ਬਾਲੀਵੁਡ ਐਕਟਰ ਸਲਮਾਨ ਖਾਨ ਸਿੱਧੂ ਅਤੇ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ 

ਚੰਡੀਗੜ੍ਹ, 4 ਮਾਰਚ : ਬਾਲੀਵੁਡ ਐਕਟਰ ਸਲਮਾਨ ਖਾਨ ਸਿੱਧੂ ਅਤੇ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨਾਂ ਨੂੰ 25 ਅਪ੍ਰੈਲ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਧਮਕੀਆਂ ਰਾਜਸਥਾਨ ਦੇ ਜੋਧਪੁਰ ਸ਼ਹਿਰ ਦੇ ਆਸ-ਪਾਸ ਦੇ ਨੌਜਵਾਨਾਂ ਵੱਲੋਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਮਾਨਸਾ ਪੁਲਿਸ ਇਨ੍ਹਾਂ ਧਮਕੀਆਂ ਦੇਣ ਵਾਲਿਆਂ ਨੂੰ ਗ੍ਰਿਫਤਾਰ ਕਰਨ ਲਈ ਰਾਜਸਥਾਨ ਵਿੱਚ ਛਾਪੇਮਾਰੀ ਕਰ ਰਹੀ ਹੈ।