ਵਿਆਹ ਦੇ ਬੰਧਨ 'ਚ ਬੱਝੇ ਮੁੱਖ ਮੰਤਰੀ ਭਗਵੰਤ ਮਾਨ, ਵੇਖੋ ਸੀਐਮ ਹਾਊਸ ਦੇ ਅੰਦਰ ਦੀਆਂ ਸ਼ਾਨਦਾਰ ਤਸਵੀਰਾਂ

ਮੁੱਖ ਮੰਤਰੀ ਭਗਵੰਤ ਮਾਨ ਆਨੰਦ ਕਾਰਜ ਲਈ ਬੈਠ ਗਏ ਹਨ। ਲਗਾਤਾਰ ਉਨ੍ਹਾਂ ਦੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹਨ। ਇਸ ਦੌਰਾਨ ਇਕ ਹੋਰ ਫੋਟੋ ਸਾਹਮਣੇ ਆ ਰਹੀ ਹੈ ਜਿਸ ਉਹ ਸਿੱਖ ਰੀਤੀ ਰੀਵਾਜ਼ਾਂ ਅਨੁਸਾਰ ਆਨੰਦ ਕਾਰਜ ਕਰਵਾ ਰਹੇ ਹਨ।ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਾਰਟੀ ਦੇ ਚੋਟੀ ਦੇ ਨੇਤਾ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਰਿਵਾਰ ਸਮੇਤ ਮੌਜੂਦ ਹਨ।

ਇਸ ਦੌਰਾਨ ਮੀਡੀਆ ਨਾਲ ਗੱਲ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ, "ਅੱਜ ਬੜੀ ਖੁਸ਼ੀ ਦੀ ਗੱਲ ਹੈ ਕਿ ਮੇਰੇ ਛੋਟੇ ਭਰਾ ਭਗਵੰਤ ਵਿਆਹ ਦੇ ਬੰਧਨ 'ਚ ਬੱਝ ਰਹੇ ਹਨ।ਉਹ ਨਵੀਂ ਸ਼ੁਰੂਆਤ ਕਰ ਰਹੇ ਹਨ, ਮੈਂ ਪ੍ਰਰਥਨਾ ਕਰਦਾ ਹਾਂ ਕਿ ਰੱਬ ਦੋਨਾਂ ਨੂੰ ਸੁੱਖੀ ਅਤੇ ਖੁਸ਼ਹਾਲ ਜੀਵਨ ਦੇਣ।"

ਇਹ ਵਿਆਹ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੋ ਰਿਹਾ ਹੈ। ਇਸ ਵਿਆਹ ਲਈ ਅਰਵਿੰਦ ਕੇਜਰੀਵਾਲ ਦੇ ਨਾਲ-ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਆਪਣੇ ਪਰਿਵਾਰ ਸਮੇਤ ਚੰਡੀਗੜ੍ਹ ਪਹੁੰਚੇ ਹਨ।ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਉਨ੍ਹਾਂ ਦੇ ਪਰਿਵਾਰ ਨਾਲ ਕਾਫੀ ਕਰੀਬੀ ਹੈ। ਇਹ ਲੋਕ ਪਹਿਲਾਂ ਹੀ ਇੱਕ ਦੂਜੇ ਨੂੰ ਜਾਣਦੇ ਹਨ।ਭਗਵੰਤ ਮਾਨ ਦੀ ਮਾਂ ਵੀ ਗੁਰਪ੍ਰੀਤ ਕੌਰ ਨੂੰ ਪਸੰਦ ਕਰਦੀ ਹੈ। ਜੇਕਰ ਗੁਰਪ੍ਰੀਤ ਕੌਰ ਦੀ ਗੱਲ ਕਰੀਏ ਤਾਂ ਉਹ ਆਪਣੇ ਪਰਿਵਾਰ ਵਿੱਚ ਸਭ ਤੋਂ ਛੋਟੀ ਹੈ।ਉਸਦੀ ਇੱਕ ਭੈਣ ਆਸਟ੍ਰੇਲੀਆ ਵਿੱਚ ਰਹਿੰਦੀ ਹੈ ਅਤੇ ਦੂਜੀ ਭੈਣ ਅਮਰੀਕਾ ਵਿੱਚ ਰਹਿੰਦੀ ਹੈ। ਗੁਰਪ੍ਰੀਤ ਨੇ ਡਾਕਟਰੀ ਦੀ ਪੜ੍ਹਾਈ ਕੀਤੀ ਹੈ।