ਅੰਮ੍ਰਿਤਪਾਲ ਬਾਰੇ ਵੱਡਾ ਖੁਲਾਸਾ, ਭੇਸ ਬਦਲ ਕੇ ਮੋਟਰਸਾਈਕਲ ’ਤੇ ਹੋਇਆ ਫਰਾਰ

ਚੰਡੀਗੜ੍ਹ, 21 ਮਾਰਚ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਬਾਰੇ ਵੱਡਾ ਖੁਲਾਸਾ ਹੋਇਆ ਹੈ ਕਿ ਉਹ ਪੈਂਟ ਸ਼ਰਟ ਵਿੱਚ ਆਪਣੇ ਸਾਥੀਆਂ ਸਮੇਤ ਮੋਟਰਸਾਈਕਲ ’ਤੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਹੈ। ਅਮ੍ਰਿਤਪਾਲ ਦੀ ਮੋਟਰਸਾਈਕਲ ਤੇ ਭੱਜਦੇ ਦੀ ਫੋਟੋ ਵੀ ਪੁਲਿਸ ਨੇ ਜਾਰੀ ਕਰ ਦਿੱਤੀ ਹੈ। ਅਮ੍ਰਿਤਪਾਲ ਦੀ ਮੋਟਰਸਾਈਕਲ ਤੇ ਭੱਜਦੇ ਦੀ ਫੋਟੋ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਅੰਮ੍ਰਿਤਪਾਲ ਸਿੰਘ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਰਾਰ ਹੋ ਗਿਆ ਹੈ। ਸੀਸੀਟੀਵੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਅੰਮ੍ਰਿਤਪਾਲ ਸਿੰਘ ਕਾਲੇ ਚਸ਼ਮੇ ਪਹਿਨੇ ਹੋਏ ਨਜ਼ਰ ਆ ਰਿਹਾ ਹੈ। ਉਸ ਦੇ ਹੱਥ ਵਿੱਚ ਇੱਕ ਬੈਗ ਵੀ ਫੜਿਆ ਹੋਇਆ ਹੈ ਉਸ ਨੇ ਸਿਰ ‘ਤੇ ਗੁਲਾਬੀ ਰੰਗ ਦੀ ਦਸਤਾਰ ਸਜਾਈ ਹੋਈ ਹੈ । ਇਸ ਦੇ ਨਾਲ ਹੀ ਅੰਮ੍ਰਿਤਪਾਲ ਨੂੰ ਭੱਜਣ ਵਿਚ ਮਦਦ ਕਰਨ ਵਾਲੇ ਉਸ ਦੇ 4 ਸਾਥੀਆਂ ਨੂੰ ਪੁਲਿਸ ਨੇ ਬਰੀਜ਼ਾ ਗੱਡੀ ਸਮੇਤ ਕਾਬੂ ਕਰ ਲਿਆ ਹੈ ਅਤੇ ਗੱਡੀ ਵਿਚੋਂ 315 ਬੋਰ ਦੀ ਰਾਈਫ਼ਲ ਵੀ ਬਰਾਮਦ ਹੋਈ ਹੈ। ਪੰਜਾਬ ਪੁਲਿਸ ਦੇ ਆਈ ਜੀ ਸੁਖਚੈਨ ਸਿੰਘ ਗਿੱਲ ਨੇ ਅੰਮ੍ਰਿਤਪਾਲ ਬਾਰੇ ਵੱਡਾ ਖੁਲਾਸਾ ਕੀਤਾ ਹੈ ਕਿ ਅੰਮ੍ਰਿਤਪਾਲ ਨੇ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਜਾ ਕੇ ਕੱਪੜੇ ਬਦਲੇ ਅਤੇ ਪੈਂਟ ਤੇ ਕਮੀਜ ਪਾ ਕੇ ਆਪਣੇ ਤਿੰਨ ਸਾਥੀਆਂ ਸਮੇਤ ਮੋਟਰਸਾਈਕਲ ‘ਤੇ ਭੱਜ ਗਿਆ।