਇਸ ਘਟਨਾਂ ਕਾਰਨ ਲੋਕਾਂ ‘ਚ ਦਹਿਸਤ ਦਾ ਮਾਹੌਲ ਹੈ ਅਤੇ ਕਈ ਪਰਿਵਾਰ ਤਾਂ ਆਪਣੇ ਘਰ ਛੱਡ ਸੁਰੱਖਿਅਤ ਥਾਵਾਂ ਤੇ ਚਲੇ ਜਾਣ ਬਾਰੇ ਵੀ ਪਤਾ ਲੱਗਾ ਹੈ।

ਰਾਸ਼ਟਰਪਤੀ ਮੁਰਮੂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਦੇਸ਼ ਦੇ ਰਾਸਟਰਪਤੀ ਦ੍ਰੋਪਤੀ ਮੁਰਮੂ ਨੇ ਲੁਧਿਆਣਾ ‘ਚ ਗੈਸ ਲੀਕ ਕਾਰਨ ਹੋਈਆਂ ਮੌਤਾਂ ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ, ਇਸ ਸਬੰਧੀ ਕੀਤੇ ਟਵੀਟ ਵਿੱਚ ਉਨ੍ਹਾਂ ਲਿਖਿਆ ਕਿ ਲੁਧਿਆਣਾ ਵਿੱਚ ਹੋਏ ਗੈਸ ਲੀਕ ਹਾਦਸੇ ਕਾਰਨ ਬੱਚਿਆਂ, ਔਰਤਾਂ ਸਮੇਤ ਹੋਈਆਂ ਮੌਤਾਂ ਕਾਰਨ ਉਨ੍ਹਾਂ ਨੂੰ ਗਹਿਰਾ ਦੁੱਖ ਲੱਗਿਆ ਹੈ, ਉਨ੍ਹਾਂ ਕਾਮਨਾਂ ਕੀਤੀ ਕਿ ਜੋ ਲੋਕ ਜੇਰੇ ਇਲਾਜ ਹਨ, ਉਹ ਜਲਦੀ ਸਿਹਤਯਾਬ ਹੋਣ।
 

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ
ਮੁੱਖ ਮੰਤਰੀ ਭਗਵੰਤ ਮਾਨ ਨੇ ਗੈਸ ਲੀਕ ਦੀ ਘਟਨਾ ‘ਤੇ ਦੁੱਖ ਪ੍ਰਗਟਾਉਂਦਿਆਂ ਟਵੀਟ ਕੀਤਾ ਹੈ, ਉਨ੍ਹਾਂ ਨੇ ਕਿਹਾ “ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਫ਼ੈਕਟਰੀ ਦੀ ਗੈਸ ਲੀਕ ਦੀ ਘਟਨਾ ਬੇਹੱਦ ਦੁੱਖਦਾਇਕ ਹੈ..ਪੁਲਿਸ, ਪੑਸ਼ਾਸਨ ਅਤੇ NDRF ਟੀਮਾਂ ਮੌਕੇ ‘ਤੇ ਮੌਜੂਦ ਹਨ ..ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦੀ..”

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਗਟਾਇਆ ਦੁੱਖ

ਗਿਆਸਪੁਰਾ ਇਲਾਕੇ ਵਿਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਘਟਨਾ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਪ੍ਰਗਟਾਇਆ ਹੈ ਤੇ ਕਿਹਾ ਹੈ ਕਿ NDRF ਦੀ ਟੀਮ ਰਾਹਤ ਕੰਮ ਵਿਚ ਲੱਗੀ ਹੋਈ ਹੈ। ਗ੍ਰਹਿ ਮੰਤਰੀ ਨੇ ਟਵੀਟ ਕੀਤਾ ਕਿ ਪੰਜਾਬ ਦੇ ਲੁਧਿਆਣਾ ਵਿਚ ਹੋਈ ਗੈਸ ਲੀਕ ਦੀ ਦੁਰਘਟਨਾ ਬਹੁਤ ਦੁਖਦ ਹੈ। ਐੱਨਡੀਆਰਐੱਫ ਦੀ ਟੀਮ ਮੌਕੇ ‘ਤੇ ਰਾਹਤ ਤੇ ਬਚਾਅ ਕੰਮ ਵਿਚ ਲੱਗੀ ਹੋਈ ਹੈ। ਹਾਦਸੇ ਵਿਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰ ਪ੍ਰਤੀ ਹਮਦਰਦੀ ਪ੍ਰਗਟ ਕਰਦਾ ਹਾਂ। ਪ੍ਰਮਾਤਮਾ ਉਨ੍ਹਾਂ ਨੂੰ ਦੁੱਖ ਸਹਿਣ ਦਾ ਬਲ ਬਖਸ਼ੇ ਤੇ ਜ਼ਖਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।  

ਸਿਹਤ ਮੰਤਰੀ ਨੇ ਗਿਆਸਪੁਰਾ ਇਲਾਕੇ ਦਾ ਆਡਿਟ ਕਰਨ ਦੇ ਦਿੱਤੇ ਹੁਕਮ
ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਲੁਧਿਆਣਾ ‘ਚ ਗੈਸ ਲੀਕ ਕਾਰਨ ਹੋਈਆਂ ਮੌਤਾਂ ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ, ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਗਿਆਸਪੁਰਾ ਇਲਾਕੇ ਦਾ ਆਡਿਟ ਕਰਵਾਉਣ ਦੇ ਹੁਕਮ ਦਿੱਤੇ ਹਨ, ਜਿੱਥੇ ਇਹ ਹਾਦਸਾ ਵਾਪਰਿਆ ਹੈ ਅਤੇ ਇਲਾਕੇ ਦੇ ਸੀਵਰੇਜ ਦੀ ਵਿਸਤ੍ਰਿਤ ਰਿਪੋਰਟ ਮੰਗੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਜ਼ਹਿਰੀਲੀ ਗੈਸ ਹੈ ਕਿਉਂਕਿ ਹਸਪਤਾਲ ਵਿੱਚ ਲਿਆਂਦੇ ਗਏ ਸਾਰੇ ਲੋਕ ਪਹਿਲਾਂ ਹੀ ਮਰ ਚੁੱਕੇ ਸਨ। “ਆਮ ਤੌਰ 'ਤੇ ਸੀਵਰੇਜ ਦੀਆਂ ਗੈਸਾਂ ਜ਼ਮੀਨ ਤੋਂ ਉੱਪਰ ਨਹੀਂ ਆਉਂਦੀਆਂ। ਅਸੀਂ ਗੈਸ ਦੀ ਪ੍ਰਕਿਰਤੀ ਨੂੰ ਜਾਣਨ ਲਈ ਨਮੂਨੇ ਵਿਸ਼ਲੇਸ਼ਣ ਲਈ ਭੇਜ ਦਿੱਤੇ ਹਨ। 

photo