ਚੰਡੀਗੜ੍ਹ ਯੂਨੀਵਰਸਿਟੀ ਹੰਗਾਮੇ ਤੋਂ ਬਾਅਦ ਸਿੱਖਿਆ ਮੰਤਰੀ ਬੈਂਸ ਵਲੋਂ ਟਵੀਟ ਕਰ ਵਿਦਿਆਰਥੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ

ਚੰਡੀਗੜ੍ਹ : ਚੰਡੀਗੜ੍ਹ ਦੀ ਯੂਨੀਵਰਸਿਟੀ ਵਿੱਚ ਇੱਕ ਲੜਕੀ ਵਲੋਂ ਹੋਰਨਾਂ ਲੜਕੀਆਂ ਦੀ ਵੀਡੀਓ ਬਣਾਉਣ ਤੋਂ ਬਾਅਦ ਹੋਏ ਹੰਗਾਮੇ ਤੋਂ ਬਾਅਦ ਯੂਨੀਵਰਸਿਟੀ ਦੀਆਂ ਕੁਝ ਵਿਦਿਆਰਥਣਾਂ ਵਲੋਂ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੇ ਵੀਡੀਓ ਬਣਾਉਣ ਵਾਲੀ ਲੜਕੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਮਾਮਲੇ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਸਾਰੇ ਵਿਦਿਆਰਥੀਆਂ ਨੂੰ ਨਿਮਰਤਾ ਸਹਿਤ ਬੇਨਤੀ ਕਰਦਿਆਂ ਸ਼ਾਂਤ ਰਹਿਣ ਦੀ ਅਪੀਲ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿਸੇ ਵੀ ਦੋਸ਼ੀ ਨੂੰ ਬਖ਼ਸਿਆ ਨਹੀਂ ਜਾਵੇਗਾ। ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ ਅਤੇ ਸਾਡੀਆਂ ਭੈਣਾਂ ਅਤੇ ਧੀਆਂ ਦੀ ਇੱਜ਼ਤ ਨਾਲ ਸੰਬੰਧਿਤ ਹੈ।