ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਵਨੀਤ ਸਿੰਘ ਬਿੱਟੂ ਨੂੰ 20 ਹਜ਼ਾਰ 942 ਵੋਟਾਂ ਨਾਲ ਹਰਾਇਆ 

ਚੰਡੀਗੜ੍ਹ, 04 ਜੂਨ : ਪੰਜਾਬ ਦੇ ਲੁਧਿਆਣਾ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ। ਇੱਥੇ ਕਾਂਗਰਸ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕੁੱਲ 3,22,224 ਵੋਟਾਂ ਮਿਲੀਆਂ ਹਨ | ਰਾਜਾ ਵੜਿੰਗ ਨੇ 20 ਹਜ਼ਾਰ 942 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਭਾਜਪਾ ਦੇ ਰਵਨੀਤ ਸਿੰਘ ਬਿੱਟੂ ਨੂੰ 3,01,282 ਵੋਟਾਂ ਮਿਲੀਆਂ ਹਨ | ਇਸਦੇ ਨਾਲ ਹੀ ‘ਆਪ’ ਦੇ ਅਸ਼ੋਕ ਪਰਾਸ਼ਰ ਪੱਪੀ ਨੂੰ 237077 ਵੋਟਾਂ ਮਿਲੀਆਂ ਅਤੇ ਤੀਜੇ ਨੰਬਰ ‘ਤੇ ਰਹੇ |

ਆਮ ਆਦਮੀ ਪਾਰਟੀ ਦੇ ਮਲਵਿੰਦਰ ਸਿੰਘ ਕੰਗ ਨੇ ਜਿੱਤ ਦਰਜ ਕੀਤੀ
ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਮਲਵਿੰਦਰ ਸਿੰਘ ਕੰਗ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਕਾਂਗਰਸ ਦੇ ਵਿਜੇ ਇੰਦਰ ਸਿੰਗਲਾ ਨੂੰ 10846 ਵੋਟਾਂ ਨਾਲ ਹਰਾਇਆ ਹੈ। ਮਲਵਿੰਦਰ ਸਿੰਘ ਕੰਗ ਨੂੰ 3,13,217 ਵੋਟਾਂ ਮਿਲੀਆਂ, ਜਦਕਿ ਕਾਂਗਰਸ ਦੇ ਵਿਜੇ ਇੰਦਰ ਸਿੰਗਲਾ ਨੂੰ 3,02,371 ਵੋਟਾਂ ਮਿਲੀਆਂ। ਤੀਜੇ ਸਥਾਨ ‘ਤੇ ਭਾਰਤੀ ਜਨਤਾ ਪਾਰਟੀ ਦੇ ਡਾ: ਸੁਭਾਸ਼ ਸ਼ਰਮਾ ਰਹੇ, ਉਨ੍ਹਾਂ ਨੂੰ 1,86,578 ਵੋਟਾਂ ਮਿਲੀਆਂ |

ਸ਼ੇਰ ਸਿੰਘ ਘੁਬਾਇਆ ਨੇ 3242 ਵੋਟਾਂ ਨਾਲ ਜਿੱਤ ਹਾਸਲ ਕੀਤੀ
ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ 3242 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ, ਉਨ੍ਹਾਂ ਨੂੰ 266626 ਵੋਟਾਂ ਮਿਲੀਆਂ ਹਨ | ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਜਗਦੀਪ ਸਿੰਘ ਕਾਕਾ ਬਰਾੜ ਨੂੰ ਹਰਾ ਦਿੱਤਾ ਹੈ | ਕਾਕਾ ਬਰਾੜ ਨੂੰ 263384 ਵੋਟਾਂ ਮਿਲੀਆਂ । ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ 253645 ਵੋਟਾਂ ਨਾਲ ਦੂਜੇ ਸਥਾਨ ’ਤੇ ਹਨ। ਭਾਜਪਾ ਨੇ ਕਾਂਗਰਸ ਵੱਲੋਂ ਚਾਰ ਵਾਰ ਵਿਧਾਇਕ ਰਹੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ 255097 ਵੋਟਾਂ ਮਿਲੀਆਂ |

ਗੁਰਜੀਤ ਸਿੰਘ ਔਜਲਾ ਨੇ ਤੀਜੀ ਵਾਰ ਜਿੱਤ ਦਰਜ ਕੀਤੀ 
ਪੰਜਾਬ ਦੀ ਅੰਮ੍ਰਿਤਸਰ ਸੀਟ ‘ਤੇ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਨੇ ਤੀਜੀ ਵਾਰ ਜਿੱਤ ਦਰਜ ਕੀਤੀ ਹੈ | ਉਨ੍ਹਾਂ ਨੂੰ 255181 ਵੋਟਾਂ ਮਿਲੀਆਂ ਹਨ। ਜਦਕਿ ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਧਾਲੀਵਾਲ ਨੂੰ 214880, ਭਾਜਪਾ ਦੇ ਤਰਨਜੀਤ ਸਿੰਘ ਸੰਧੂ ਨੂੰ 207205 ਵੋਟਾਂ ਅਤੇ ਅਕਾਲੀ ਦਲ ਦੇ ਅਨਿਲ ਜੋਸ਼ੀ ਨੂੰ 162896 ਵੋਟਾਂ ਮਿਲੀਆਂ।

ਹਰਸਿਮਰਤ ਬਾਦਲ ਨੇ 49656 ਵੋਟਾਂ ਨਾਲ ਜਿੱਤ ਦਰਜ ਕੀਤੀ 
ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਬਾਦਲ ਨੇ 49656 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ, ਉਨ੍ਹਾਂ ਨੂੰ 376558 ਵੋਟਾਂ ਮਿਲੀਆਂ ਹਨ । ਹਰਸਿਮਰਤ ਕੌਰ ਬਾਦਲ ਲਗਾਤਾਰ ਚੌਥੀ ਵਾਰ ਇੱਥੋਂ ਸੰਸਦ ਮੈਂਬਰ ਬਣੇ ਹਨ। ‘ਆਪ’ ਦੇ ਗੁਰਮੀਤ ਸਿੰਘ ਖੁੱਡੀਆਂ 326902 ਵੋਟਾਂ ਨਾਲ ਦੂਜੇ ਨੰਬਰ ‘ਤੇ ਰਹੇ। ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ। ਜਿਸ ਵਿੱਚ ਲੰਬੀ, ਬਠਿੰਡਾ ਸ਼ਹਿਰੀ, ਬਠਿੰਡਾ ਦਿਹਾਤੀ, ਭੁੱਚੋ ਮੰਡੀ, ਮੌੜ ਮੰਡੀ, ਤਲਵੰਡੀ ਸਾਬੋ, ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਵਿਧਾਨ ਸਭਾ ਸ਼ਾਮਲ ਹਨ। ਇਸ ਸੀਟ ਤੋਂ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਨੇ ਜਿੱਤ ਹਾਸਲ ਕੀਤੀ ਹੈ। ਤੀਜੇ ਨੰਬਰ ‘ਤੇ ਕਾਂਗਰਸ ਦੇ ਜੀਤ ਮਹਿੰਦਰ ਸਿੰਘ ਸਿੱਧੂ ਅਤੇ ਚੌਥੇ ਨੰਬਰ ‘ਤੇ ਭਾਜਪਾ ਦੇ ਉਮੀਦਵਾਰ ਪਰਮਪਾਲ ਕੌਰ ਸਿੱਧੂ ਰਹੀ |

ਪਟਿਆਲਾ ਲੋਕ ਸਭਾ ਸੀਟ ‘ਤੇ ਡਾ: ਧਰਮਵੀਰ ਗਾਂਧੀ ਨੇ ਕੀਤੀ ਦਰਜ 

ਕਾਂਗਰਸ ਦੇ ਉਮੀਦਵਾਰ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਲੋਕ ਸਭਾ ਸੀਟ ‘ਤੇ ਜਿੱਤ ਦਰਜ ਕਰ ਲਈ ਹੈ | ਡਾ: ਧਰਮਵੀਰ ਗਾਂਧੀ ਨੇ ਆਮ ਆਦਮੀ ਪਾਰਟੀ ਦੇ ਡਾ: ਦਲਬੀਰ ਸਿੰਘ ਨੂੰ 14831 ਨਾਲ ਹਰਾ ਦਿੱਤਾ ਹੈ | ਧਰਮਵੀਰ ਗਾਂਧੀ ਨੂੰ ਕੁੱਲ 305616 ਵੋਟਾਂ ਮਿਲੀਆਂ ਹਨ | ਆਮ ਆਦਮੀ ਪਾਰਟੀ ਦੇ ਡਾ: ਦਲਬੀਰ ਸਿੰਘ ਨੂੰ 290785 ਵੋਟਾਂ ਅਤੇ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਤੀਜੇ ਨੰਬਰ ‘ਤੇ ਰਹੀ, ਉਨ੍ਹਾਂ ਨੂੰ 288998 ਵੋਟਾਂ ਮਿਲੀਆਂ।

ਸਰਬਜੀਤ ਸਿੰਘ ਖਾਲਸਾ ਦੀ ਜਿੱਤ
ਫਰੀਦਕੋਟ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਦੀ ਜਿੱਤ ਲਗਭਗ ਤੈਅ ਹੈ, ਰਸ਼ਮੀ ਐਲਾਨ ਹੋਏ ਅਜੇ ਬਾਕੀ ਹੈ | ਫਰੀਦਕੋਟ ਤੋਂ ਆਮ ਆਦਮੀ ਪਪਾਰਟੀ ਦੇ ਕਰਮਜੀਤ ਸਿੰਘ ਅਨਮੋਲ ਦੂਜੇ ਸਥਾਨ ‘ਤੇ ਅਤੇ ਕਾਂਗਰਸ ਦੀ ਅਮਰਜੀਤ ਸਾਹੋਕੇ ਤੀਜੇ ਅਤੇ ਭਾਜਪਾ ਦੇ ਹੰਸ ਰਾਜ ਹੰਸ ਪੰਜਵੇਂ ਸਥਾਨ ‘ਤੇ ਹਨ |

ਡਾ: ਅਮਰ ਸਿੰਘ ਨੇ ਜਿੱਤ ਕੀਤੀ ਦਰਜ 
ਸ੍ਰੀ ਫਤਹਿਗੜ੍ਹ ਸਾਹਿਬ ਸੀਟ ‘ਤੇ ਕਾਂਗਰਸੀ ਉਮੀਦਵਾਰ ਡਾ: ਅਮਰ ਸਿੰਘ ਨੇ ਜਿੱਤ ਦਰਜ ਕੀਤੀ ਹੈ | ਉਨ੍ਹਾਂ ਨੂੰ 332591 ਵੋਟਾਂ ਮਿਲੀਆਂ ਹਨ | ਡਾ: ਅਮਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਜੀ.ਪੀ. ਨੂੰ 34202 ਵੋਟਾਂ ਨਾਲ ਹਰਾ ਦਿੱਤਾ | ਇਸਦੇ ਨਾਲ ਹੀ ਭਾਜਪਾ ਤੀਜੇ ਅਤੇ ਅਕਾਲੀ ਦਲ ਚੌਥੇ ਸਥਾਨ ‘ਤੇ ਰਹੇ |

ਚਰਨਜੀਤ ਸਿੰਘ ਚੰਨੀ ਨੇ ਜਲੰਧਰ ਲੋਕ ਸਭਾ ਸੀਟ ਜਿੱਤੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਲੋਕ ਸਭਾ ਸੀਟ ਜਿੱਤ ਲਈ ਹੈ | ਚਰਨਜੀਤ ਸਿੰਘ ਚੰਨੀ ਨੂੰ 390053 ਵੱਧ ਵੋਟਾਂ ਮਿਲੀਆਂ ਹਨ | ਇਸਦੇ ਨਾਲ ਚਰਨਜੀਤ ਚੰਨੀ ਗਿਣਤੀ ਵਾਲੀ ਥਾਂ ‘ਤੇ ਪਹੁੰਚ ਗਏ ਹਨ। ਉਨ੍ਹਾਂ ਨੇ ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 214060 ਵੋਟਾਂ, ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 208889 ਵੋਟਾਂ ਅਤੇ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਨੂੰ 67911 ਵੋਟਾਂ ਮਿਲੀਆਂ ਹਨ |

ਗੁਰਮੀਤ ਸਿੰਘ ਮੀਤ ਹੇਅਰ ਨੇ ਜਿੱਤ 159886 ਵੋਟਾਂ ਨਾਲ ਕੀਤੀ ਦਰਜ 
ਸੰਗਰੂਰ ਲੋਕ ਸਭਾ ਸੀਟ ਤੋਂ ‘ਆਪ’ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਜਿੱਤ 159886 ਵੋਟਾਂ ਨਾਲ ਦਰਜ ਕੀਤੀ ਹੈ | ਮੀਤ ਹੇਅਰ ਨੇ 329533 ਵੋਟਾਂ ਮਿਲੀਆਂ ਹਨ | ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ, ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਅਤੇ ਭਾਜਪਾ ਦੇ ਅਰਵਿੰਦ ਖੰਨਾ ਨੂੰ ਹਰਾ ਕੇ ਜਿੱਤ ਦਰਜ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੂੰ 169647 ਵੋਟਾਂ, ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 166271 ਵੋਟਾਂ, ਭਾਜਪਾ ਦੇ ਅਰਵਿੰਦ ਖੰਨਾ ਨੂੰ 118845 ਅਤੇ ਅਕਾਲੀ ਦਲ ਬਾਦਲ ਦੇ ਇਕਬਾਲ ਸਿੰਘ ਝੂੰਦਾਂ ਨੂੰ 56952 ਵੋਟਾਂ ਮਿਲੀਆਂ।

ਸੁਖਜਿੰਦਰ ਸਿੰਘ ਰੰਧਾਵਾ ਜੇਤੂ ਰਹੇ 
ਗੁਰਦਾਸਪੁਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਜੇਤੂ ਰਹੇ ਹਨ। ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਦੇ ਦਿਨੇਸ਼ ਸਿੰਘ ਬੱਬੂ ਨੂੰ 82,861 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਹੈ।ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੂੰ 3,64,043 ਵੋਟਾਂ ਮਿਲੀਆਂ ਹਨ। ਜਦੋਂਕਿ ਭਾਰਤੀ ਜਨਤਾ ਪਾਰਟੀ ਦੇ ਦਿਨੇਸ਼ ਸਿੰਘ ਬੱਬੂ ਨੂੰ 2,81,182 ਵੋਟਾਂ ਮਿਲੀਆਂ ਹਨ। ਆਮ ਆਦਮੀ ਪਾਰਟੀ ਦੇ ਅਮਨ ਸ਼ੇਰ ਸਿੰਘ 2,77,252 ਵੋਟਾਂ ਲੈ ਕੇ ਤੀਜੇ ਨੰਬਰ ‘ਤੇ ਰਹੇ।