ਨਵਾਂ ਵਿਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਦਿਆਰਥੀਆਂ ਲਈ ਕਿਤਾਬਾਂ ਸਕੂਲਾਂ ਵਿੱਚ ਪਹੁੰਚੀਆਂ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 5 ਮਾਰਚ : ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਵੱਲੋਂ ਸਿੱਖਿਆ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਵਿਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਦਿਆਰਥੀਆਂ ਲਈ ਕਿਤਾਬਾਂ ਸਕੂਲਾਂ ਵਿੱਚ ਪਹੁੰਚੀਆਂ ਹੋਣ। ਨਵਾਂ ਵਿਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਕੂਲਾਂ ਵਿੱਚ ਕਿਤਾਬਾਂ ਪਹੁੰਚ ਚੁੱਕੀਆਂ ਹਨ। ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਕਿ ਨਵਾਂ ਵਿਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਕੂਲਾਂ ਵਿੱਚ ਕਿਤਾਬਾਂ ਪਹੁੰਚੀਆਂ। ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਬਦਲਾਅ ਹੈ ਜਿਸਦਾ ਵਾਅਦਾ ਮੇਰੇ ਨੇਤਾਵਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕੀਤਾ ਸੀ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਵਾਅਦਾ ਪੂਰਾ ਕਰ ਰਹੇ ਹਾਂ।