ਬਲਕੌਰ ਸਿੰਘ ਵੱਲੋਂ ਪੰਜਾਬ ਸਰਕਾਰ ‘ਤੇ ਨਵਜੰਮੇ ਬੱਚੇ ਦੇ ਜਨਮ ’ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼

ਚੰਡੀਗੜ੍ਹ, 20 ਮਾਰਚ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਤੋਂ ਦੋ ਦਿਨ ਬਾਅਦ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ ਹਨ। ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਬੱਚੇ ਦੇ ਕਾਨੂੰਨੀ ਦਸਤਾਵੇਜ਼ ਪੇਸ਼ ਕਰਨ ਸਬੰਧੀ ਉਹਨਾਂ ਨੂੰ ਵਾਰ-ਵਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।  ਬਲਕੌਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ‘ਤੇ ਰਹਿਮ ਕਰਨ ਦੀ ਬੇਨਤੀ ਕਰਨਾ ਚਾਹੁੰਦੇ ਹਨ। ਉਸ ਦਾ ਇਲਾਜ ਪੂਰਾ ਹੋਣ ਦਿੱਤਾ ਜਾਵੇ। ਉਹਨਾਂ ਨੇ ਕਿਹਾ ਕਿ ਮੈਂ ਇਥੇ ਦਾ ਵਸਨੀਕ ਹਾਂ, ਮੈਂ ਕਿਤੇ ਵੀ ਭੱਜਣ ਵਾਲਾ ਨਹੀਂ ਹਾਂ। ਜਿੱਥੇ ਵੀ ਤੁਸੀਂ ਮੈਨੂੰ ਬੁਲਾਓਗੇ , ਮੈਂ ਉੱਥੇ ਹਾਜ਼ਰ ਹੋਵਾਂਗਾ।  ਮੈਂ ਸਖ਼ਤ ਸ਼ਬਦਾਂ ਵਿੱਚ ਕਹਿਣਾ ਚਾਹੁੰਦਾ ਹਾਂ ਕਿ ਮੈਂ ਬਹੁਤ ਪਰੇਸ਼ਾਨ ਹਾਂ। ਤੁਹਾਨੂੰ ਬਾਅਦ ਵਿੱਚ ਹਰ ਚੀਜ਼ ‘ਤੇ ਯੂ-ਟਰਨ ਲੈਣ ਦੀ ਆਦਤ ਹੈ। ਮੁੱਖ ਮੰਤਰੀ ਦੇ ਸਲਾਹਕਾਰ ਉਨ੍ਹਾਂ ਨੂੰ ਅਜਿਹੀਆਂ ਸਲਾਹਾਂ ਦਿੰਦੇ ਹਨ ਜਿਸ ‘ਤੇ ਮੁੱਖ ਮੰਤਰੀ ਆਪਣੇ ਸਟੈਂਡ ‘ਤੇ ਕਾਇਮ ਰਹਿਣ ਤੋਂ ਅਸਮਰੱਥ ਹੁੰਦੇ ਹਨ। ਅੱਗੇ ਬਲਕੌਰ ਸਿੰਘ ਨੇ ਕਿਹਾ ਕਿ ਜੇਕਰ ਇਸ ਵਾਰ ਸੀ.ਐਮ ਮਾਨ ਨੇ ਉਨ੍ਹਾਂ ਨੂੰ ਹੱਥ ਪਾਉਣਾ ਹੈ ਤਾਂ ਚੰਗੀ ਤਰ੍ਹਾਂ ਪਾਵੇ, ਕਿਉਂਕਿ ਉਹ ਯੂ-ਟਰਨ ਲੈਣ ਵਾਲੇ ਨਹੀਂ ਹਨ। ਉਹ ਆਪਣੀ ਜਾਨ ਦੇ ਸਕਦੇ ਹਨ, ਪਰ ਯੂ-ਟਰਨ ਜਾਂ ਪਿੱਛੇ ਹਟਣ ਵਾਲੇ ਨਹੀਂ ਹਨ। ਮੂਸੇਵਾਲਾ ਨੇ ਵੀ ਆਪਣੇ ਜੀਵਨ ਦੇ 28 ਸਾਲ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਗੁਜ਼ਾਰੇ ਸਨ। ਉਹ ਸਾਬਕਾ ਫੌਜੀ ਹੈ ਅਤੇ ਕਾਨੂੰਨ ਦਾ ਸਤਿਕਾਰ ਕਰਦਾ ਹੈ। ਉਹਨਾਂ ਨੇ ਅਜੇ ਤੱਕ ਕਿਸੇ ਵੀ ਤਰ੍ਹਾਂ ਕਾਨੂੰਨ ਦੀ ਉਲੰਘਣਾ ਨਹੀਂ ਕੀਤੀ ਹੈ। ਜੇਕਰ ਉਹ ਕਿਤੇ ਵੀ ਕਾਨੂੰਨ ਤੋਂ ਪਰੇ ਹੈ ਤਾਂ ਸਰਕਾਰ ਉਹਨਾਂ ਨੂੰ ਸਲਾਖਾਂ ਪਿੱਛੇ ਡੱਕ ਦੇਵੇ। ਜੇਕਰ ਸਰਕਾਰ ਨੂੰ ਫਿਰ ਵੀ ਉਸ ‘ਤੇ ਭਰੋਸਾ ਨਹੀਂ ਹੈ ਤਾਂ ਸਰਕਾਰ ਨੂੰ ਪਹਿਲਾਂ ਉਸ ‘ਤੇ ਕੇਸ ਦਰਜ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕਰੋ ਅਤੇ ਫਿਰ ਮਾਮਲੇ ਦੀ ਜਾਂਚ ਕਰੋ। ਉਹ ਭਰੋਸੇ ਨਾਲ ਕਹਿ ਰਿਹਾ ਹੈ ਕਿ ਇਲਾਜ ਮੁਕੰਮਲ ਹੋਣ ਤੋਂ ਬਾਅਦ ਉਹ ਸਾਰੇ ਕਾਨੂੰਨੀ ਦਸਤਾਵੇਜ਼ ਪੇਸ਼ ਕਰਨਗੇ।

  • ਰਿਪੋਰਟ ਪੰਜਾਬ ਸਰਕਾਰ ਵੱਲੋਂ ਨਹੀਂ ਬਲਕਿ ਕੇਂਦਰ ਸਰਕਾਰ ਨੇ ਮੰਗੀ 

ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਆਈਵੀਐਫ ਤਕਨੀਕ ਰਾਹੀਂ ਪੈਦਾ ਹੋਣ ਵਾਲੇ ਬੱਚਿਆਂ ਬਾਰੇ ਬਣੇ ਕਾਨੂੰਨ ਨੂੰ ਲੈ ਕੇ ਰਿਪੋਰਟ ਮੰਗੀ ਹੈ। ਇਹ ਰਿਪੋਰਟ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਦੇ ਆਈਵੀਐਫ ਇਲਾਜ ਦੇ ਸਬੰਧ ਵਿੱਚ ਹੈ। ਸਿੱਧੂ ਮੂਸੇਵਾਲਾ ਦੀ ਮਾਤਾ ਨੇ ਬੀਤੇ ਦਿਨੀਂ ਆਈਵੀਐਫ਼ ਤਕਨੀਕ ਨਾਲ ਇਕ ਬੱਚੇ ਨੂੰ ਜਨਮ ਦਿੱਤਾ ਹੈ, ਇਸ ਸਬੰਧੀ ਕੇਂਦਰ ਸਰਕਾਰ ਨੇ ਮੂਸੇਵਾਲਾ ਦੇ ਮਾਪਿਆ ਤੋਂ ਇਸ ਦੀ ਰਿਪੋਰਟ ਮੰਗੀ ਹੈ। ਇੱਥੇ ਦਸ ਦਈਏ ਕਿ ਇਸ ਤਕਨੀਕ ਦੀ ਵਰਤੋਂ ਲਈ ਉਮਰ ਹੱਦ 50 ਸਾਲ ਤੱਕ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਬੀਤੀ ਰਾਤ ਵੀਡੀਓ ਜਾਰੀ ਕਰਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ ਹਨ। ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਬੱਚੇ ਦੇ ਕਾਨੂੰਨੀ ਦਸਤਾਵੇਜ਼ ਪੇਸ਼ ਕਰਨ ਸਬੰਧੀ ਉਸ ਨੂੰ ਵਾਰ-ਵਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀਐਮ ਮਾਨ ਉਹਨਾਂ ਨੂੰ ਜੇਲ੍ਹ ਭੇਜ ਕੇ ਜਾਂਚ ਕਰਵਾ ਸਕਦੇ ਹਨ। ਬਲਕੌਰ ਸਿੰਘ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ‘ਤੇ ਰਹਿਮ ਕਰਨ ਦੀ ਬੇਨਤੀ ਕਰਨਾ ਚਾਹੁੰਦੇ ਹਨ। ਉਸ ਦਾ ਇਲਾਜ ਪੂਰਾ ਹੋਣ ਦਿੱਤਾ ਜਾਵੇ। ਮੈਂ ਇਥੇ ਦਾ ਵਸਨੀਕ ਹਾਂ, ਮੈਂ ਕਿਤੇ ਵੀ ਭੱਜਣ ਵਾਲਾ ਨਹੀਂ ਹਾਂ। ਜਿੱਥੇ ਵੀ ਤੁਸੀਂ ਮੈਨੂੰ ਬੁਲਾਓਗੇ, ਮੈਂ ਹਾਜ਼ਰ ਹੋਵਾਂਗਾ। ਪਰ ਹੁਣ ਆਪ ਪੰਜਾਬ ਵੱਲੋਂ ਟਵੀਟ ਕਰਕੇ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਰਿਪੋਰਟ ਪੰਜਾਬ ਸਰਕਾਰ ਵੱਲੋਂ ਨਹੀਂ ਬਲਕਿ ਕੇਂਦਰ ਸਰਕਾਰ ਵੱਲੋਂ ਮੰਗੀ ਗਈ ਹੈ।