ਸੀਆਰਪੀਐਫ-ਆਰਏਐਫ ਦੀਆਂ 18 ਕੰਪਨੀਆਂ ਪੰਜਾਬ ਲਈ ਰਵਾਨਾ, ਜੀ-20 ਦੇ ਸਮਾਗਮਾਂ ਤੇ ਹੋਲੇ ਮੁਹੱਲੇ ਦੇ ਮੱਦੇਨਜ਼ਰ ਤਾਇਨਾਤ ਸੁਰੱਖਿਆ ਬਲ

ਚੰਡੀਗੜ੍ਹ, 3 ਮਾਰਚ : ਪੰਜਾਬ ਵਿੱਚ ਹੋਣ ਜਾ ਰਹੇ ਜੀ-20 ਦੇ ਵੱਖ-ਵੱਖ ਸਮਾਗਮਾਂ ਤੇ 8 ਤੋਂ 10 ਮਾਰਚ ਤੱਕ ਹੋਲੇ ਮੁਹੱਲੇ ਦੇ ਮੱਦੇਨਜ਼ਰ ਕੇਂਦਰ ਨੇ ਕੇਂਦਰੀ ਸੁਰੱਖਿਆ ਬਲਾਂ ਦੀਆਂ 18 ਕੰਪਨੀਆਂ ਪੰਜਾਬ ਵਿੱਚ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਸੀਆਰਪੀਐਫ-ਆਰਏਐਫ ਦੀਆਂ 18 ਕੰਪਨੀਆਂ ਪੰਜਾਬ ਲਈ ਰਵਾਨਾ ਕਰ ਦਿੱਤੀਆਂ ਗਈਆਂ ਹਨ। ਪੰਜਾਬ ਵਿੱਚ 6 ਮਾਰਚ ਤੋਂ 16 ਮਾਰਚ ਤੱਕ 1900 ਦੇ ਕਰੀਬ ਕੇਂਦਰੀ ਸੁਰੱਖਿਆ ਮੁਲਾਜ਼ਮ ਤਾਇਨਾਤ ਰਹਿਣਗੇ। ਇਸ ਤੋਂ ਬਾਅਦ ਹਾਲਾਤ ਮੁਤਾਬਕ ਇਨ੍ਹਾਂ ਕੰਪਨੀਆਂ ਬਾਰੇ ਫੈਸਲਾ ਲਿਆ ਜਾਵੇਗਾ।ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਨਵੀਂ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਸੁਰੱਖਿਆ ਸਥਿਤੀ 'ਤੇ ਚਰਚਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦ ਪਾਰੋਂ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਧ ਰਹੀ ਹੈ। ਅੰਮ੍ਰਿਤਪਾਲ ਸਿੰਘ ਅਤੇ ਹੋਰ ਗਰਮ ਖਿਆਲੀਆਂ ਦੀਆਂ ਗਤੀਵਿਧੀਆਂ ਬਾਰੇ ਵੀ ਚਰਚਾ ਕੀਤੀ ਗਈ। ਸੀਐੱਮ ਨੇ 23 ਫਰਵਰੀ ਨੂੰ ਅਜਨਾਲਾ ਥਾਣੇ ‘ਤੇ ਗਰਮ ਖਿਆਲੀਆਂ ਦੇ ਹਮਲੇ ਤੇ ਬਾਅਦ ਦੀ ਸਥਿਤੀ ਨੂੰ ਲੈ ਕੇ ਵੀ ਕੇਂਦਰੀ ਗ੍ਰਹਿ ਮੰਤਰੀ ਨੂੰ ਜਾਣਕਾਰੀ ਦਿੱਤੀ। ਮੀਟਿੰਗ ਦੇ ਬਾਅਦ ਸੀਐੱਮ ਨੇ ਟਵੀਟ ਕੀਤਾ, ‘ਕਾਨੂੰਨ ਵਿਵਸਥਾ ਦੇ ਮਾਮਲੇ ਵਿਚ ਕੇਂਦਰ ਤੇ ਪੰਜਾਬ ਸਰਕਾਰ ਮਿਲ ਕੇ ਕੰਮ ਕਰਨਗੇ।’ ਸੀਐੱਮ ਭਗਵੰਤ ਮਾਨ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੁਲਾਕਾਤ ਦੇ ਬਾਅਦ ਕੇਂਦਰ ਨੇ ਜੀ-20 ਸੰਮੇਲਨ ਦੇ ਆਯੋਜਨ ਤੇ ਹੋਲਾ ਮਹੱਲਾ ਦੇ ਮੱਦੇਨਜ਼ਰ ਸੁਰੱਖਿਆ ਵਿਵਸਥਾ ਵਧਾਈ ਹੈ। ਸੀਐੱਮ ਨੇ ਕਿਹਾ ਕਿ ਸਰਹੱਦ ਪਾਰ ਤੋਂ ਡ੍ਰੋਨ ਜਡਰੀਏ ਹਥਿਆਰ ਤੇ ਡਰੱਗਸ ਤਸਕਰੀ ਦੀ ਚੁਣੌਤੀ ਲਗਾਤਾਰ ਵਧ ਰਹੀ ਹੈ। ਅਜਿਹੇ ਵਿਚ ਪੰਜਾਬ ਨੂੰ ਕੇਂਦਰੀ ਮਦਦ ਦੀ ਲੋੜ ਹੈ। ਮਾਨ ਨੇ ਕੇਂਦਰ ਵੱਲੋਂ ਰੋਕੇ ਗਏ 3200 ਕਰੋੜ ਰੁਪਏ ਦੇ ਰੂਰਲ ਡਿਵੈਲਪਮੈਂਟ ਫੰਡ ਦਾ ਵੀ ਮੁੱਦਾ ਚੁੱਕ ਕੇ ਇਸ ਨੂੰ ਜਲਦ ਤੋਂ ਜਲ ਜਾਰੀ ਕਰਨ ਦੀ ਅਪੀਲ ਕੀਤੀ। 40 ਮਿੰਟ ਦੀ ਮੀਟਿੰਗ ਦੌਰਾਨ ਸੀਐੱਮ ਨੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਖਿਲਾਫ ਕੀਤੀ ਗਈ ਕਾਰਵਾਈ ਦੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨਾਲ ਕੋਈ ਨਰਮੀ ਨਹੀਂ ਵਰਤੀ ਜਾ ਰਹੀ। ਉਨ੍ਹਾਂ ਨੇ ਪੰਜਾਬ ਕਾਡਰ ਦੇ ਅਧਿਕਾਰੀ ਨੂੰ ਚੰਡੀਗੜ੍ਹ ਵਿਚ ਐੱਸਐੱਸਪੀ ਨਿਯੁਕਤ ਕਰਨ ਦੀ ਵੀ ਅਪੀਲ ਕੀਤੀ ਜੋ ਲੰਬੇ ਸਮੇਂ ਤੋਂ ਲਟਕਿਆ ਹੋਇਆ ਹੈ। ਬਾਰਡਰ ਪਾਰ ਤੋਂ ਆ ਰਹੀ ਨਸ਼ੇ ਤੇ ਹਥਿਆਰਾਂ ਦੀ ਖੇਪ ਰੋਕਣ ਲਈ ਵੀਰਵਾਰ ਨੂੰ ਚੰਡੀਗੜ੍ਹ ਵਿਚ ਨਾਰਥ ਰੀਜਨ ਦੇ ਪੁਲਿਸ ਮੁਖੀਆਂ ਦੀ ਬੈਠਕ ਹੋਈ। ਪੰਜਾਬ ਦੇ ਏਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੰਜਾਬ ਦੇ ਉਹ ਜ਼ਿਲ੍ਹੇ ਜੋ ਪਾਕਿ ਬਾਰਡਰ ਨਾਲ ਲੱਗਦੇ ਹਨ ਉਨ੍ਹਾਂ ਦੇ ਅਧਿਕਾਰੀਆਂ ਦੀ ਲਗਾਤਾਰ ਬੀਐੱਸਐੱਫ ਤੋਂ ਮੀਟਿੰਗ ਹੁੰਦੀ ਹੈ। ਪੰਜਾਬ ਪੁਲਿਸ ਦੂਜੀ ਲਾਈਨ ਆਫ ਡਿਫੈਂਸ ਨਿਯੁਕਤ ਕਰ ਚੁੱਕੀ ਹੈ। ਇਸ ਵਿਚ 500 ਜਵਾਨ ਤਾਇਨਾਤ ਹਨ ਤਾਂ ਕਿ ਨਸ਼ੇ ਤੇ ਹਥਿਆਰਾਂ ਦੀ ਬਾਰਡਰ ਜ਼ਿਲ੍ਹਿਆਂ ਤੋਂ ਬਾਹਰ ਨਿਕਕਲਣ ਤੋਂ ਪਹਿਲਾਂ ਹੀ ਫੜਿਆ ਜਾ ਸਕੇ। ਚੰਡੀਗੜ੍ਹ ਦੇ ਡੀਜੀਪੀ ਪ੍ਰਵੀਨ ਰੰਜਨ ਨੇ ਦੱਸਿਆ ਕਿ ਡਰੱਗ ਮਨੀ ਦਾ ਇਸੇਤਮਾਲ ਅੱਤਵਾਦ ਫੈਲਾਉਣ ਤੇ ਹਥਿਆਰ ਖਰੀਦਣ ਵਿਚ ਹੋ ਰਿਹਾ ਹੈ।